ਐਸ.ਸੀ. ਵਿਦਿਆਰਥੀਆਂ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਦੀ ਵੱਧ ਤੋਂ ਵੱਧ ਪਹੁੰਚ ਯਕੀਨੀ ਬਣਾਉਣ: ਡਾ. ਬਲਜੀਤ ਕੌਰ
ਚੰਡੀਗੜ੍ਹ, 25 ਅਗਸਤ (ਹਿੰ.ਸ.)| ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀ ਵਿਦਿਆਰਥੀਆਂ ਲਈ ਅਕਾਦਮਿਕ ਸੈਸ਼ਨ 2026-27 ਦੀ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਦਾ ਵੱਧ ਤੋਂ ਵੱਧ ਲਾਭ ਯੋਗ ਵਿਦਿਆਰਥੀਆਂ ਤੱਕ ਪਹੁੰਚਾਉਣ ਲਈ ਸੂਬੇ ਭਰ ਵਿੱਚ ਵਿਸ਼ੇਸ਼ ਜਾਗਰੂਕਤਾ ਅਤੇ ਸਹਾਇਤਾ ਮੁਹਿੰਮ ਚਲਾਈ ਜਾਵੇਗੀ। ਸਮਾਜਿਕ ਨਿਆ
ਮੰਤਰੀ ਡਾ. ਬਲਜੀਤ ਕੌਰ


ਚੰਡੀਗੜ੍ਹ, 25 ਅਗਸਤ (ਹਿੰ.ਸ.)| ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀ ਵਿਦਿਆਰਥੀਆਂ ਲਈ ਅਕਾਦਮਿਕ ਸੈਸ਼ਨ 2026-27 ਦੀ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਦਾ ਵੱਧ ਤੋਂ ਵੱਧ ਲਾਭ ਯੋਗ ਵਿਦਿਆਰਥੀਆਂ ਤੱਕ ਪਹੁੰਚਾਉਣ ਲਈ ਸੂਬੇ ਭਰ ਵਿੱਚ ਵਿਸ਼ੇਸ਼ ਜਾਗਰੂਕਤਾ ਅਤੇ ਸਹਾਇਤਾ ਮੁਹਿੰਮ ਚਲਾਈ ਜਾਵੇਗੀ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਅਧਿਕਾਰੀਆਂ ਨੂੰ ਇਸ ਸਬੰਧੀ ਨਿਰਦੇਸ਼ ਜਾਰੀ ਕੀਤੇ ਹਨ।ਸਕੀਮ 1 ਜੁਲਾਈ 2026 ਤੋਂ ਨੈਸ਼ਨਲ ਸਕਾਲਰਸ਼ਿਪ ਪੋਰਟਲ ਰਾਹੀਂ ਚੱਲ ਰਹੀ ਹੈ। ਮੰਤਰੀ ਨੇ ਕਿਹਾ ਕਿ ਕੋਈ ਵੀ ਯੋਗ ਵਿਦਿਆਰਥੀ ਜਾਣਕਾਰੀ ਦੀ ਘਾਟ, ਅਰਜ਼ੀ ਪ੍ਰਕਿਰਿਆ ਵਿੱਚ ਮੁਸ਼ਕਲ ਜਾਂ ਤਕਨੀਕੀ ਸਮੱਸਿਆ ਕਾਰਨ ਸਕਾਲਰਸ਼ਿਪ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ। ਉਨ੍ਹਾਂ ਯੋਗ ਵਿਦਿਆਰਥੀਆਂ ਨੂੰ ਆਖਰੀ ਮਿਤੀ ਤੋਂ ਪਹਿਲਾਂ ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਅਪੀਲ ਕੀਤੀ।ਵਿਦਿਆਰਥੀਆਂ ਦੀ ਸਹੂਲਤ ਲਈ ਵਿਭਾਗ ਵੱਲੋਂ ਵਿਸ਼ੇਸ਼ ਹੈਲਪਡੈਸਕ ਈ-ਮੇਲ pms.nspqueries2026@gmail.com ਜਾਰੀ ਕੀਤੀ ਗਈ ਹੈ। ਐਨਐਸਪੀ ’ਤੇ ਅਰਜ਼ੀ ਦੌਰਾਨ ਆਉਣ ਵਾਲੀਆਂ ਤਕਨੀਕੀ ਜਾਂ ਪ੍ਰਕਿਰਿਆ ਸਬੰਧੀ ਸਮੱਸਿਆਵਾਂ ਇਸ ਈ-ਮੇਲ ਰਾਹੀਂ ਭੇਜੀਆਂ ਜਾ ਸਕਦੀਆਂ ਹਨ।ਡਾ. ਬਲਜੀਤ ਕੌਰ ਨੇ ਜ਼ਿਲ੍ਹਾ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਅਧਿਕਾਰੀਆਂ ਨੂੰ ਸ਼ਹਿਰੀ, ਪੇਂਡੂ ਅਤੇ ਦੂਰ-ਦੁਰਾਡੇ ਇਲਾਕਿਆਂ ਵਿੱਚ ਜਾਗਰੂਕਤਾ-ਕਮ-ਸਹਾਇਤਾ ਕੈਂਪ ਲਗਾਉਣ ਲਈ ਕਿਹਾ ਹੈ। ਯੂਨੀਵਰਸਿਟੀਆਂ, ਕਾਲਜਾਂ ਅਤੇ ਸਬੰਧਤ ਵਿਦਿਅਕ ਸੰਸਥਾਵਾਂ ਨੂੰ ਵੀ ਵਿਦਿਆਰਥੀਆਂ ਨੂੰ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਵਿੱਚ ਪੂਰਾ ਸਹਿਯੋਗ ਦੇਣ ਦੇ ਨਿਰਦੇਸ਼ ਦਿੱਤੇ ਗਏ ਹਨ।ਸਕਾਲਰਸ਼ਿਪ ਲਈ ਪੋਰਟਲ 1 ਜੁਲਾਈ 2026 ਤੋਂ ਸ਼ੁਰੂ ਹੋ ਚੁੱਕਾ ਹੈ, ਜਦਕਿ ਵਿਦਿਆਰਥੀਆਂ ਵੱਲੋਂ ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ 15 ਨਵੰਬਰ 2026 ਨਿਰਧਾਰਤ ਕੀਤੀ ਗਈ ਹੈ। ਨੁਕਸਦਾਰ ਅਰਜ਼ੀਆਂ ਵਿੱਚ ਸੋਧ ਅਤੇ ਸੰਸਥਾ ਪੱਧਰ ’ਤੇ ਪੜਤਾਲ ਦੀ ਆਖਰੀ ਮਿਤੀ 30 ਨਵੰਬਰ 2026 ਹੈ। ਇਸ ਤੋਂ ਬਾਅਦ ਡੀਐਨਓ/ਐਸਐਨਓ/ਐਮਐਨਓ ਪੱਧਰ ’ਤੇ ਅੰਤਿਮ ਪੜਤਾਲ 15 ਦਸੰਬਰ 2026 ਤੱਕ ਮੁਕੰਮਲ ਕੀਤੀ ਜਾਵੇਗੀ। ਮੰਤਰੀ ਨੇ ਕਿਹਾ ਕਿ ਸਰਕਾਰ ਦਾ ਉਦੇਸ਼ ਹਰ ਯੋਗ ਐਸਸੀ ਵਿਦਿਆਰਥੀ ਨੂੰ ਸਮੇਂ ਸਿਰ ਵਿੱਤੀ ਸਹਾਇਤਾ ਮੁਹੱਈਆ ਕਰਵਾਉਣਾ ਹੈ, ਤਾਂ ਜੋ ਆਰਥਿਕ ਤੰਗੀ ਉਨ੍ਹਾਂ ਦੀ ਉੱਚ ਸਿੱਖਿਆ ਵਿੱਚ ਰੁਕਾਵਟ ਨਾ ਬਣੇ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande