ਪੰਜਾਬ ਵਿੱਚ 27 ਅਗਸਤ ਨੂੰ ਨਹੀਂ ਹੋਵੇਗੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਕਈ ਮੰਗਾਂ ’ਤੇ ਬਣੀ ਸਹਿਮਤੀ
ਚੰਡੀਗੜ੍ਹ, 26 ਅਗਸਤ (ਹਿੰ.ਸ.)| ਪੰਜਾਬ ਵਿੱਚ 27 ਅਗਸਤ ਨੂੰ ਬੱਸਾਂ ਦੀ ਪ੍ਰਸਤਾਵਿਤ ਹੜਤਾਲ ਨਹੀਂ ਹੋਵੇਗੀ। ਪੰਜਾਬ ਰੋਡਵੇਜ਼, ਪਨਬੱਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਦੀ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਹੋਈ ਮੀਟਿੰਗ ਤੋਂ ਬਾਅਦ ਯੂਨੀਅਨ ਨੇ ਹੜਤਾਲ ਮੁਲਤਵੀ ਕਰਨ ਦਾ ਫ਼ੈਸਲਾ ਕੀਤਾ ਹੈ
ਪੰਜਾਬ ਵਿੱਚ 27 ਅਗਸਤ ਨੂੰ ਨਹੀਂ ਹੋਵੇਗੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਕਈ ਮੰਗਾਂ ’ਤੇ ਬਣੀ ਸਹਿਮਤੀ


ਚੰਡੀਗੜ੍ਹ, 26 ਅਗਸਤ (ਹਿੰ.ਸ.)| ਪੰਜਾਬ ਵਿੱਚ 27 ਅਗਸਤ ਨੂੰ ਬੱਸਾਂ ਦੀ ਪ੍ਰਸਤਾਵਿਤ ਹੜਤਾਲ ਨਹੀਂ ਹੋਵੇਗੀ। ਪੰਜਾਬ ਰੋਡਵੇਜ਼, ਪਨਬੱਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਦੀ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਹੋਈ ਮੀਟਿੰਗ ਤੋਂ ਬਾਅਦ ਯੂਨੀਅਨ ਨੇ ਹੜਤਾਲ ਮੁਲਤਵੀ ਕਰਨ ਦਾ ਫ਼ੈਸਲਾ ਕੀਤਾ ਹੈ। ਯੂਨੀਅਨ ਦੇ ਪ੍ਰਧਾਨ ਰੇਸ਼ਮ ਸਿੰਘ ਨੇ ਦੱਸਿਆ ਕਿ ਮੀਟਿੰਗ ਕਾਫ਼ੀ ਚੰਗੀ ਰਹੀ ਅਤੇ ਕਈ ਮੰਗਾਂ ’ਤੇ ਸਰਕਾਰ ਨਾਲ ਸਹਿਮਤੀ ਬਣੀ ਹੈ।ਉਨ੍ਹਾਂ ਦੱਸਿਆ ਕਿ ਅਗਲੀ ਮੀਟਿੰਗ 6 ਸਤੰਬਰ ਨੂੰ ਹੋਵੇਗੀ। ਰੱਖੜੀ ਦੇ ਤਿਉਹਾਰ ਨੂੰ ਧਿਆਨ ਵਿੱਚ ਰੱਖਦਿਆਂ ਯੂਨੀਅਨ ਨੇ 27 ਅਗਸਤ ਨੂੰ ਹੜਤਾਲ ’ਤੇ ਨਾ ਜਾਣ ਦਾ ਫ਼ੈਸਲਾ ਕੀਤਾ ਹੈ। ਹਾਲਾਂਕਿ, ਜੇਕਰ 6 ਸਤੰਬਰ ਤੱਕ ਮੰਗਾਂ ਲਾਗੂ ਨਾ ਹੋਈਆਂ ਤਾਂ ਯੂਨੀਅਨ ਵੱਲੋਂ ਅਗਲਾ ਫ਼ੈਸਲਾ ਲਿਆ ਜਾਵੇਗਾ।ਰੇਸ਼ਮ ਸਿੰਘ ਨੇ ਦੱਸਿਆ ਕਿ ਮੀਟਿੰਗ ਵਿੱਚ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ’ਤੇ ਵਿਸਥਾਰ ਨਾਲ ਚਰਚਾ ਕੀਤੀ ਗਈ। ਇਨ੍ਹਾਂ ਵਿੱਚ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਮੰਗ ਵੀ ਸ਼ਾਮਲ ਸੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਪਰਸੋਨਲ ਅਤੇ ਵਿੱਤ ਵਿਭਾਗ ਤੋਂ ਮਨਜ਼ੂਰੀ ਮਿਲ ਚੁੱਕੀ ਹੈ ਅਤੇ ਲਿਖਤੀ ਟਿੱਪਣੀਆਂ ਵੀ ਪ੍ਰਾਪਤ ਹੋ ਗਈਆਂ ਹਨ। ਹੁਣ ਸਰਵਿਸ ਰੂਲਜ਼ ਤਿਆਰ ਕਰਕੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਪ੍ਰਕਿਰਿਆ ਅੱਗੇ ਵਧਾਉਣ ਲਈ ਸਰਕਾਰ ਤੋਂ 10 ਦਿਨ ਦਾ ਸਮਾਂ ਮੰਗਿਆ ਗਿਆ ਹੈ।ਮੀਟਿੰਗ ਵਿੱਚ ‘ਬਰਾਬਰ ਕੰਮ, ਬਰਾਬਰ ਤਨਖ਼ਾਹ’ ਦਾ ਮੁੱਦਾ ਵੀ ਵਿਚਾਰਿਆ ਗਿਆ। ਮੰਤਰੀ ਵੱਲੋਂ ਦੱਸਿਆ ਗਿਆ ਕਿ ਇਹ ਫ਼ੈਸਲਾ ਸਾਰੇ ਵਿਭਾਗਾਂ ’ਤੇ ਲਾਗੂ ਕੀਤਾ ਗਿਆ ਹੈ ਅਤੇ ਅਗਲੇ ਦੋ-ਚਾਰ ਦਿਨਾਂ ਵਿੱਚ ਇਸ ਨੂੰ ਲਾਗੂ ਕਰ ਦਿੱਤਾ ਜਾਵੇਗਾ।ਆਊਟਸੋਰਸ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਮੰਗ ’ਤੇ ਵੀ ਚਰਚਾ ਹੋਈ। ਮੰਤਰੀ ਨੇ ਦੱਸਿਆ ਕਿ ਇਸ ਸਬੰਧੀ ਬਿੱਲ ਪਾਸ ਹੋ ਚੁੱਕਾ ਹੈ ਅਤੇ ਕੁਝ ਗਾਈਡਲਾਈਨਾਂ ਜਾਰੀ ਕੀਤੀਆਂ ਜਾ ਰਹੀਆਂ ਹਨ। ਇਸ ਸਬੰਧੀ ਪੱਤਰ ਵੀ ਜਾਰੀ ਕੀਤਾ ਜਾ ਚੁੱਕਾ ਹੈ। ਮੁਲਾਜ਼ਮਾਂ ਖ਼ਿਲਾਫ਼ ਦਰਜ ਕਥਿਤ ਗ਼ਲਤ ਮਾਮਲੇ ਰੱਦ ਕਰਨ ਦੀ ਮੰਗ ਵੀ ਮੀਟਿੰਗ ਵਿੱਚ ਰੱਖੀ ਗਈ। ਟਰਾਂਸਪੋਰਟ ਮੰਤਰੀ ਨੇ ਦੱਸਿਆ ਕਿ ਇਸ ਸਬੰਧੀ ਗ੍ਰਹਿ ਵਿਭਾਗ ਨੂੰ ਪੱਤਰ ਭੇਜਿਆ ਗਿਆ ਸੀ ਅਤੇ ਗ੍ਰਹਿ ਵਿਭਾਗ ਵੱਲੋਂ ਦੋਵਾਂ ਜ਼ਿਲ੍ਹਿਆਂ ਦੇ ਐੱਸਐੱਸਪੀਜ਼ ਨੂੰ ਪੱਤਰ ਭੇਜ ਦਿੱਤਾ ਗਿਆ ਹੈ। ਉਨ੍ਹਾਂ ਦੀਆਂ ਟਿੱਪਣੀਆਂ ਮਿਲਣ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।ਇਸ ਤੋਂ ਇਲਾਵਾ ਘੱਟ ਤਨਖ਼ਾਹ ’ਤੇ ਕੰਮ ਕਰ ਰਹੇ ਆਊਟਸੋਰਸ ਮੁਲਾਜ਼ਮਾਂ ਦੀ ਮੰਗ ’ਤੇ ਵੀ ਵਿਚਾਰ ਕੀਤਾ ਗਿਆ। ਇਸ ਸਬੰਧੀ ਫਾਈਲਾਂ ਮੰਗਵਾਈਆਂ ਗਈਆਂ ਹਨ। ਬਹਾਲੀ ਦੀ ਮੰਗ ’ਤੇ ਵੀ ਮੁਲਾਜ਼ਮਾਂ ਨੂੰ ਮੁੜ ਬਹਾਲ ਕਰਨ ਬਾਰੇ ਵਿਚਾਰ ਕਰਨ ਦਾ ਭਰੋਸਾ ਦਿੱਤਾ ਗਿਆ ਹੈ। ਰੇਸ਼ਮ ਸਿੰਘ ਨੇ ਦੱਸਿਆ ਕਿ ਪੰਜਾਬ ਰੋਡਵੇਜ਼ ਅਤੇ ਹੋਰ ਸਰਕਾਰੀ ਬੱਸ ਸੇਵਾਵਾਂ ਲਈ ਨਵੀਆਂ ਬੱਸਾਂ ਅਗਲੇ ਦੋ ਮਹੀਨਿਆਂ ਵਿੱਚ ਆਉਣ ਦੀ ਉਮੀਦ ਹੈ। ਇਸ ਲਈ ਟੈਂਡਰ ਪ੍ਰਕਿਰਿਆ ਚੱਲ ਰਹੀ ਹੈ। ਯੂਨੀਅਨ ਨੇ ਰੱਖੜੀ ਦੇ ਤਿਉਹਾਰ ਨੂੰ ਧਿਆਨ ਵਿੱਚ ਰੱਖਦਿਆਂ ਸਰਕਾਰ ਨੂੰ 6 ਸਤੰਬਰ ਤੱਕ ਦਾ ਸਮਾਂ ਦਿੱਤਾ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande