ਮਕੌੜਾ ਪੱਤਣ 'ਤੇ ਪੁੱਲ ਦੇ ਨਿਰਮਾਣ ਲਈ 100 ਕਰੋੜ ਰੁਪਏ ਜਾਰੀ: ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ
ਗੁਰਦਾਸਪੁਰ, 26 ਅਗਸਤ (ਹਿੰ.ਸ.)| ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਹ ਪ੍ਰਗਟਾਵਾ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਪਿੰਡ ਵਰਸੋਲਾ ਵਿਖੇ ਬਾਬਾ ਗੁੱਜਾ ਪੀਰ ਛਿੰਝ ਮੇਲੇ ਦੌਰਾਨ ਕੀ
ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ  ਸੰਬੋਧਨ ਕਰਦੇ ਹੋਏ।


ਗੁਰਦਾਸਪੁਰ, 26 ਅਗਸਤ (ਹਿੰ.ਸ.)| ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਹ ਪ੍ਰਗਟਾਵਾ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਪਿੰਡ ਵਰਸੋਲਾ ਵਿਖੇ ਬਾਬਾ ਗੁੱਜਾ ਪੀਰ ਛਿੰਝ ਮੇਲੇ ਦੌਰਾਨ ਕੀਤਾ। ਇਸ ਮੌਕੇ ਉਨ੍ਹਾਂ ਆਪਣੇ ਅਖਤਿਆਰੀ ਫੰਡ ਵਿੱਚੋਂ ਪਿੰਡ ਦੇ ਵਿਕਾਸ ਕਾਰਜਾਂ ਲਈ 5 ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ।ਪਿੰਡ ਵਰਸੋਲਾ ਦੀ ਪੰਚਾਇਤ ਅਤੇ ਬਾਬਾ ਗੁੱਜਾ ਪੀਰ ਸੱਭਿਆਚਾਰਕ ਕਲੱਬ ਵੱਲੋਂ ਕਰਵਾਏ ਗਏ ਛਿੰਝ ਮੇਲੇ ਵਿੱਚ ਪੰਜਾਬ ਅਤੇ ਹਰਿਆਣਾ ਦੇ ਉੱਚਕੋਟੀ ਦੇ ਪਹਿਲਵਾਨਾਂ ਨੇ ਸ਼ਿਰਕਤ ਕੀਤੀ ਅਤੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕੀਤਾ। ਮੇਲੇ ਦੌਰਾਨ ਸਿੰਦਾ ਸ਼ੌਂਕੀ, ਪੰਜਾਬ ਕੌਰ ਅਤੇ ਜੀਨਤ ਕੌਰ ਵੱਲੋਂ ਸੱਭਿਆਚਾਰਕ ਗੀਤ ਵੀ ਪੇਸ਼ ਕੀਤੇ ਗਏ।ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਛਿੰਝ ਮੇਲੇ ਦੇ ਪ੍ਰਬੰਧਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਜਿਹੇ ਮੇਲੇ ਪੰਜਾਬ ਦੀ ਅਮੀਰ ਵਿਰਾਸਤ ਅਤੇ ਸੱਭਿਆਚਾਰ ਨੂੰ ਕਾਇਮ ਰੱਖਣ ਦੇ ਨਾਲ-ਨਾਲ ਭਾਈਚਾਰਕ ਸਾਂਝ ਨੂੰ ਵੀ ਮਜ਼ਬੂਤ ਕਰਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।ਉਨ੍ਹਾਂ ਪੰਜਾਬ ਸਰਕਾਰ ਦੀਆਂ ਵੱਖ-ਵੱਖ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਨਹਿਰੀ ਪਾਣੀ ਖੇਤਾਂ ਤੱਕ ਪਹੁੰਚਾਇਆ ਗਿਆ ਹੈ, 600 ਯੂਨਿਟ ਮੁਫ਼ਤ ਬਿਜਲੀ ਦੀ ਸਹੂਲਤ ਦਿੱਤੀ ਜਾ ਰਹੀ ਹੈ ਅਤੇ 90 ਫੀਸਦੀ ਘਰਾਂ ਦੇ ਬਿਜਲੀ ਬਿੱਲ ਜ਼ੀਰੋ ਆ ਰਹੇ ਹਨ। ਉਨ੍ਹਾਂ ਕਿਹਾ ਕਿ ‘ਸਿੱਖਿਆ ਕਰਾਂਤੀ’ ਤਹਿਤ ਸਕੂਲਾਂ ਦੀ ਨੁਹਾਰ ਬਦਲੀ ਗਈ ਹੈ ਅਤੇ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ’ ਯੋਜਨਾ ਸਮੇਤ ਸਿਹਤ ਖੇਤਰ ਵਿੱਚ 10 ਲੱਖ ਰੁਪਏ ਤੱਕ ਦੀ ਸਿਹਤ ਬੀਮਾ ਯੋਜਨਾ ਲਾਗੂ ਕੀਤੀ ਗਈ ਹੈ।ਹਰਭਜਨ ਸਿੰਘ ਈਟੀਓ ਨੇ ਦੱਸਿਆ ਕਿ ਸੂਬੇ ਵਿੱਚ 45 ਹਜ਼ਾਰ ਕਿਲੋਮੀਟਰ ਸੜਕਾਂ ਦਾ ਨਿਰਮਾਣ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਮਕੌੜਾ ਪੱਤਣ ’ਤੇ ਪੁਲ ਦੇ ਨਿਰਮਾਣ ਲਈ ਮੁੱਖ ਮੰਤਰੀ ਵੱਲੋਂ 100 ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਇਸ ਸਬੰਧੀ ਟੈਂਡਰ ਵੀ ਲੱਗ ਚੁੱਕਾ ਹੈ। ਇਸ ਮੌਕੇ ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਖੇਡਾਂ ਨੂੰ ਉਤਸ਼ਾਹਿਤ ਕਰਨ ਦੇ ਮੰਤਵ ਨਾਲ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਚੌਥਾ ਐਡੀਸ਼ਨ ਵੀ ਕਰਵਾਇਆ ਜਾ ਰਿਹਾ ਹੈ।ਹਲਕਾ ਇੰਚਾਰਜ ਗੁਰਦਾਸਪੁਰ ਰਮਨ ਬਹਿਲ ਨੇ ਮੇਲੇ ਵਿੱਚ ਪਹੁੰਚੀਆਂ ਸਾਰੀਆਂ ਸ਼ਖ਼ਸੀਅਤਾਂ, ਪੰਚਾਂ-ਸਰਪੰਚਾਂ ਅਤੇ ਇਲਾਕਾ ਵਾਸੀਆਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਗੁਰਦਾਸਪੁਰ ਹਲਕੇ ਵਿੱਚ ਬਿਜਲੀ, ਸੜਕਾਂ ਅਤੇ ਪੁਲਾਂ ਦੇ ਨਿਰਮਾਣ ਲਈ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਲਗਾਤਾਰ ਸਹਿਯੋਗ ਦਿੱਤਾ ਗਿਆ ਹੈ। ਇਸ ਮੌਕੇ ਹਲਕਾ ਇੰਚਾਰਜ ਦੀਨਾਨਗਰ ਸਮਸ਼ੇਰ ਸਿੰਘ, ਜ਼ਿਲ੍ਹਾ ਪ੍ਰਧਾਨ ਅਤੇ ਵਾਈਸ ਚੇਅਰਮੈਨ ਮਨਦੀਪ ਸਿੰਘ ਗਿੱਲ, ਐੱਸ.ਡੀ.ਐੱਮ. ਗੁਰਦਾਸਪੁਰ ਅਸ਼ੋਕ ਕੁਮਾਰ, ਟਰੱਸਟੀ ਜਗਜੀਤ ਸਿੰਘ ਪਿੰਟਾ, ਅਜੇ ਬਹਿਲ, ਚੇਅਰਮੈਨ ਮਾਰਕੀਟ ਕਮੇਟੀ ਦੀਨਾਨਗਰ ਜਸਬੀਰ ਸਿੰਘ ਕਠਿਆਲੀ, ਚੇਅਰਮੈਨ ਬਲਾਕ ਸੰਮਤੀ ਰਣਜੀਤ ਸਿੰਘ ਰਾਣਾ, ਸਰਪੰਚ ਕੁਲਵਿੰਦਰ ਕੌਰ, ਸੁੱਚਾ ਸਿੰਘ ਫੌਜੀ, ਗੋਲਡੀ ਸਾਬਕਾ ਸਰਪੰਚ, ਤਰਸੇਮ ਲਾਲ ਮੈਂਬਰ ਪੰਚਾਇਤ, ਸਰਪੰਚ ਜਸਪਾਲ ਸਿੰਘ, ਡਾ. ਜਗਵਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਹਾਜ਼ਰ ਸਨ। ਪੰਚਾਇਤ ਅਤੇ ਕਲੱਬ ਦੇ ਮੈਂਬਰਾਂ ਵੱਲੋਂ ਪਹੁੰਚੀਆਂ ਸ਼ਖ਼ਸੀਅਤਾਂ ਨੂੰ ਸਨਮਾਨਿਤ ਵੀ ਕੀਤਾ ਗਿਆ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande