ਹਰਪਾਲ ਸਿੰਘ ਚੌਹਾਨ ਤੇ ਲਖਵਿੰਦਰ ਸਿੰਘ ਉਸਮਾ ਮਾਰਕੀਟ ਕਮੇਟੀਆਂ ਦੇ ਚੇਅਰਮੈਨ ਨਿਯੁਕਤ
ਨਵ-ਨਿਯੁਕਤ ਚੇਅਰਮੈਨਾਂ ਨੂੰ ਹਰਭਜਨ ਸਿੰਘ ਈ.ਟੀ.ਓ. ਨੇ ਦਿੱਤੀ ਵਧਾਈ; ਕਿਸਾਨਾਂ ਨੂੰ ਬਿਹਤਰ ਸਹੂਲਤਾਂ ਦੇਣ ਦੀ ਉਮੀਦ ਜਤਾਈ ਜੰਡਿਆਲਾ ਗੁਰੂ, 24 ਅਗਸਤ (ਹਿੰ.ਸ.)| ਪੰਜਾਬ ਸਰਕਾਰ ਵੱਲੋਂ ਹਰਪਾਲ ਸਿੰਘ ਚੌਹਾਨ ਨੂੰ ਮਾਰਕੀਟ ਕਮੇਟੀ ਗਹਿਰੀ ਮੰਡੀ ਅਤੇ ਲਖਵਿੰਦਰ ਸਿੰਘ ਉਸਮਾ ਨੂੰ ਮਾਰਕੀਟ ਕਮੇਟੀ ਮਹਿਤਾ ਦਾ ਚੇਅ
ਨਵ ਨਿਯੁਕਤ ਮਾਰਕੀਟ ਕਮੇਟੀਆਂ ਦੇ ਚੇਅਰਮੈਨ ਦਾ ਮੂੰਹ ਮਿੱਠਾ ਕਰਵਾਉਂਦੇ ਹੋਏ ਮੰਤਰੀ ਹਰਭਜਨ ਸਿੰਘ ਈਟੀਓ


ਨਵ-ਨਿਯੁਕਤ ਚੇਅਰਮੈਨਾਂ ਨੂੰ ਹਰਭਜਨ ਸਿੰਘ ਈ.ਟੀ.ਓ. ਨੇ ਦਿੱਤੀ ਵਧਾਈ; ਕਿਸਾਨਾਂ ਨੂੰ ਬਿਹਤਰ ਸਹੂਲਤਾਂ ਦੇਣ ਦੀ ਉਮੀਦ ਜਤਾਈ

ਜੰਡਿਆਲਾ ਗੁਰੂ, 24 ਅਗਸਤ (ਹਿੰ.ਸ.)| ਪੰਜਾਬ ਸਰਕਾਰ ਵੱਲੋਂ ਹਰਪਾਲ ਸਿੰਘ ਚੌਹਾਨ ਨੂੰ ਮਾਰਕੀਟ ਕਮੇਟੀ ਗਹਿਰੀ ਮੰਡੀ ਅਤੇ ਲਖਵਿੰਦਰ ਸਿੰਘ ਉਸਮਾ ਨੂੰ ਮਾਰਕੀਟ ਕਮੇਟੀ ਮਹਿਤਾ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਨਵੀਆਂ ਨਿਯੁਕਤੀਆਂ ਤੋਂ ਬਾਅਦ ਇਲਾਕੇ ਦੇ ਪਾਰਟੀ ਆਗੂਆਂ ਅਤੇ ਵਰਕਰਾਂ ਵਿੱਚ ਉਤਸ਼ਾਹ ਦਾ ਮਾਹੌਲ ਹੈ।

ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਜੰਡਿਆਲਾ ਗੁਰੂ ਵਿਧਾਨ ਸਭਾ ਹਲਕੇ ਦੇ ਵਿਧਾਇਕ ਹਰਭਜਨ ਸਿੰਘ ਈ.ਟੀ.ਓ. ਨੇ ਨਵ-ਨਿਯੁਕਤ ਦੋਵੇਂ ਚੇਅਰਮੈਨਾਂ ਨੂੰ ਵਧਾਈ ਦਿੰਦਿਆਂ ਉਮੀਦ ਜਤਾਈ ਕਿ ਉਨ੍ਹਾਂ ਦੀ ਅਗਵਾਈ ਹੇਠ ਮਾਰਕੀਟ ਕਮੇਟੀਆਂ ਕਿਸਾਨਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਅਤੇ ਮੰਡੀਆਂ ਦੇ ਸੁਚੱਜੇ ਪ੍ਰਬੰਧ ਨੂੰ ਯਕੀਨੀ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਉਣਗੀਆਂ।

ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਪਾਰਟੀ ਵੱਲੋਂ ਇਨ੍ਹਾਂ ਵਰਕਰਾਂ ਨੂੰ ਦਿੱਤਾ ਗਿਆ ਇਹ ਮਾਣ ਉਨ੍ਹਾਂ ਦੀ ਲੰਮੇ ਸਮੇਂ ਤੋਂ ਕੀਤੀ ਜਾ ਰਹੀ ਮਿਹਨਤ, ਲਗਨ ਅਤੇ ਪਾਰਟੀ ਪ੍ਰਤੀ ਸਮਰਪਣ ਦਾ ਸਨਮਾਨ ਹੈ। ਉਨ੍ਹਾਂ ਕਿਹਾ ਕਿ ਨਵ-ਨਿਯੁਕਤ ਚੇਅਰਮੈਨਾਂ ਨੂੰ ਆਪਣੀ ਜ਼ਿੰਮੇਵਾਰੀ ਪੂਰੀ ਇਮਾਨਦਾਰੀ, ਪਾਰਦਰਸ਼ਤਾ ਅਤੇ ਤਨਦੇਹੀ ਨਾਲ ਨਿਭਾਉਣੀ ਚਾਹੀਦੀ ਹੈ।

ਇਸ ਮੌਕੇ ਮੰਤਰੀ ਵੱਲੋਂ ਨਵ-ਨਿਯੁਕਤ ਚੇਅਰਮੈਨਾਂ ਨੂੰ ਵਧਾਈ ਦੇਣ ਦੇ ਨਾਲ-ਨਾਲ ਮਾਰਕੀਟ ਕਮੇਟੀ ਗਹਿਰੀ ਮੰਡੀ ਦੇ ਪਹਿਲੇ ਚੇਅਰਮੈਨ ਸੂਬੇਦਾਰ ਛਨਾਖ ਸਿੰਘ ਅਤੇ ਮਾਰਕੀਟ ਕਮੇਟੀ ਮਹਿਤਾ ਦੇ ਪਹਿਲੇ ਚੇਅਰਮੈਨ ਡਾ. ਗੁਰਵਿੰਦਰ ਸਿੰਘ ਨੂੰ ਵੀ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ।

ਮੰਤਰੀ ਨੇ ਕਿਹਾ ਕਿ ਦੋਵੇਂ ਸਾਬਕਾ ਚੇਅਰਮੈਨਾਂ ਨੇ ਆਪਣੇ ਕਾਰਜਕਾਲ ਦੌਰਾਨ ਮਾਰਕੀਟ ਕਮੇਟੀਆਂ ਦੀਆਂ ਜ਼ਿੰਮੇਵਾਰੀਆਂ ਨੂੰ ਬਾਖੂਬੀ ਨਿਭਾਇਆ। ਉਨ੍ਹਾਂ ਵੱਲੋਂ ਕਿਸਾਨਾਂ ਅਤੇ ਇਲਾਕਾ ਵਾਸੀਆਂ ਦੀ ਬਿਹਤਰੀ ਲਈ ਕੀਤੇ ਗਏ ਕੰਮ ਸ਼ਲਾਘਾਯੋਗ ਹਨ। ਉਨ੍ਹਾਂ ਕਿਹਾ ਕਿ ਦੋਵੇਂ ਆਗੂ ਭਵਿੱਖ ਵਿੱਚ ਵੀ ਪਾਰਟੀ ਅਤੇ ਲੋਕਾਂ ਦੀ ਸੇਵਾ ਵਿੱਚ ਆਪਣਾ ਯੋਗਦਾਨ ਪਾਉਂਦੇ ਰਹਿਣਗੇ।

ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹੈ। ਮੰਡੀਆਂ ਵਿੱਚ ਕਿਸਾਨਾਂ ਨੂੰ ਬਿਹਤਰ ਸਹੂਲਤਾਂ, ਸੁਚੱਜੇ ਪ੍ਰਬੰਧ ਅਤੇ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਮੁਸ਼ਕਲ ਨਾ ਆਵੇ, ਇਸ ਲਈ ਸਰਕਾਰ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।

ਉਨ੍ਹਾਂ ਨਵ-ਨਿਯੁਕਤ ਚੇਅਰਮੈਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ-ਆਪਣੇ ਖੇਤਰਾਂ ਵਿੱਚ ਕਿਸਾਨਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਣ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਵਾਉਣ ਲਈ ਯਤਨ ਕਰਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande