ਮੋਹਾਲੀ ਵਿੱਚ ਪੰਜ ਤੋਂ ਵੱਧ ਵਿਅਕਤੀਆਂ ਦੇ ਇੱਕਠੇ ਹੋਣ ਤੇ ਮਨਾਹੀ ਦੇ ਹੁਕਮ ਜਾਰੀ
ਮੋਹਾਲੀ, 25 ਅਗਸਤ (ਹਿੰ.ਸ.)| ਕੋਮਲ ਮਿੱਤਲ ,ਜ਼ਿਲ੍ਹਾ ਮੈਜਿਸਟਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 (46 ਆਫ 2023) ਦੇ ਚੈਪਟਰ 11 (ਅਧੀਨ ਧਾਰਾ 163) ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਵਿੱਚ ਕਿਸੇ ਕਿਸਮ ਦੇ ਵਿਖਾਵੇ ਕਰਨ, ਨਾਅਰ
ਮੋਹਾਲੀ ਵਿੱਚ ਪੰਜ ਤੋਂ ਵੱਧ ਵਿਅਕਤੀਆਂ ਦੇ ਇੱਕਠੇ ਹੋਣ ਤੇ ਮਨਾਹੀ ਦੇ ਹੁਕਮ ਜਾਰੀ


ਮੋਹਾਲੀ, 25 ਅਗਸਤ (ਹਿੰ.ਸ.)| ਕੋਮਲ ਮਿੱਤਲ ,ਜ਼ਿਲ੍ਹਾ ਮੈਜਿਸਟਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 (46 ਆਫ 2023) ਦੇ ਚੈਪਟਰ 11 (ਅਧੀਨ ਧਾਰਾ 163) ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਵਿੱਚ ਕਿਸੇ ਕਿਸਮ ਦੇ ਵਿਖਾਵੇ ਕਰਨ, ਨਾਅਰੇ ਲਾਉਣਾ, ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇੱਕਠੇ ਹੋਣ ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਗਏ ਹਨ ।

ਇਸ ਸੰਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਕੋਮਲ ਮਿੱਤਲ ਨੇ ਦੱਸਿਆ ਕਿ ਕਈ ਵਾਰ ਰਾਜਨੀਤਿਕ ਜਥੇਬੰਦੀਆਂ, ਯੂਨੀਅਨਾਂ ਆਦਿ ਵੱਲੋਂ ਆਪਣੀਆਂ ਮੰਗਾਂ ਸਬੰਧੀ ਧਰਨੇ ਪ੍ਰਦਰਸ਼ਨ ਆਦਿ ਕੀਤੇ ਜਾਦੇ ਹਨ, ਜਿਸ ਨਾਲ ਅਮਨ ਤੇ ਕਾਨੂੰਨ ਦੀ ਸਥਿਤੀ ਖਰਾਬ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ ਅਤੇ ਆਮ ਜਨਤਾ ਦੀ ਜਾਨ ਮਾਲ ਅਤੇ ਪਬਲਿਕ ਪ੍ਰਾਪਰਟੀ ਨੂੰ ਵੀ ਨੁਕਸਾਨ ਹੋ ਸਕਦਾ ਹੈ। ਇਸ ਲਈ ਜ਼ਿਲ੍ਹੇ ਵਿੱਚ ਪੰਜ ਜਾ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ,ਕਿਸੇ ਕਿਸਮ ਦੇ ਵਿਖਾਵੇ, ਨਾਹਰੇ ਲਾਉਣ ਤੇ ਪਾਬੰਦੀ ਲਗਾਈ ਗਈ ਹੈ ਤਾਂ ਜੋ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਿਆ ਜਾ ਸਕੇ ।

ਉਨ੍ਹਾਂ ਦੱਸਿਆ ਕਿ ਇਹ ਹੁਕਮ ਪੈਰਾ ਮਿਲਟਰੀ ਫੋਰਸ, ਮਿਲਟਰੀ ਫੋਰਸ, ਸਰਕਾਰੀ ਡਿਊਟੀ ਤੇ ਤਾਇਨਾਤ ਅਧਿਕਾਰੀਆਂ, ਕਰਮਚਾਰੀਆਂ, ਵਿਆਹ ਸ਼ਾਦੀਆ,ਧਾਰਮਿਕ ਰਸਮਾਂ, ਸਰਕਾਰੀ ਫੰਕਸ਼ਨਾਂ ਅਤੇ ਮ੍ਰਿਤਕਾਂ ਦੇ ਸੰਸਕਾਰ ਤੇ ਲਾਗੂ ਨਹੀਂ ਹੋਵੇਗਾ। ਇਹ ਹੁਕਮ ਬੀਤੇ 19.08.2026 ਤੋਂ 18.10.2026 ਤੱਕ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਤੁਰੰਤ ਅਸਰ ਨਾਲ ਲਾਗੂ ਹੋਣਗੇ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande