ਫਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਖੇਡ ਮੈਦਾਨ ਦਾ ਕੀਤਾ ਉਦਘਾਟਨ
ਫਾਜ਼ਿਲਕਾ, 26 ਅਗਸਤ (ਹਿੰ.ਸ.)| ਫਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਮੰਗਲਵਾਰ ਦੇਰ ਸ਼ਾਮ ਪਿੰਡ ਅਭੂੰਨ ਵਿਖੇ 40 ਲੱਖ ਰੁਪਏ ਦੀ ਲਾਗਤ ਨਾਲ ਨਵੇਂ ਬਣੇ ਖੇਡ ਮੈਦਾਨ ਅਤੇ ਕਰੀਬ 20 ਲੱਖ ਰੁਪਏ ਦੀ ਲਾਗਤ ਨਾਲ ਬਣਾਏ ਗਏ ਨਵੇਂ ਖਾਲਿਆਂ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਵੱਲੋਂ ਪਿੰਡ ਦੇ ਨੌਜਵ
ਫਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਉਦਘਾਟਨ ਕਰਦੇ ਹੋਏ।


ਫਾਜ਼ਿਲਕਾ, 26 ਅਗਸਤ (ਹਿੰ.ਸ.)| ਫਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਮੰਗਲਵਾਰ ਦੇਰ ਸ਼ਾਮ ਪਿੰਡ ਅਭੂੰਨ ਵਿਖੇ 40 ਲੱਖ ਰੁਪਏ ਦੀ ਲਾਗਤ ਨਾਲ ਨਵੇਂ ਬਣੇ ਖੇਡ ਮੈਦਾਨ ਅਤੇ ਕਰੀਬ 20 ਲੱਖ ਰੁਪਏ ਦੀ ਲਾਗਤ ਨਾਲ ਬਣਾਏ ਗਏ ਨਵੇਂ ਖਾਲਿਆਂ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਵੱਲੋਂ ਪਿੰਡ ਦੇ ਨੌਜਵਾਨਾਂ ਨੂੰ ਖੇਡਾਂ ਦਾ ਸਾਮਾਨ ਵੀ ਵੰਡਿਆ ਗਿਆ।

ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਵਿੱਚ ਬੁਨਿਆਦੀ ਸਹੂਲਤਾਂ ਅਤੇ ਵਿਕਾਸ ਕਾਰਜਾਂ ਨੂੰ ਲਗਾਤਾਰ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਿੰਡ ਅਭੂੰਨ ਵਿੱਚ ਨਵਾਂ ਖੇਡ ਮੈਦਾਨ ਨੌਜਵਾਨਾਂ ਨੂੰ ਸਮਰਪਿਤ ਕਰ ਦਿੱਤਾ ਗਿਆ ਹੈ ਅਤੇ ਖੇਡਾਂ ਦਾ ਸਾਮਾਨ ਵੀ ਮੁਹੱਈਆ ਕਰਵਾਇਆ ਗਿਆ ਹੈ, ਤਾਂ ਜੋ ਨੌਜਵਾਨ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਨਾਲ ਜੁੜ ਸਕਣ।

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਖੇਡ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਪਿੰਡਾਂ ਵਿੱਚ ਖੇਡ ਮੈਦਾਨ ਵੀ ਵਿਕਸਤ ਕੀਤੇ ਜਾ ਰਹੇ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਇਨ੍ਹਾਂ ਸਹੂਲਤਾਂ ਦਾ ਲਾਭ ਲੈ ਕੇ ਨੌਜਵਾਨ ਖੇਡਾਂ ਦੇ ਖੇਤਰ ਵਿੱਚ ਉੱਚ ਪੱਧਰ ’ਤੇ ਨਾਮਣਾ ਖੱਟਣਗੇ ਅਤੇ ਆਪਣੇ ਮਾਪਿਆਂ ਤੇ ਦੇਸ਼ ਦਾ ਨਾਮ ਰੌਸ਼ਨ ਕਰਨਗੇ।

ਵਿਧਾਇਕ ਨੇ ਦੱਸਿਆ ਕਿ ਪਿੰਡ ਅਭੂੰਨ ਵਿੱਚ ਕਰੀਬ 20 ਲੱਖ ਰੁਪਏ ਦੀ ਲਾਗਤ ਨਾਲ ਨਵੇਂ ਨਹਿਰੀ ਖਾਲੇ ਬਣਾਏ ਗਏ ਹਨ। ਇਹ ਕਿਸਾਨਾਂ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਮੰਗ ਸੀ, ਜਿਸ ਨੂੰ ਪੂਰਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕੋਲ ਜਦੋਂ ਵੀ ਨਹਿਰੀ ਖਾਲਿਆਂ ਅਤੇ ਨਹਿਰਾਂ ਸਬੰਧੀ ਮੰਗ ਰੱਖੀ ਗਈ, ਉਸ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਗਿਆ।

ਉਨ੍ਹਾਂ ਕਿਹਾ ਕਿ ਪਹਿਲਾਂ ਵੀ ਕਰੋੜਾਂ ਰੁਪਏ ਦੀ ਲਾਗਤ ਨਾਲ ਅਭੂੰਨ ਅਤੇ ਆਸ-ਪਾਸ ਦੇ ਪਿੰਡਾਂ ਵਿੱਚ ਨਹਿਰੀ ਖਾਲੇ ਬਣਾਏ ਜਾ ਚੁੱਕੇ ਹਨ। ਇਸ ਨਾਲ ਕਿਸਾਨਾਂ ਨੂੰ ਆਪਣੇ ਖੇਤਾਂ ਲਈ ਵਧੇਰੇ ਨਹਿਰੀ ਪਾਣੀ ਮਿਲੇਗਾ। ਉਨ੍ਹਾਂ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਦੇਣ ਲਈ ਵੀ ਧੰਨਵਾਦ ਕੀਤਾ ਅਤੇ ਕਿਸਾਨਾਂ ਨੂੰ ਵਧਾਈ ਦਿੱਤੀ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande