ਵਿਧਾਇਕ ਸ਼ੈਰੀ ਕਲਸੀ ਨੇ ਪਿੰਡ ਸੇਖਵਾਂ ਵਿਖੇ ਆਧੁਨਿਕ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ
ਨੌਜਵਾਨਾਂ ਲਈ ਵੱਡੀ ਸੌਗਾਤ, ਖੇਡਾਂ ਨਾਲ ਜੋੜ ਕੇ ਨਸ਼ਿਆਂ ਤੋਂ ਦੂਰ ਰੱਖਣ ’ਚ ਮਿਲੇਗੀ ਮਦਦ: ਸ਼ੈਰੀ ਕਲਸੀਬਟਾਲਾ, 26 ਅਗਸਤ (ਹਿੰ.ਸ.)| ਪਿੰਡ ਸੇਖਵਾਂ ਵਿਖੇ ਤਿਆਰ ਕੀਤਾ ਗਿਆ ਆਧੁਨਿਕ ਖੇਡ ਸਟੇਡੀਅਮ ਮੰਗਲਵਾਰ ਰਾਤ ਨੌਜਵਾਨਾਂ ਨੂੰ ਸਮਰਪਿਤ ਕਰ ਦਿੱਤਾ ਗਿਆ। ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ
ਵਿਧਾਇਕ ਸ਼ੈਰੀ ਕਲਸੀ ਬੈਟਿੰਗ ਕਰਦੇ ਹੋਏ।


ਵਿਧਾਇਕ ਸ਼ੈਰੀ ਕਲਸੀ ਸਟੇਡੀਅਮ ਦਾ ਉਦਘਾਟਨ ਕਰਦੇ ਹੋਏ।


ਨੌਜਵਾਨਾਂ ਲਈ ਵੱਡੀ ਸੌਗਾਤ, ਖੇਡਾਂ ਨਾਲ ਜੋੜ ਕੇ ਨਸ਼ਿਆਂ ਤੋਂ ਦੂਰ ਰੱਖਣ ’ਚ ਮਿਲੇਗੀ ਮਦਦ: ਸ਼ੈਰੀ ਕਲਸੀਬਟਾਲਾ, 26 ਅਗਸਤ (ਹਿੰ.ਸ.)| ਪਿੰਡ ਸੇਖਵਾਂ ਵਿਖੇ ਤਿਆਰ ਕੀਤਾ ਗਿਆ ਆਧੁਨਿਕ ਖੇਡ ਸਟੇਡੀਅਮ ਮੰਗਲਵਾਰ ਰਾਤ ਨੌਜਵਾਨਾਂ ਨੂੰ ਸਮਰਪਿਤ ਕਰ ਦਿੱਤਾ ਗਿਆ। ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਸਟੇਡੀਅਮ ਦਾ ਰਸਮੀ ਉਦਘਾਟਨ ਕੀਤਾ।ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪਿੰਡ ਵਿੱਚ ਆਧੁਨਿਕ ਖੇਡ ਸਟੇਡੀਅਮ ਦੀ ਸਹੂਲਤ ਮਿਲਣਾ ਨੌਜਵਾਨਾਂ ਲਈ ਵੱਡੀ ਸੌਗਾਤ ਹੈ। ਉਨ੍ਹਾਂ ਕਿਹਾ ਕਿ ਜਦੋਂ ਨੌਜਵਾਨਾਂ ਨੂੰ ਵਧੀਆ ਖੇਡ ਮੈਦਾਨ ਅਤੇ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ ਤਾਂ ਉਨ੍ਹਾਂ ਦੀ ਊਰਜਾ ਨੂੰ ਸਹੀ ਦਿਸ਼ਾ ਵਿੱਚ ਲਗਾਇਆ ਜਾ ਸਕਦਾ ਹੈ। ਇਸ ਨਾਲ ਨੌਜਵਾਨ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਤੋਂ ਦੂਰ ਰਹਿ ਕੇ ਖੇਡਾਂ ਵੱਲ ਵਧਣ ਲਈ ਪ੍ਰੇਰਿਤ ਹੋਣਗੇ।ਉਨ੍ਹਾਂ ਦੱਸਿਆ ਕਿ ਖਿਡਾਰੀਆਂ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਸਟੇਡੀਅਮ ਵਿੱਚ ਕਈ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ। ਰਾਤ ਸਮੇਂ ਵੀ ਖੇਡ ਗਤੀਵਿਧੀਆਂ ਜਾਰੀ ਰੱਖਣ ਲਈ ਉੱਚ ਪੱਧਰੀ ਲਾਈਟਿੰਗ ਸਿਸਟਮ ਲਗਾਇਆ ਗਿਆ ਹੈ। ਇਸ ਤੋਂ ਇਲਾਵਾ ਖਿਡਾਰੀਆਂ ਅਤੇ ਦਰਸ਼ਕਾਂ ਲਈ ਪੀਣ ਵਾਲੇ ਸਾਫ਼ ਪਾਣੀ, ਬੈਠਣ ਦੀ ਵਿਵਸਥਾ ਅਤੇ ਹੋਰ ਬੁਨਿਆਦੀ ਸਹੂਲਤਾਂ ਦਾ ਵੀ ਪ੍ਰਬੰਧ ਕੀਤਾ ਗਿਆ ਹੈ।ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਵਿੱਚ ਖੇਡਾਂ ਦਾ ਬੁਨਿਆਦੀ ਢਾਂਚਾ ਮਜ਼ਬੂਤ ਕਰਨ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਇਸੇ ਤਹਿਤ ਹਲਕੇ ਦੇ ਹੋਰਨਾਂ ਪਿੰਡਾਂ ਵਿੱਚ ਵੀ ਖੇਡ ਸਟੇਡੀਅਮ ਤਿਆਰ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਨੌਜਵਾਨਾਂ ਨੂੰ ਖੇਡਾਂ ਨਾਲ ਜੋੜ ਕੇ ਉਨ੍ਹਾਂ ਨੂੰ ਸਿਹਤਮੰਦ ਅਤੇ ਨਸ਼ਾ ਮੁਕਤ ਜੀਵਨ ਵੱਲ ਪ੍ਰੇਰਿਤ ਕਰਨਾ ਹੈ।ਇਸ ਮੌਕੇ ਪਿੰਡ ਦੇ ਸਰਪੰਚ, ਪੰਚਾਇਤ ਮੈਂਬਰਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਮੌਜੂਦ ਸਨ। ਉਨ੍ਹਾਂ ਨੇ ਆਧੁਨਿਕ ਖੇਡ ਸਟੇਡੀਅਮ ਲਈ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਸਰਕਾਰ ਅਤੇ ਵਿਧਾਇਕ ਸ਼ੈਰੀ ਕਲਸੀ ਦਾ ਧੰਨਵਾਦ ਕੀਤਾ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande