
ਅੰਮ੍ਰਿਤਸਰ, 26 ਅਗਸਤ (ਹਿੰ.ਸ.)| ਰੱਖੜ ਪੁੰਨਿਆ ਦੇ ਮੇਲੇ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦਲਵਿੰਦਰਜੀਤ ਸਿੰਘ ਵੱਲੋਂ ਬਾਬਾ ਬਕਾਲਾ ਸਾਹਿਬ ਖੇਤਰ ਨਾਲ ਸਬੰਧਤ 18 ਸਕੂਲਾਂ ਵਿੱਚ 27 ਅਗਸਤ ਤੋਂ 29 ਅਗਸਤ 2026 ਤੱਕ ਛੁੱਟੀ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਡਿਪਟੀ ਕਮਿਸ਼ਨਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਇਹ ਛੁੱਟੀ ਸਰਕਾਰੀ ਹਾਈ ਸਕੂਲ ਬਾਬਾ ਬਕਾਲਾ, ਦਸਮੇਸ਼ ਪਬਲਿਕ ਸਕੂਲ ਬਾਬਾ ਬਕਾਲਾ, ਸਰਕਾਰੀ ਮਿਡਲ ਸਕੂਲ ਛਾਪਿਆਂਵਾਲੀ, ਸਰਕਾਰੀ ਮਿਡਲ ਸਕੂਲ ਉਮਰਾਂਨੰਗਲ, ਸਰਕਾਰੀ ਮਿਡਲ ਸਕੂਲ ਠੱਠੀਆਂ ਅਤੇ ਮਾਤਾ ਗੰਗਾ ਸੀਨੀਅਰ ਸੈਕੰਡਰੀ ਸਕੂਲ ਬਾਬਾ ਬਕਾਲਾ ਵਿੱਚ ਲਾਗੂ ਹੋਵੇਗੀ।ਇਸ ਤੋਂ ਇਲਾਵਾ ਜੀ.ਟੀ.ਬੀ. ਸਕੂਲ ਬਾਬਾ ਬਕਾਲਾ, ਨਿਊ ਸੈਂਚਰੀ ਪਬਲਿਕ ਸਕੂਲ ਛਾਪਿਆਂਵਾਲੀ, ਸੇਂਟ ਸੋਲਜ਼ਰ ਪਬਲਿਕ ਸਕੂਲ ਠੱਠੀਆਂ, ਸੰਤ ਮਾਝਾ ਸਿੰਘ ਕਰਮਜੋਤ ਸੀਨੀਅਰ ਸੈਕੰਡਰੀ ਸਕੂਲ ਬਾਬਾ ਬਕਾਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਠਿਆਲਾ ਅਤੇ ਸਰਕਾਰੀ ਕੰਨਿਆ ਹਾਈ ਸਕੂਲ ਸਠਿਆਲਾ ਵਿੱਚ ਵੀ 27 ਤੋਂ 29 ਅਗਸਤ ਤੱਕ ਛੁੱਟੀ ਰਹੇਗੀ।ਇਸੇ ਤਰ੍ਹਾਂ ਸਰਕਾਰੀ ਐਲੀਮੈਂਟਰੀ ਸਕੂਲ ਬਾਬਾ ਬਕਾਲਾ (ਲੜਕੇ), ਸਰਕਾਰੀ ਐਲੀਮੈਂਟਰੀ ਸਕੂਲ ਛਾਪਿਆਂਵਾਲੀ, ਸਰਕਾਰੀ ਐਲੀਮੈਂਟਰੀ ਸਕੂਲ ਉਮਰਾਂਨੰਗਲ, ਸਰਕਾਰੀ ਐਲੀਮੈਂਟਰੀ ਸਕੂਲ ਠੱਠੀਆਂ, ਸਰਕਾਰੀ ਐਲੀਮੈਂਟਰੀ ਸਕੂਲ ਸਠਿਆਲਾ (ਲੜਕੇ) ਅਤੇ ਸਰਕਾਰੀ ਐਲੀਮੈਂਟਰੀ ਸਕੂਲ ਸਠਿਆਲਾ (ਉੱਤਰੀ) ਵੀ ਇਨ੍ਹਾਂ ਛੁੱਟੀਆਂ ਵਿੱਚ ਸ਼ਾਮਲ ਹਨ।ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਬੰਧਤ ਅਧਿਕਾਰੀਆਂ ਨੂੰ ਇਨ੍ਹਾਂ ਹੁਕਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ। ਪ੍ਰਸ਼ਾਸਨ ਅਨੁਸਾਰ ਰੱਖੜ ਪੁੰਨਿਆ ਦੇ ਮੇਲੇ ਦੌਰਾਨ ਬਾਬਾ ਬਕਾਲਾ ਸਾਹਿਬ ਖੇਤਰ ਵਿੱਚ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਅਤੇ ਲੋਕਾਂ ਦੀ ਆਮਦ ਨੂੰ ਦੇਖਦਿਆਂ ਲੋਕਾਂ ਦੀ ਸਹੂਲਤ ਅਤੇ ਆਵਾਜਾਈ ਸਮੇਤ ਹੋਰ ਪ੍ਰਬੰਧਾਂ ਨੂੰ ਸੁਚਾਰੂ ਬਣਾਉਣ ਲਈ ਇਹ ਫੈਸਲਾ ਲਿਆ ਗਿਆ ਹੈ।
ਹਿੰਦੂਸਥਾਨ ਸਮਾਚਾਰ / GURSHARAN SINGH