ਪੰਜਾਬ ਸਰਕਾਰ ਸੂਬੇ ਦੇ ਵਿਕਾਸ ਨੂੰ ਨਵੀਆਂ ਲੀਹਾਂ ਤੇ ਲੈ ਕੇ ਆਈ:ਵਿਧਾਇਕ ਜਗਦੀਪ ਕੰਬੋਜ ਗੋਲਡੀ
ਚੰਡੀਗੜ੍ਹ, 23 ਅਗਸਤ (ਹਿੰ.ਸ.)| ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਿਕਾਸ ਨੂੰ ਨਵੀਆਂ ਲੀਹਾਂ ’ਤੇ ਲਿਆਂਦਾ ਜਾ ਰਿਹਾ ਹੈ ਅਤੇ ਜਲਾਲਾਬਾਦ ਹਲਕੇ ਵਿੱਚ ਵੀ ਵਿਕਾਸ ਕਾਰਜਾਂ ਦੀ ਲੜੀ ਲਗਾਤਾਰ ਜਾਰੀ ਹੈ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਕੀਤਾ ਉਦਘਾਟਨ ਸਮਾਰੋਹ ਦੌਰਾਨ ਕੀਤਾ। ਮੰ
ਵਿਧਾਇਕ ਜਗਦੀਪ ਕੰਬੋਜ ਗੋਲਡੀ ਸੰਬੋਧਨ ਕਰਦੇ ਹੋਏ।


ਚੰਡੀਗੜ੍ਹ, 23 ਅਗਸਤ (ਹਿੰ.ਸ.)| ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਿਕਾਸ ਨੂੰ ਨਵੀਆਂ ਲੀਹਾਂ ’ਤੇ ਲਿਆਂਦਾ ਜਾ ਰਿਹਾ ਹੈ ਅਤੇ ਜਲਾਲਾਬਾਦ ਹਲਕੇ ਵਿੱਚ ਵੀ ਵਿਕਾਸ ਕਾਰਜਾਂ ਦੀ ਲੜੀ ਲਗਾਤਾਰ ਜਾਰੀ ਹੈ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਕੀਤਾ ਉਦਘਾਟਨ ਸਮਾਰੋਹ ਦੌਰਾਨ ਕੀਤਾ।

ਮੰਡੀ ਅਮੀਨ ਗੰਜ (ਰੋੜਾਂ ਵਾਲੀ ਮੰਡੀ) ਦੇ ਲੋਕਾਂ ਦੀ ਲੰਬੇ ਸਮੇਂ ਤੋਂ ਲਾਇਬ੍ਰੇਰੀ, ਬੱਸ ਸਟੈਂਡ ਅਤੇ ਸਕੂਲ ਦੀ ਇਮਾਰਤ ਬਣਾਉਣ ਦੀ ਮੰਗ ਸੀ, ਜਿਸ ਨੂੰ ਪੂਰਾ ਕਰ ਦਿੱਤਾ ਗਿਆ ਹੈ ਅਤੇ ਅੱਜ ਇਨ੍ਹਾਂ ਲੋਕ-ਹਿੱਤੈਸ਼ੀ ਪ੍ਰਾਜੈਕਟਾਂ ਦੇ ਉਦਘਾਟਨ ਕੀਤੇ ਗਏ ਹਨ।

ਲਾਇਬ੍ਰੇਰੀ ਬਣਨ ਨਾਲ ਸਾਡੇ ਬੱਚਿਆਂ ਅਤੇ ਨੌਜਵਾਨਾਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਲਈ ਵਧੀਆ ਮਾਹੌਲ ਮਿਲੇਗਾ ਅਤੇ ਉਹ ਸਰਕਾਰੀ ਤੇ ਨਿੱਜੀ ਖੇਤਰ ਵਿੱਚ ਉੱਚ ਪੱਧਰੀ ਨੌਕਰੀਆਂ ਹਾਸਲ ਕਰਨ ਲਈ ਬਿਹਤਰ ਤਿਆਰੀ ਕਰ ਸਕਣਗੇ। ਬੱਸ ਸਟੈਂਡ ਬਣਨ ਨਾਲ ਮੰਡੀ ਰੋੜਾਂਵਾਲੀ ਅਤੇ ਆਸ-ਪਾਸ ਦੇ ਪਿੰਡਾਂ ਦੇ ਲੋਕਾਂ ਨੂੰ ਆਵਾਜਾਈ ਦੀ ਸਹੂਲਤ ਮਿਲੇਗੀ। ਇਸੇ ਤਰ੍ਹਾਂ ਨਵੀਂ ਸਕੂਲ ਇਮਾਰਤ ਨਾਲ ਵਿਦਿਆਰਥੀਆਂ ਨੂੰ ਆਧੁਨਿਕ ਅਤੇ ਬਿਹਤਰ ਸਿੱਖਿਆ ਢਾਂਚਾ ਮਿਲੇਗਾ।

ਪਿੰਡ ਵਿੱਚ ਨਿਕਾਸੀ ਪਾਈਪ ਲਾਈਨ ਦਾ ਨੀਂਹ ਪੱਥਰ ਵੀ ਰੱਖਿਆ ਗਿਆ ਹੈ, ਜੋ ਜਲਦ ਤਿਆਰ ਕੀਤੀ ਜਾਵੇਗੀ। ਇਸ ਨਾਲ ਪਿੰਡ ਵਾਸੀਆਂ ਦੀ ਗੰਦੇ ਪਾਣੀ ਦੀ ਨਿਕਾਸੀ ਨਾਲ ਜੁੜੀ ਸਮੱਸਿਆ ਦਾ ਸਥਾਈ ਹੱਲ ਹੋਵੇਗਾ।

ਪੰਜਾਬ ਸਰਕਾਰ ਲੋਕਾਂ ਦੀਆਂ ਲੋੜਾਂ ਅਤੇ ਮੰਗਾਂ ਅਨੁਸਾਰ ਵਿਕਾਸ ਕਾਰਜ ਕਰਵਾਉਣ ਲਈ ਵਚਨਬੱਧ ਹੈ। ਜਲਾਲਾਬਾਦ ਹਲਕੇ ਵਿੱਚ ਵਿਕਾਸ ਦੀ ਇਹ ਰਫ਼ਤਾਰ ਅੱਗੇ ਵੀ ਇਸੇ ਤਰ੍ਹਾਂ ਜਾਰੀ ਰਹੇਗੀ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।”

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande