ਯੂਪੀ ਤੇ ਬਿਹਾਰ ਵਿਕਾਸ ਦੀ ਰਾਹ ’ਤੇ, ਪੰਜਾਬ ਪਿੱਛੇ ਰਹਿ ਗਿਆ: ਬੀ.ਐਲ. ਸੰਤੋਸ਼
ਲੁਧਿਆਣਾ, 25 ਅਗਸਤ (ਹਿੰ.ਸ.)| ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ (ਸੰਗਠਨ) ਬੀ.ਐਲ. ਸੰਤੋਸ਼ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਦਿੱਲੀ ਤੋਂ ਹਾਰ ਕੇ ਆਏ ਆਗੂ ਅੱਜ ਪੰਜਾਬ ਚਲਾ ਰਹੇ ਹਨ, ਜਿਸ ਕਾਰਨ ਸੂਬੇ ਦਾ ਵਿਕਾਸ ਰੁਕ ਗਿਆ ਹੈ। ਉਨ੍ਹਾਂ ਕਿਹਾ ਕਿ ਇੰਡਸਟ
भाजपा के राष्ट्रीय महासचिव (संगठन) बी.एल. संतोष सम्बोधन करते हुए साथ  राष्ट्रीय उपाध्यक्ष मनप्रीत सिंह बादल और पंजाब भाजपा अध्यक्ष केवल सिंह ढिल्लों,


ਲੁਧਿਆਣਾ, 25 ਅਗਸਤ (ਹਿੰ.ਸ.)| ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ (ਸੰਗਠਨ) ਬੀ.ਐਲ. ਸੰਤੋਸ਼ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਦਿੱਲੀ ਤੋਂ ਹਾਰ ਕੇ ਆਏ ਆਗੂ ਅੱਜ ਪੰਜਾਬ ਚਲਾ ਰਹੇ ਹਨ, ਜਿਸ ਕਾਰਨ ਸੂਬੇ ਦਾ ਵਿਕਾਸ ਰੁਕ ਗਿਆ ਹੈ। ਉਨ੍ਹਾਂ ਕਿਹਾ ਕਿ ਇੰਡਸਟਰੀ ਹੱਬ ਵਜੋਂ ਜਾਣੇ ਜਾਂਦੇ ਲੁਧਿਆਣਾ ਦੀਆਂ ਖਸਤਾ ਹਾਲ ਸੜਕਾਂ ਸਰਕਾਰ ਦੀ ਨਾਕਾਮੀ ਦੀ ਤਸਵੀਰ ਪੇਸ਼ ਕਰਦੀਆਂ ਹਨ।

ਲੁਧਿਆਣਾ ਵਿੱਚ ਲੁਧਿਆਣਾ ਸ਼ਹਿਰੀ, ਲੁਧਿਆਣਾ ਦਿਹਾਤੀ, ਖੰਨਾ, ਜਗਰਾਓਂ, ਮੋਗਾ, ਰੋਪੜ ਅਤੇ ਮਲੇਰਕੋਟਲਾ ਜ਼ਿਲ੍ਹਿਆਂ ਦੇ ਆਗੂਆਂ ਤੇ ਵਰਕਰਾਂ ਦੀ ਜ਼ੋਨਲ ਮੀਟਿੰਗ ਨੂੰ ਸੰਬੋਧਨ ਕਰਦਿਆਂ ਬੀ.ਐਲ. ਸੰਤੋਸ਼ ਨੇ ਦੋਸ਼ ਲਾਇਆ ਕਿ ‘ਆਪ’ ਸਰਕਾਰ ਦੀਆਂ ਨੀਤੀਆਂ ਕਾਰਨ ਪੰਜਾਬ ਦੀ ਇੰਡਸਟਰੀ ਵੱਡੇ ਪੱਧਰ ’ਤੇ ਸੂਬੇ ਤੋਂ ਬਾਹਰ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਦੂਜੇ ਪਾਸੇ ਭਾਜਪਾ ਸ਼ਾਸਿਤ ਉੱਤਰ ਪ੍ਰਦੇਸ਼ ਅਤੇ ਬਿਹਾਰ ਵਿੱਚ ਵਿਕਾਸ ਤੇ ਤਰੱਕੀ ਹੋ ਰਹੀ ਹੈ, ਜਦਕਿ ਪੰਜਾਬ ਪਿੱਛੇ ਰਹਿ ਗਿਆ ਹੈ।

ਸੰਤੋਸ਼ ਨੇ ਕਿਹਾ ਕਿ “ਪੰਜਾਬ ਇਸ ਵਾਰ ਬਦਲੇਗਾ ਅਤੇ ਇਹ ਬਦਲਾਅ ਭਾਜਪਾ ਲਿਆਵੇਗੀ।” ਉਨ੍ਹਾਂ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਪਾਰਟੀ ਦੇ ਹਰ ਪ੍ਰੋਗਰਾਮ ਨੂੰ ਜ਼ਮੀਨੀ ਪੱਧਰ ’ਤੇ ਪੂਰੀ ਤਾਕਤ ਨਾਲ ਲਾਗੂ ਕੀਤਾ ਜਾਵੇ ਅਤੇ ਹਰ ਮੰਚ ਰਾਹੀਂ ਭਾਜਪਾ ਦੀਆਂ ਨੀਤੀਆਂ ਤੇ ਮੁੱਦਿਆਂ ਨੂੰ ਲੋਕਾਂ ਤੱਕ ਪਹੁੰਚਾਇਆ ਜਾਵੇ। ਉਨ੍ਹਾਂ ਕਿਹਾ ਕਿ ‘ਆਪ’ ਨੂੰ ਪੰਜਾਬ ਵਿੱਚੋਂ ਹਟਾਉਣਾ ਅਤੇ ਪੰਜਾਬ ਨੂੰ ਬਚਾਉਣਾ ਭਾਜਪਾ ਦਾ ਸੰਕਲਪ ਹੈ।

ਇਸ ਮੌਕੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਬੀ.ਐਲ. ਸੰਤੋਸ਼ ਦਾ ਸਵਾਗਤ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਤਜਰਬਾ ਪੰਜਾਬ ਦੀ ਪਾਰਟੀ ਟੀਮ ਨੂੰ ਨਵੀਂ ਦਿਸ਼ਾ ਦੇਵੇਗਾ। ਉਨ੍ਹਾਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਦੀ ਸਰਕਾਰ ਬਣਾਉਣ ਲਈ ਉਨ੍ਹਾਂ ਦੀ ਅਗਵਾਈ ਅਤੇ ਮਾਰਗਦਰਸ਼ਨ ਮਹੱਤਵਪੂਰਨ ਰਹੇਗਾ।

ਕੇਵਲ ਸਿੰਘ ਢਿੱਲੋਂ ਨੇ ਦੋਸ਼ ਲਾਇਆ ਕਿ ‘ਆਪ’ ਸਰਕਾਰ ਨੇ ਪੰਜਾਬ ਦੀ ਆਰਥਿਕ ਸਥਿਤੀ ਨੂੰ ਕਮਜ਼ੋਰ ਕੀਤਾ ਹੈ ਅਤੇ ਸੂਬੇ ਸਿਰ ਕਰਜ਼ਾ ਲਗਾਤਾਰ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਮੁੜ ਖੁਸ਼ਹਾਲੀ ਦੀ ਰਾਹ ’ਤੇ ਲਿਜਾਣ ਲਈ ਡਬਲ ਇੰਜਣ ਵਾਲੀ ਭਾਜਪਾ ਸਰਕਾਰ ਦੀ ਲੋੜ ਹੈ।

ਮੀਟਿੰਗ ਦੌਰਾਨ ਕੌਮੀ ਉਪ ਪ੍ਰਧਾਨ ਮਨਪ੍ਰੀਤ ਸਿੰਘ ਬਾਦਲ, ਸੂਬਾ ਜਨਰਲ ਸਕੱਤਰ (ਸੰਗਠਨ) ਸ੍ਰੀਨਿਵਾਸਲੂ, ਸਹਿ-ਇੰਚਾਰਜ ਨਰਿੰਦਰ ਰੈਣਾ ਸਮੇਤ ਵੱਡੀ ਗਿਣਤੀ ਵਿੱਚ ਭਾਜਪਾ ਆਗੂ ਅਤੇ ਵਰਕਰ ਹਾਜ਼ਰ ਰਹੇ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande