ਮੋਹਾਲੀ ਰੈਡ ਕਰਾਸ ਨੇ ਮਹਿੰਦਰਾ ਐਂਡ ਮਹਿੰਦਰਾ ’ਚ ਤਿੰਨ ਰੋਜ਼ਾ ਫਸਟ ਏਡ ਟ੍ਰੇਨਿੰਗ ਕੈਂਪ ਲਗਾਇਆ
ਮੋਹਾਲੀ, 25 ਅਗਸਤ (ਹਿੰ.ਸ.): ਜ਼ਿਲ੍ਹਾ ਰੈਡ ਕਰਾਸ, ਐਸ.ਏ.ਐਸ. ਨਗਰ ਵੱਲੋਂ ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਕੋਮਲ ਮਿੱਤਲ, ਆਈ.ਏ.ਐਸ. ਦੀ ਅਗਵਾਈ ਹੇਠ ਭਾਰਤੀ ਰੈਡ ਕਰਾਸ, ਨੈਸ਼ਨਲ ਹੈੱਡਕੁਆਰਟਰ ਨਵੀਂ ਦਿੱਲੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੇਂਟ ਜਾਨ ਐਂਬੂਲੈਂਸ ਵੱਲੋਂ ਮਹਿੰਦਰਾ ਐਂਡ ਮਹਿੰਦਰਾ ਲਿਮਟਿਡ, ਹੁਮਾ
ਫਸਟ ਏਡ ਟ੍ਰੇਨਿੰਗ ਕੈਂਪ ਦੀ ਸਮਾਪਤੀ ਉਪਰੰਤ ਤਸਵੀਰ ਸਾਂਝੀ ਕਰਵਾਉਂਦੇ ਹੋਏ।


ਮੋਹਾਲੀ, 25 ਅਗਸਤ (ਹਿੰ.ਸ.): ਜ਼ਿਲ੍ਹਾ ਰੈਡ ਕਰਾਸ, ਐਸ.ਏ.ਐਸ. ਨਗਰ ਵੱਲੋਂ ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਕੋਮਲ ਮਿੱਤਲ, ਆਈ.ਏ.ਐਸ. ਦੀ ਅਗਵਾਈ ਹੇਠ ਭਾਰਤੀ ਰੈਡ ਕਰਾਸ, ਨੈਸ਼ਨਲ ਹੈੱਡਕੁਆਰਟਰ ਨਵੀਂ ਦਿੱਲੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੇਂਟ ਜਾਨ ਐਂਬੂਲੈਂਸ ਵੱਲੋਂ ਮਹਿੰਦਰਾ ਐਂਡ ਮਹਿੰਦਰਾ ਲਿਮਟਿਡ, ਹੁਮਾਯੂਪੁਰ ਵਿਖੇ ਤਿੰਨ ਰੋਜ਼ਾ ਫਸਟ ਏਡ ਟ੍ਰੇਨਿੰਗ ਕੈਂਪ ਲਗਾਇਆ ਗਿਆ।ਕੈਂਪ ਦੌਰਾਨ ਭਾਰਤੀ ਰੈਡ ਕਰਾਸ ਦੇ ਟ੍ਰੇਨਰ ਅਤੇ ਲੈਕਚਰਾਰ ਸੰਦੀਪ ਸਿੰਘ ਵੱਲੋਂ ਕੰਪਨੀ ਦੇ ਆਨਲਾਈਨ ਰਜਿਸਟਰਡ ਕਰਮਚਾਰੀਆਂ ਅਤੇ ਅਧਿਕਾਰੀਆਂ ਨੂੰ ਹਾਦਸਿਆਂ ਅਤੇ ਐਮਰਜੈਂਸੀ ਹਾਲਾਤਾਂ ਦੌਰਾਨ ਕੀਮਤੀ ਜਾਨਾਂ ਬਚਾਉਣ ਲਈ ਮੁੱਢਲੀ ਸਹਾਇਤਾ ਦੀ ਸਿਖਲਾਈ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਦੁਰਘਟਨਾ ਸਮੇਂ ਜ਼ਖ਼ਮੀ ਵਿਅਕਤੀ ਨੂੰ ਤੁਰੰਤ ਫਸਟ ਏਡ ਦੇਣਾ ਉਸ ਦੀ ਜਾਨ ਬਚਾਉਣ ਅਤੇ ਦਰਦ ਤੇ ਤਕਲੀਫ਼ ਘਟਾਉਣ ਵਿੱਚ ਬੇਹੱਦ ਮਹੱਤਵਪੂਰਨ ਹੁੰਦਾ ਹੈ। ਉਨ੍ਹਾਂ ਕਿਹਾ ਕਿ ਹਰ ਨਾਗਰਿਕ ਨੂੰ ਫਸਟ ਏਡ ਦੀ ਮੁੱਢਲੀ ਜਾਣਕਾਰੀ ਜ਼ਰੂਰ ਹੋਣੀ ਚਾਹੀਦੀ ਹੈ।ਟ੍ਰੇਨਿੰਗ ਦੌਰਾਨ ਸਿਖਿਆਰਥੀਆਂ ਨੂੰ ਸੀਪੀਆਰ, ਬਨਾਵਟੀ ਸਾਹ ਦੇਣ, ਬੇਹੋਸ਼ੀ, ਦਿਲ ਦਾ ਦੌਰਾ, ਮਿਰਗੀ, ਖੂਨ ਵਹਿਣ ਤੋਂ ਰੋਕਣ, ਟੁੱਟੀਆਂ ਹੱਡੀਆਂ ਨੂੰ ਸਹਾਰਾ ਦੇਣ, ਜਲਣ ਅਤੇ ਸੱਪ ਦੇ ਡੰਗ ਸਮੇਤ ਵੱਖ-ਵੱਖ ਐਮਰਜੈਂਸੀ ਹਾਲਾਤਾਂ ਵਿੱਚ ਦਿੱਤੀ ਜਾਣ ਵਾਲੀ ਫਸਟ ਏਡ ਬਾਰੇ ਵਿਹਾਰਕ ਜਾਣਕਾਰੀ ਦਿੱਤੀ ਗਈ।ਟ੍ਰੇਨਰ ਨੇ ਦੱਸਿਆ ਕਿ ਦਿਲ ਦਾ ਦੌਰਾ ਪੈਣ ਦੀ ਸਥਿਤੀ ਵਿੱਚ ਸਮੇਂ ਸਿਰ ਕੀਤੀ ਗਈ ਸੀਪੀਆਰ ਜ਼ਿੰਦਗੀ ਬਚਾਉਣ ਵਿੱਚ ਬੇਹੱਦ ਮਦਦਗਾਰ ਸਾਬਤ ਹੋ ਸਕਦੀ ਹੈ। ਇਸ ਤੋਂ ਇਲਾਵਾ ਸਿਖਿਆਰਥੀਆਂ ਨੂੰ ਸਰੀਰਕ ਸਿਹਤ ਦੇ ਨਾਲ-ਨਾਲ ਮਾਨਸਿਕ ਸਿਹਤ ਨੂੰ ਠੀਕ ਰੱਖਣ ਸਬੰਧੀ ਵੀ ਜਾਗਰੂਕ ਕੀਤਾ ਗਿਆ।ਟ੍ਰੇਨਿੰਗ ਪੂਰੀ ਹੋਣ ਉਪਰੰਤ ਭਾਰਤੀ ਰੈਡ ਕਰਾਸ ਦੇ ਨੈਸ਼ਨਲ ਹੈੱਡਕੁਆਰਟਰ, ਨਵੀਂ ਦਿੱਲੀ ਤੋਂ ਆਏ ਪ੍ਰੀਖਿਅਕ ਵੱਲੋਂ ਫੈਕਟਰੀ ਵਿਖੇ ਟ੍ਰੇਨਿੰਗ ਹਾਸਲ ਕਰਨ ਵਾਲੇ ਕਰਮਚਾਰੀਆਂ ਦੀ ਪ੍ਰੀਖਿਆ ਵੀ ਲਈ ਗਈ।ਕੰਪਨੀ ਪ੍ਰਬੰਧਨ ਵੱਲੋਂ ਇਸ ਟ੍ਰੇਨਿੰਗ ਕੈਂਪ ਦੇ ਆਯੋਜਨ ਲਈ ਜ਼ਿਲ੍ਹਾ ਰੈਡ ਕਰਾਸ ਸ਼ਾਖਾ, ਐਸ.ਏ.ਐਸ. ਨਗਰ ਦਾ ਧੰਨਵਾਦ ਕੀਤਾ ਗਿਆ। ਫਸਟ ਏਡ ਟ੍ਰੇਨਿੰਗ ਸਬੰਧੀ ਹੋਰ ਜਾਣਕਾਰੀ ਲਈ ਭਾਰਤੀ ਰੈਡ ਕਰਾਸ ਦੀ ਵੈੱਬਸਾਈਟ ਜਾਂ ਟ੍ਰੇਨਿੰਗ ਇੰਚਾਰਜ ਸੰਦੀਪ ਸਿੰਘ ਨਾਲ ਸੰਪਰਕ ਕੀਤਾ ਜਾ ਸਕਦਾ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande