ਕੇਂਦਰੀ ਜੇਲ੍ਹ ਲੁਧਿਆਣਾ ਵਿੱਚ ਤਲਾਸ਼ੀ ਦੌਰਾਨ 7 ਕੀ ਪੈਡ ਮੋਬਾਈਲ ਬਰਾਮਦ, ਕੇਸ ਦਰਜ
ਲੁਧਿਆਣਾ, 25 ਅਗਸਤ (ਹਿੰ.ਸ.)| ਕੇਂਦਰੀ ਜੇਲ੍ਹ ਲੁਧਿਆਣਾ ਵਿੱਚ ਤਲਾਸ਼ੀ ਮੁਹਿੰਮ ਦੌਰਾਨ 7 ਕੀ ਪੈਡ ਮੋਬਾਈਲ ਫੋਨ ਲਾਵਾਰਿਸ ਹਾਲਤ ਵਿੱਚ ਬਰਾਮਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ’ਤੇ ਥਾਣਾ ਡਿਵੀਜ਼ਨ ਨੰਬਰ-7 ਦੀ ਪੁਲਿਸ ਨੇ ਦੋ ਕੈਦੀਆਂ ਅਤੇ ਦੋ ਅਣਪਛਾਤੇ ਵਿਅਕਤੀਆਂ ਖ਼ਿਲਾਫ਼
ਕੇਂਦਰੀ ਜੇਲ੍ਹ ਲੁਧਿਆਣਾ ਵਿੱਚ ਤਲਾਸ਼ੀ ਦੌਰਾਨ 7 ਕੀ ਪੈਡ ਮੋਬਾਈਲ ਬਰਾਮਦ, ਕੇਸ ਦਰਜ


ਲੁਧਿਆਣਾ, 25 ਅਗਸਤ (ਹਿੰ.ਸ.)| ਕੇਂਦਰੀ ਜੇਲ੍ਹ ਲੁਧਿਆਣਾ ਵਿੱਚ ਤਲਾਸ਼ੀ ਮੁਹਿੰਮ ਦੌਰਾਨ 7 ਕੀ ਪੈਡ ਮੋਬਾਈਲ ਫੋਨ ਲਾਵਾਰਿਸ ਹਾਲਤ ਵਿੱਚ ਬਰਾਮਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ’ਤੇ ਥਾਣਾ ਡਿਵੀਜ਼ਨ ਨੰਬਰ-7 ਦੀ ਪੁਲਿਸ ਨੇ ਦੋ ਕੈਦੀਆਂ ਅਤੇ ਦੋ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।ਕੇਂਦਰੀ ਜੇਲ੍ਹ ਦੇ ਸਹਾਇਕ ਸੁਪਰਡੈਂਟ ਵਿਜੇ ਕੁਮਾਰ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ ਜੇਲ੍ਹ ਅੰਦਰ ਤਲਾਸ਼ੀ ਮੁਹਿੰਮ ਚਲਾਈ ਗਈ ਸੀ। ਇਸ ਦੌਰਾਨ ਕੈਦੀ ਵਿਕਾਸ ਕੁਮਾਰ ਅਤੇ ਹਵਾਲਾਤੀ ਜਸਕਰਨ ਸਿੰਘ ਦੀਆਂ ਬੈਰਕਾਂ ਦੀ ਵੀ ਤਲਾਸ਼ੀ ਲਈ ਗਈ। ਤਲਾਸ਼ੀ ਦੌਰਾਨ ਜੇਲ੍ਹ ਕੰਪਲੈਕਸ ਵਿੱਚੋਂ 7 ਕੀਪੈਡ ਮੋਬਾਈਲ ਫੋਨ ਲਾਵਾਰਿਸ ਹਾਲਤ ਵਿੱਚ ਬਰਾਮਦ ਹੋਏ।ਜੇਲ੍ਹ ਪ੍ਰਸ਼ਾਸਨ ਮੁਤਾਬਕ, ਜੇਲ੍ਹ ਅੰਦਰ ਪਾਬੰਦੀਸ਼ੁਦਾ ਸਮਾਨ ਰੱਖਣਾ ਨਿਯਮਾਂ ਦੀ ਉਲੰਘਣਾ ਹੈ। ਮਾਮਲੇ ਦੀ ਸ਼ਿਕਾਇਤ ਥਾਣਾ ਡਿਵੀਜ਼ਨ ਨੰਬਰ-7 ਪੁਲਿਸ ਨੂੰ ਦਿੱਤੀ ਗਈ। ਜਾਂਚ ਦੌਰਾਨ ਦੋ ਅਣਪਛਾਤੇ ਵਿਅਕਤੀਆਂ ਦੀ ਭੂਮਿਕਾ ਵੀ ਸਾਹਮਣੇ ਆਉਣ ’ਤੇ ਪੁਲਿਸ ਨੇ ਵਿਕਾਸ ਕੁਮਾਰ, ਜਸਕਰਨ ਸਿੰਘ ਅਤੇ ਦੋ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।ਪੁਲਿਸ ਹੁਣ ਇਹ ਪਤਾ ਲਗਾਉਣ ਵਿੱਚ ਜੁਟੀ ਹੋਈ ਹੈ ਕਿ ਇਹ ਪਾਬੰਦੀਸ਼ੁਦਾ ਮੋਬਾਈਲ ਫੋਨ ਜੇਲ੍ਹ ਦੇ ਅੰਦਰ ਕਿਸ ਤਰ੍ਹਾਂ ਪਹੁੰਚੇ ਅਤੇ ਇਨ੍ਹਾਂ ਨੂੰ ਜੇਲ੍ਹ ਤੱਕ ਪਹੁੰਚਾਉਣ ਵਿੱਚ ਅਣਪਛਾਤੇ ਵਿਅਕਤੀਆਂ ਦੀ ਕੀ ਭੂਮਿਕਾ ਸੀ। ਬਰਾਮਦ ਕੀਤੇ ਗਏ ਮੋਬਾਈਲ ਫੋਨਾਂ ਸਬੰਧੀ ਵੀ ਜਾਂਚ ਕੀਤੀ ਜਾ ਰਹੀ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande