
ਚੰਡੀਗੜ੍ਹ, 26 ਅਗਸਤ (ਹਿੰ.ਸ.)| ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਈਦ-ਏ-ਮਿਲਾਦ-ਉਨ-ਨਬੀ’ ਦੇ ਪਵਿੱਤਰ ਦਿਹਾੜੇ ਮੌਕੇ ਦੇਸ਼-ਵਿਦੇਸ਼ ਵਿੱਚ ਵੱਸਦੇ ਸਮੂਹ ਮੁਸਲਿਮ ਭਾਈਚਾਰੇ ਨੂੰ ਵਧਾਈਆਂ ਦਿੱਤੀਆਂ ਹਨ। ਮੁੱਖ ਮੰਤਰੀ ਨੇ ਇਹ ਸੰਦੇਸ਼ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ’ਤੇ ਪੋਸਟ ਸਾਂਝੀ ਕਰਦਿਆਂ ਦਿੱਤਾ।
ਆਪਣੀ ਪੋਸਟ ਵਿੱਚ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਉਹ ਸਮੂਹ ਮੁਸਲਿਮ ਭਾਈਚਾਰੇ ਨੂੰ ਇਸ ਪਵਿੱਤਰ ਦਿਹਾੜੇ ਦੀਆਂ ਲੱਖ-ਲੱਖ ਮੁਬਾਰਕਾਂ ਦਿੰਦੇ ਹਨ। ਉਨ੍ਹਾਂ ਕਿਹਾ ਕਿ ਹਜ਼ਰਤ ਮੁਹੰਮਦ ਸਾਹਿਬ ਜੀ ਵੱਲੋਂ ਦਿੱਤਾ ਗਿਆ ਪਿਆਰ ਅਤੇ ਰਹਿਮਦਿਲੀ ਦਾ ਸੁਨੇਹਾ ਸਾਨੂੰ ਹਮੇਸ਼ਾ ਪ੍ਰੇਰਨਾ ਦਿੰਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਭਾਈਚਾਰਕ ਸਾਂਝ ਅਤੇ ਏਕਤਾ ਨੂੰ ਹਮੇਸ਼ਾ ਕਾਇਮ ਰੱਖਣ ਲਈ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਅੰਤ ਵਿੱਚ ਸਭ ਦੀ ਖੈਰ ਅਤੇ ਭਲਾਈ ਲਈ ਦੁਆ ਵੀ ਕੀਤੀ।
ਹਿੰਦੂਸਥਾਨ ਸਮਾਚਾਰ / GURSHARAN SINGH