ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ’ਚ ਹੋਣਗੇ 92 ਡਰੋਨ ਸ਼ੋਅ
ਚੰਡੀਗੜ੍ਹ, 26 ਅਗਸਤ (ਹਿੰ.ਸ.)| ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਸਮਾਗਮਾਂ ਦੀ ਲੜੀ ਤਹਿਤ ਸੂਬੇ ਭਰ ਵਿੱਚ 92 ਵਿਸ਼ੇਸ਼ ਡਰੋਨ ਸ਼ੋਅ ਕਰਵਾਏ ਜਾਣਗੇ। ਇਹ ਜਾਣਕਾਰੀ ਪੰਜਾਬ ਦੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮ
ਤਿੰਨ ਜ਼ਿਲ੍ਹਿਆਂ ਦੇ ਡੀਸੀਜ਼ ਨਾਲ ਮੀਟਿੰਗ ਕਰਦੇ ਹੋਏ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ।


ਚੰਡੀਗੜ੍ਹ, 26 ਅਗਸਤ (ਹਿੰ.ਸ.)| ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਸਮਾਗਮਾਂ ਦੀ ਲੜੀ ਤਹਿਤ ਸੂਬੇ ਭਰ ਵਿੱਚ 92 ਵਿਸ਼ੇਸ਼ ਡਰੋਨ ਸ਼ੋਅ ਕਰਵਾਏ ਜਾਣਗੇ। ਇਹ ਜਾਣਕਾਰੀ ਪੰਜਾਬ ਦੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਤਿੰਨ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਸਮੀਖਿਆ ਮੀਟਿੰਗ ਦੌਰਾਨ ਦਿੱਤੀ।ਸੌਂਦ ਨੇ ਦੱਸਿਆ ਕਿ ਵਿਸ਼ੇਸ਼ ਤੌਰ ’ਤੇ ਤਿਆਰ ਕੀਤੇ ਗਏ ਡਰੋਨ ਸ਼ੋਅ ਸਤੰਬਰ ਮਹੀਨੇ ਤੋਂ ਸ਼ੁਰੂ ਕੀਤੇ ਜਾਣਗੇ। ਹਰੇਕ ਸ਼ੋਅ ਵਿੱਚ 500 ਤੋਂ ਵੱਧ ਡਰੋਨ ਇੱਕੋ ਸਮੇਂ ਅਸਮਾਨ ਵਿੱਚ ਪੇਸ਼ਕਾਰੀ ਕਰਨਗੇ। ਰਾਤ ਸਮੇਂ ਡਿਜੀਟਲ ਤਕਨੀਕ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਦੀ ਬਾਣੀ, ਜੀਵਨ ਅਤੇ ਸਿੱਖਿਆਵਾਂ ਨੂੰ ਦਰਸਾਇਆ ਜਾਵੇਗਾ। ਹਰੇਕ ਸ਼ੋਅ ਲਗਭਗ 25 ਤੋਂ 30 ਮਿੰਟ ਦਾ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਦਾ ਮੁੱਖ ਉਦੇਸ਼ ਖ਼ਾਸ ਕਰਕੇ ਨੌਜਵਾਨ ਪੀੜ੍ਹੀ ਨੂੰ ਗੁਰੂ ਸਾਹਿਬ ਦੇ ਮਹਾਨ ਸੰਦੇਸ਼ ਨਾਲ ਜੋੜਨਾ ਹੈ।ਕੈਬਨਿਟ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਕਿ ਡਰੋਨ ਸ਼ੋਅ ਲਈ ਢੁਕਵੀਆਂ ਥਾਵਾਂ ਦੀ ਪਛਾਣ ਕੀਤੀ ਜਾਵੇ ਅਤੇ ਲੋਕਾਂ ਨੂੰ ਮਿਤੀ, ਸਮੇਂ ਤੇ ਸਥਾਨ ਬਾਰੇ ਪਹਿਲਾਂ ਹੀ ਜਾਣਕਾਰੀ ਦਿੱਤੀ ਜਾਵੇ, ਤਾਂ ਜੋ ਵੱਧ ਤੋਂ ਵੱਧ ਸੰਗਤ ਇਨ੍ਹਾਂ ਸਮਾਗਮਾਂ ਵਿੱਚ ਸ਼ਾਮਲ ਹੋ ਸਕੇ। ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਦਰਬਾਰ, ਯੂਨੀਵਰਸਿਟੀਆਂ ਵਿੱਚ ਸੈਮੀਨਾਰ, ਸਕੂਲ ਪੱਧਰੀ ਮੁਕਾਬਲੇ ਅਤੇ ਗੁਰੂ ਸਾਹਿਬ ਦੇ ਜੀਵਨ, ਬਾਣੀ ਤੇ ਸਿੱਖਿਆਵਾਂ ’ਤੇ ਆਧਾਰਿਤ ਦਸਤਾਵੇਜ਼ੀ ਫ਼ਿਲਮ ਦੀ ਸਕ੍ਰੀਨਿੰਗ ਵੀ ਕਰਵਾਈ ਜਾ ਰਹੀ ਹੈ।ਮੰਤਰੀ ਨੇ ਦੱਸਿਆ ਕਿ ਗੁਰੂ ਸਾਹਿਬ ਨਾਲ ਸਬੰਧਤ ਪਵਿੱਤਰ ਅਸਥਾਨ ਖੁਰਾਲਗੜ੍ਹ ਸਾਹਿਬ ਵਿਖੇ ਪਹੁੰਚਣ ਵਾਲੀਆਂ ਚਾਰ ਸ਼ੋਭਾ ਯਾਤਰਾਵਾਂ ਕਾਸ਼ੀ, ਜੰਮੂ, ਬਠਿੰਡਾ ਅਤੇ ਫ਼ਰੀਦਕੋਟ ਤੋਂ ਕੱਢੀਆਂ ਜਾਣਗੀਆਂ। ਇਹ ਸ਼ੋਭਾ ਯਾਤਰਾਵਾਂ ਨਵੰਬਰ ਮਹੀਨੇ ਵਿੱਚ ਹੋਣਗੀਆਂ। ਕਾਸ਼ੀ ਤੋਂ ਸ਼ੁਰੂ ਹੋਣ ਵਾਲੀ ਸ਼ੋਭਾ ਯਾਤਰਾ ਮੋਹਾਲੀ ਵਿਖੇ ਰਾਤਰੀ ਪੜਾਅ ਦੌਰਾਨ ਠਹਿਰੇਗੀ। ਸੌਂਦ ਨੇ ਕਿਹਾ ਕਿ ਗੁਰੂ ਸਾਹਿਬ ਦੇ ਜੀਵਨ ਅਤੇ ਸਿੱਖਿਆਵਾਂ ’ਤੇ ਆਧਾਰਿਤ ਦਸਤਾਵੇਜ਼ੀ ਫ਼ਿਲਮ ਹੁਣ ਤੱਕ ਕਰੀਬ 3,500 ਪਿੰਡਾਂ ਵਿੱਚ ਦਿਖਾਈ ਜਾ ਚੁੱਕੀ ਹੈ। ਪੰਜਾਬ ਦੇ ਲਗਭਗ 13,500 ਪਿੰਡਾਂ ਤੱਕ ਇਹ ਫ਼ਿਲਮ ਪਹੁੰਚਾਉਣ ਲਈ 50 ਵੈਨਾਂ ਦਾ ਕਾਫ਼ਲਾ ਕੰਮ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਾਲ ਭਰ ਚੱਲਣ ਵਾਲੇ ਸਮਾਗਮਾਂ ਦੀ ਸਮਾਪਤੀ ਦਸੰਬਰ ਮਹੀਨੇ ਵਿੱਚ ਖੁਰਾਲਗੜ੍ਹ ਸਾਹਿਬ ਵਿਖੇ ਤਿੰਨ ਰੋਜ਼ਾ ਵਿਸ਼ੇਸ਼ ਸਮਾਗਮ ਨਾਲ ਹੋਵੇਗੀ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande