ਮੁੱਖ ਮੰਤਰੀ ਭਗਵੰਤ ਮਾਨ ਨੇ ਮਦਰ ਟੈਰੇਸਾ ਨੂੰ ਜਨਮ ਦਿਵਸ ’ਤੇ ਕੀਤਾ ਨਮਨ
ਚੰਡੀਗੜ੍ਹ, 26 ਅਗਸਤ (ਹਿੰ.ਸ.)| ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤ ਰਤਨ ਅਤੇ ਨੋਬਲ ਪੁਰਸਕਾਰ ਜੇਤੂ ਮਦਰ ਟੈਰੇਸਾ ਦੇ ਜਨਮ ਦਿਵਸ ਮੌਕੇ ਉਨ੍ਹਾਂ ਨੂੰ ਸ਼ਰਧਾਪੂਰਵਕ ਨਮਨ ਕੀਤਾ। ਮੁੱਖ ਮੰਤਰੀ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ’ਤੇ ਪੋਸਟ ਸਾਂਝੀ ਕਰਦਿਆਂ ਮਦਰ ਟੈਰੇਸਾ ਦੇ ਮਨੁੱਖਤਾ ਦੀ ਸੇਵ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਾਰੀ ਕੀਤੀ ਗਈ ਫੋਟੋ।


ਚੰਡੀਗੜ੍ਹ, 26 ਅਗਸਤ (ਹਿੰ.ਸ.)| ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤ ਰਤਨ ਅਤੇ ਨੋਬਲ ਪੁਰਸਕਾਰ ਜੇਤੂ ਮਦਰ ਟੈਰੇਸਾ ਦੇ ਜਨਮ ਦਿਵਸ ਮੌਕੇ ਉਨ੍ਹਾਂ ਨੂੰ ਸ਼ਰਧਾਪੂਰਵਕ ਨਮਨ ਕੀਤਾ। ਮੁੱਖ ਮੰਤਰੀ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ’ਤੇ ਪੋਸਟ ਸਾਂਝੀ ਕਰਦਿਆਂ ਮਦਰ ਟੈਰੇਸਾ ਦੇ ਮਨੁੱਖਤਾ ਦੀ ਸੇਵਾ ਲਈ ਕੀਤੇ ਕਾਰਜਾਂ ਨੂੰ ਯਾਦ ਕੀਤਾ।

ਮੁੱਖ ਮੰਤਰੀ ਮਾਨ ਨੇ ਆਪਣੀ ਪੋਸਟ ਵਿੱਚ ਕਿਹਾ ਕਿ ਮਦਰ ਟੈਰੇਸਾ ਜੀ ਮਨੁੱਖਤਾ ਅਤੇ ਨਿਸ਼ਕਾਮ ਸੇਵਾ ਦੀ ਮਹਾਨ ਮਿਸਾਲ ਸਨ। ਉਨ੍ਹਾਂ ਦਾ ਜੀਵਨ ਸਮਾਜ ਲਈ ਵੱਡੀ ਪ੍ਰੇਰਣਾ ਹੈ ਅਤੇ ਉਨ੍ਹਾਂ ਨੇ ਬਿਨਾਂ ਕਿਸੇ ਭੇਦਭਾਵ ਦੇ ਲੋੜਵੰਦ ਲੋਕਾਂ ਦੀ ਸੇਵਾ ਅਤੇ ਭਲਾਈ ਲਈ ਆਪਣਾ ਜੀਵਨ ਸਮਰਪਿਤ ਕੀਤਾ।ਉਨ੍ਹਾਂ ਕਿਹਾ ਕਿ ਮਦਰ ਟੈਰੇਸਾ ਦੀਆਂ ਸੇਵਾਵਾਂ ਅਤੇ ਉਨ੍ਹਾਂ ਦੀ ਸੋਚ ਲੋਕਾਂ ਨੂੰ ਹਮੇਸ਼ਾ ਮਨੁੱਖਤਾ ਦੀ ਭਲਾਈ ਲਈ ਕੰਮ ਕਰਨ ਦੀ ਪ੍ਰੇਰਣਾ ਦਿੰਦੀ ਰਹੇਗੀ। ਮੁੱਖ ਮੰਤਰੀ ਨੇ ਕਿਹਾ ਕਿ ਲੋੜਵੰਦਾਂ ਦੀ ਸੇਵਾ ਅਤੇ ਭਲਾਈ ਲਈ ਸਰਕਾਰ ਦਾ ਪੱਕਾ ਇਰਾਦਾ ਹਮੇਸ਼ਾ ਬੁਲੰਦ ਰਹੇਗਾ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande