ਟਾਲਾ ਵਿੱਚ ਭਾਜਪਾ ਛੱਡ ਕਈ ਪਰਿਵਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ
ਬਟਾਲਾ, 24 ਅਗਸਤ (ਹਿੰ.ਸ.)| ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਤੋਂ ਵਿਧਾਇਕ ਸ਼ੈਰੀ ਕਲਸੀ ਵੱਲੋਂ ਹਲਕੇ ਦੇ ਲੋਕਾਂ ਦੇ ਹਿੱਤ ਵਿੱਚ ਕੀਤੇ ਜਾ ਰਹੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਰਵਾਇਤੀ ਪਾਰਟੀਆਂ ਨਾਲ ਸਬੰਧਤ ਕਈ ਪਰਿਵਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਇਸੇ ਲੜੀ ਤਹਿਤ ਅੱਜ ਕਈ ਪਰਿਵਾ
ਪਰਿਵਾਰਾਂ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕਰਦੇ ਹੋਏ ਵਿਧਾਇਕ ਸ਼ੈਰੀ ਕਲਸੀ।


ਬਟਾਲਾ, 24 ਅਗਸਤ (ਹਿੰ.ਸ.)| ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਤੋਂ ਵਿਧਾਇਕ ਸ਼ੈਰੀ ਕਲਸੀ ਵੱਲੋਂ ਹਲਕੇ ਦੇ ਲੋਕਾਂ ਦੇ ਹਿੱਤ ਵਿੱਚ ਕੀਤੇ ਜਾ ਰਹੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਰਵਾਇਤੀ ਪਾਰਟੀਆਂ ਨਾਲ ਸਬੰਧਤ ਕਈ ਪਰਿਵਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਇਸੇ ਲੜੀ ਤਹਿਤ ਅੱਜ ਕਈ ਪਰਿਵਾਰਾਂ ਨੇ ਭਾਜਪਾ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਦਾ ਪੱਲਾ ਫੜਿਆ। ਵਿਧਾਇਕ ਸ਼ੈਰੀ ਕਲਸੀ ਨੇ ਨਵੇਂ ਸ਼ਾਮਲ ਹੋਏ ਪਰਿਵਾਰਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ।

ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸਾਢੇ ਚਾਰ ਸਾਲ ਦੇ ਕਾਰਜਕਾਲ ਦੌਰਾਨ ਹਰੇਕ ਵਰਗ ਦੀ ਭਲਾਈ ਲਈ ਵਿਸ਼ੇਸ਼ ਉਪਰਾਲੇ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਲੋਕਾਂ ਨਾਲ ਕੀਤੀਆਂ ਗਾਰੰਟੀਆਂ ਨੂੰ ਤੈਅ ਸਮੇਂ ਤੋਂ ਪਹਿਲਾਂ ਪੂਰਾ ਕਰਨ ਲਈ ਲਗਾਤਾਰ ਕੰਮ ਕੀਤਾ ਗਿਆ ਹੈ।

ਸ਼ੈਰੀ ਕਲਸੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਾਗੂ ਕੀਤੀ ਗਈ ਹੈ। ਇਸ ਤੋਂ ਇਲਾਵਾ ਸਿੱਖਿਆ, ਸਿਹਤ, ਬਿਜਲੀ ਅਤੇ ਹੋਰ ਵੱਖ-ਵੱਖ ਖੇਤਰਾਂ ਵਿੱਚ ਲੋਕ ਹਿੱਤ ਲਈ ਕਈ ਵੱਡੇ ਫ਼ੈਸਲੇ ਲਏ ਗਏ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਵਿਕਾਸ ਕਾਰਜਾਂ ਵਿੱਚ ਹੋਰ ਤੇਜ਼ੀ ਲਿਆਂਦੀ ਜਾ ਰਹੀ ਹੈ।

ਬਟਾਲਾ ਹਲਕੇ ਦੇ ਵਿਕਾਸ ਕਾਰਜਾਂ ਦਾ ਜ਼ਿਕਰ ਕਰਦਿਆਂ ਵਿਧਾਇਕ ਨੇ ਕਿਹਾ ਕਿ ਹਲਕੇ ਨੂੰ ਵਿਕਾਸ ਪੱਖੋਂ ਇੱਕ ਮਿਸਾਲੀ ਹਲਕਾ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਹਲਕੇ ਵਿੱਚ ਕਰਵਾਏ ਜਾ ਰਹੇ ਵਿਕਾਸ ਕਾਰਜ ਹੁਣ ਜ਼ਮੀਨੀ ਪੱਧਰ ’ਤੇ ਨਜ਼ਰ ਆ ਰਹੇ ਹਨ।

ਉਨ੍ਹਾਂ ਦੱਸਿਆ ਕਿ ਵੱਖ-ਵੱਖ ਸਰਕਾਰੀ ਵਿਭਾਗਾਂ ਅਤੇ ਬਟਾਲਾ ਕਾਰਪੋਰੇਸ਼ਨ ਵੱਲੋਂ ਸ਼ਹਿਰ ਵਿੱਚ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਇਤਿਹਾਸਕ ਅਤੇ ਧਾਰਮਿਕ ਸ਼ਹਿਰ ਬਟਾਲਾ ਦੇ ਸੁੰਦਰੀਕਰਨ ਲਈ ਵੀ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ।

ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਪਰਿਵਾਰਾਂ ਨੇ ਕਿਹਾ ਕਿ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਬਟਾਲਾ ਸ਼ਹਿਰ ਵਿੱਚ ਵਿਕਾਸ ਕਾਰਜ ਪਾਰਦਰਸ਼ੀ ਢੰਗ ਨਾਲ ਕਰਵਾਏ ਜਾ ਰਹੇ ਹਨ। ਇਨ੍ਹਾਂ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਉਨ੍ਹਾਂ ਨੇ ਆਮ ਆਦਮੀ ਪਾਰਟੀ ਨਾਲ ਜੁੜਨ ਦਾ ਫ਼ੈਸਲਾ ਕੀਤਾ ਹੈ। ਨਵੇਂ ਮੈਂਬਰਾਂ ਨੇ ਪਾਰਟੀ ਦੀਆਂ ਨੀਤੀਆਂ ਵਿੱਚ ਭਰੋਸਾ ਪ੍ਰਗਟ ਕਰਦਿਆਂ ਪਾਰਟੀ ਨੂੰ ਮਜ਼ਬੂਤ ਕਰਨ ਲਈ ਕੰਮ ਕਰਨ ਦਾ ਭਰੋਸਾ ਦਿੱਤਾ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande