ਫਤਿਹਗੜ੍ਹ ਸਾਹਿਬ ’ਚ ਭਿਆਨਕ ਸੜਕ ਹਾਦਸਾ, ਚੰਡੀਗੜ੍ਹ ਦੇ ਪਤੀ-ਪਤਨੀ ਦੀ ਮੌਤ
ਫਤਿਹਗੜ੍ਹ ਸਾਹਿਬ, 26 ਅਗਸਤ (ਹਿੰ.ਸ.)| ਫਤਿਹਗੜ੍ਹ ਸਾਹਿਬ ਜ਼ਿਲ੍ਹੇ ਵਿੱਚ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਚੰਡੀਗੜ੍ਹ ਵਾਸੀ ਪਤੀ-ਪਤਨੀ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਧਰਮਵੀਰ ਸਿੰਘ ਅਤੇ ਉਨ੍ਹਾਂ ਦੀ ਪਤਨੀ ਸ਼ਸ਼ੀ ਬਾਲਾ ਵਜੋਂ ਹੋਈ ਹੈ। ਦੋਵੇਂ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਮੱਥਾ
ਮ੍ਰਿਤਕ ਪਤੀ ਪਤਨੀ ਦੀ ਫੋਟੋ।


ਫਤਿਹਗੜ੍ਹ ਸਾਹਿਬ, 26 ਅਗਸਤ (ਹਿੰ.ਸ.)| ਫਤਿਹਗੜ੍ਹ ਸਾਹਿਬ ਜ਼ਿਲ੍ਹੇ ਵਿੱਚ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਚੰਡੀਗੜ੍ਹ ਵਾਸੀ ਪਤੀ-ਪਤਨੀ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਧਰਮਵੀਰ ਸਿੰਘ ਅਤੇ ਉਨ੍ਹਾਂ ਦੀ ਪਤਨੀ ਸ਼ਸ਼ੀ ਬਾਲਾ ਵਜੋਂ ਹੋਈ ਹੈ। ਦੋਵੇਂ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਸਕੂਟੀ ’ਤੇ ਆਪਣੇ ਘਰ ਵਾਪਸ ਪਰਤ ਰਹੇ ਸਨ।

ਜਾਣਕਾਰੀ ਮੁਤਾਬਕ ਹਾਦਸਾ ਪਿੰਡ ਆਲਮਪੁਰ ਨੇੜੇ ਵਾਪਰਿਆ। ਇਸ ਦੌਰਾਨ ਸਾਹਮਣੇ ਤੋਂ ਆ ਰਹੇ ਇੱਕ ਤੇਜ਼ ਰਫ਼ਤਾਰ ਟਰੱਕ ਨੇ ਉਨ੍ਹਾਂ ਦੀ ਸਕੂਟੀ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਧਰਮਵੀਰ ਸਿੰਘ ਅਤੇ ਸ਼ਸ਼ੀ ਬਾਲਾ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਅਤੇ ਦੋਵਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਹਾਦਸੇ ਤੋਂ ਬਾਅਦ ਮੌਕੇ ’ਤੇ ਲੋਕਾਂ ਦੀ ਭੀੜ ਇਕੱਠੀ ਹੋ ਗਈ। ਘਟਨਾ ਦੀ ਸੂਚਨਾ ਮਿਲਣ ’ਤੇ ਥਾਣਾ ਬੱਸੀ ਪਠਾਣਾਂ ਦੀ ਪੁਲਿਸ ਟੀਮ ਤੁਰੰਤ ਮੌਕੇ ’ਤੇ ਪਹੁੰਚੀ। ਪੁਲਿਸ ਨੇ ਦੋਵਾਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਜਾਂਚ ਅਧਿਕਾਰੀ ਹਰਪਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਹਾਦਸੇ ਵਿੱਚ ਸ਼ਾਮਲ ਟਰੱਕ ਨੂੰ ਕਬਜ਼ੇ ਵਿੱਚ ਲੈ ਲਿਆ ਹੈ। ਪੁਲਿਸ ਵੱਲੋਂ ਟਰੱਕ ਚਾਲਕ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਹਾਲਾਂਕਿ, ਘਟਨਾ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਿਆ, ਜਿਸ ਦੀ ਭਾਲ ਲਈ ਪੁਲਿਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande