ਪਟਿਆਲਾ ਦਿਹਾਤੀ ਵਿੱਚ ਤੀਆਂ ਦਾ ਮੇਲਾ, ਵੱਡੀ ਗਿਣਤੀ ਵਿੱਚ ਮਹਿਲਾਵਾਂ ਨੇ ਕੀਤੀ ਸ਼ਮੂਲੀਅਤ
ਪਟਿਆਲਾ, 24 ਅਗਸਤ (ਹਿੰ.ਸ.)| ਤੀਆਂ ਦੇ ਤਿਉਹਾਰ ਮੌਕੇ ਪਟਿਆਲਾ ਦਿਹਾਤੀ ਵਿੱਚ ਰਾਜ ਪੱਧਰੀ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਮਹਿਲਾਵਾਂ ਅਤੇ ਇਲਾਕਾ ਵਾਸੀਆਂ ਨੇ ਸ਼ਮੂਲੀਅਤ ਕੀਤੀ। ਸਮਾਗਮ ਦੌਰਾਨ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਮੁੱਖ ਮੰਤਰੀ ਭਗਵੰਤ ਸਿੰਘ
ਗਿੱਧਾ ਪਾਉਂਦੀਆਂ ਮੂਟਿਆਰਾਂ।


ਪਟਿਆਲਾ, 24 ਅਗਸਤ (ਹਿੰ.ਸ.)| ਤੀਆਂ ਦੇ ਤਿਉਹਾਰ ਮੌਕੇ ਪਟਿਆਲਾ ਦਿਹਾਤੀ ਵਿੱਚ ਰਾਜ ਪੱਧਰੀ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਮਹਿਲਾਵਾਂ ਅਤੇ ਇਲਾਕਾ ਵਾਸੀਆਂ ਨੇ ਸ਼ਮੂਲੀਅਤ ਕੀਤੀ। ਸਮਾਗਮ ਦੌਰਾਨ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਮਾਨ ਅਤੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਦਾ ਸਵਾਗਤ ਕੀਤਾ।

ਸਮਾਗਮ ਨੂੰ ਸੰਬੋਧਨ ਕਰਦਿਆਂ ਡਾ. ਗੁਰਪ੍ਰੀਤ ਕੌਰ ਮਾਨ ਨੇ ਕਿਹਾ ਕਿ ਤੀਆਂ ਦਾ ਤਿਉਹਾਰ ਪੰਜਾਬੀ ਮਹਿਲਾਵਾਂ ਲਈ ਖੁਸ਼ੀ, ਮਿਲਾਪ, ਸਾਂਝ ਅਤੇ ਪਿਆਰ ਦਾ ਸੁਨੇਹਾ ਲੈ ਕੇ ਆਉਂਦਾ ਹੈ। ਇਹ ਪੰਜਾਬੀ ਸੱਭਿਆਚਾਰ ਅਤੇ ਰਵਾਇਤੀ ਵਿਰਸੇ ਦਾ ਅਹਿਮ ਹਿੱਸਾ ਹੈ, ਜੋ ਨਵੀਂ ਪੀੜ੍ਹੀ ਨੂੰ ਆਪਣੀਆਂ ਜੜ੍ਹਾਂ ਨਾਲ ਜੋੜਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡ-ਪਿੰਡ ਅਤੇ ਸ਼ਹਿਰ-ਸ਼ਹਿਰ ਤੀਆਂ ਦੇ ਮੇਲੇ ਕਰਵਾਏ ਜਾ ਰਹੇ ਹਨ, ਤਾਂ ਜੋ ਪੰਜਾਬੀ ਵਿਰਸੇ ਦੀਆਂ ਰਵਾਇਤਾਂ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ। ਡਾ. ਗੁਰਪ੍ਰੀਤ ਕੌਰ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਵੱਲ ਕਈ ਅਹਿਮ ਕਦਮ ਚੁੱਕੇ ਹਨ।

ਉਨ੍ਹਾਂ ਮੁੱਖ ਮੰਤਰੀ ਸਿਹਤ ਯੋਜਨਾ, ਮੁਹੱਲਾ ਕਲੀਨਿਕ ਅਤੇ ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਨ੍ਹਾਂ ਯੋਜਨਾਵਾਂ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਸਮਾਗਮ ਦੇ ਪ੍ਰਬੰਧਾਂ ਲਈ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦਾ ਧੰਨਵਾਦ ਵੀ ਕੀਤਾ।

ਇਸ ਮੌਕੇ ਡਾ. ਬਲਬੀਰ ਸਿੰਘ ਨੇ ਕਿਹਾ ਕਿ ਤੀਆਂ ਦਾ ਇਹ ਸਮਾਗਮ ‘ਰੰਗਲੇ ਪੰਜਾਬ’ ਦੀ ਤਸਵੀਰ ਪੇਸ਼ ਕਰਦਾ ਹੈ, ਜਿੱਥੇ ਪੰਜਾਬੀ ਵਿਰਸੇ ਦੇ ਰੰਗਾਂ ਦੇ ਨਾਲ ਧੀਆਂ-ਭੈਣਾਂ ਦਾ ਸਤਿਕਾਰ ਅਤੇ ਲੋਕਾਂ ਦੀ ਖੁਸ਼ੀ ਨਜ਼ਰ ਆਉਂਦੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮ ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਸੰਭਾਲਣ ਅਤੇ ਨੌਜਵਾਨ ਪੀੜ੍ਹੀ ਨੂੰ ਆਪਣੇ ਵਿਰਸੇ ਨਾਲ ਜੋੜਨ ਲਈ ਅਹਿਮ ਹਨ।

ਸਮਾਗਮ ਦੌਰਾਨ ਤੀਆਂ ਦੇ ਰਵਾਇਤੀ ਰੰਗ, ਸੱਭਿਆਚਾਰਕ ਪੇਸ਼ਕਾਰੀਆਂ ਅਤੇ ਮਹਿਲਾਵਾਂ ਦੀ ਵੱਡੀ ਸ਼ਮੂਲੀਅਤ ਨੇ ਮੇਲੇ ਦੀ ਰੌਣਕ ਵਧਾਈ। ਮਹਿਲਾਵਾਂ ਨੇ ਰਵਾਇਤੀ ਗੀਤਾਂ, ਗਿੱਧੇ ਅਤੇ ਹੋਰ ਸੱਭਿਆਚਾਰਕ ਗਤੀਵਿਧੀਆਂ ਵਿੱਚ ਹਿੱਸਾ ਲੈਂਦਿਆਂ ਤੀਆਂ ਦੇ ਤਿਉਹਾਰ ਦਾ ਆਨੰਦ ਮਾਣਿਆ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande