ਲੱਖਾਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਸੜਕਾਂ ’ਤੇ ਉਤਰਨ ਲਈ ਮਜਬੂਰ ਕਰ ਰਹੀ ਪੰਜਾਬ ਸਰਕਾਰ : ਕੇਵਲ ਸਿੰਘ ਢਿੱਲੋਂ
ਚੰਡੀਗੜ੍ਹ, 27 ਅਗਸਤ (ਹਿੰ.ਸ.)| ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਰਾਜ ਵਿੱਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ ਕੀਤੀ ਗਈ ਮਹਾਂ-ਹੜਤਾਲ ਨੂੰ ਲੈ ਕੇ ਆਮ ਆਦਮੀ ਪਾਰਟੀ ਸਰਕਾਰ ''ਤੇ ਤਿੱਖੇ ਹਮਲੇ ਕੀਤੇ ਹਨ। ਉਨ੍ਹਾਂ ਕਿਹਾ ਕਿ ਮੁਲਾਜ਼ਮ ਹਰੇਕ ਸਰਕਾਰ ਦੀ ਰੀੜ੍ਹ ਦੀ ਹੱ
ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ


ਚੰਡੀਗੜ੍ਹ, 27 ਅਗਸਤ (ਹਿੰ.ਸ.)| ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਰਾਜ ਵਿੱਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ ਕੀਤੀ ਗਈ ਮਹਾਂ-ਹੜਤਾਲ ਨੂੰ ਲੈ ਕੇ ਆਮ ਆਦਮੀ ਪਾਰਟੀ ਸਰਕਾਰ 'ਤੇ ਤਿੱਖੇ ਹਮਲੇ ਕੀਤੇ ਹਨ। ਉਨ੍ਹਾਂ ਕਿਹਾ ਕਿ ਮੁਲਾਜ਼ਮ ਹਰੇਕ ਸਰਕਾਰ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ, ਪਰ ਪੰਜਾਬ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੋਇਆ ਹੈ ਕਿ ਲੱਖਾਂ ਦੀ ਗਿਣਤੀ ਵਿੱਚ ਸਰਕਾਰੀ ਕਰਮਚਾਰੀ ਅਤੇ ਪੈਨਸ਼ਨਰ ਆਪਣੀਆਂ ਮੰਗਾਂ ਲਈ ਸੜਕਾਂ 'ਤੇ ਉਤਰਨ ਲਈ ਮਜ਼ਬੂਰ ਹੋਏ ਹਨ।

ਢਿੱਲੋਂ ਨੇ ਦੋਸ਼ ਲਾਇਆ ਕਿ 'ਆਪ' ਸਰਕਾਰ ਨੇ ਮੁਲਾਜ਼ਮਾਂ ਦਾ ਲਗਭਗ 15,000 ਕਰੋੜ ਰੁਪਏ ਦਾ ਮਹਿੰਗਾਈ ਭੱਤਾ ਨਾ ਦੇ ਕੇ ਉਨ੍ਹਾਂ ਨਾਲ ਸਿੱਧਾ ਧੋਖਾ ਕੀਤਾ ਹੈ। ਮਾਣਯੋਗ ਹਾਈਕੋਰਟ ਦੇ ਸਪੱਸ਼ਟ ਹੁਕਮਾਂ ਦੇ ਬਾਵਜੂਦ ਵੀ ਸਰਕਾਰ ਡੀ.ਏ. ਜਾਰੀ ਕਰਨ ਤੋਂ ਭੱਜ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਦੂਜੇ ਰਾਜਾਂ ਦੀਆਂ ਚੋਣਾਂ ਵਿੱਚ ਵੋਟਾਂ ਬਟੋਰਨ ਲਈ ਕਰੋੜਾਂ ਰੁਪਏ ਇਸ਼ਤਿਹਾਰਬਾਜ਼ੀ 'ਤੇ ਫੂਕ ਦਿੱਤੇ, ਪਰ ਆਪਣੇ ਸੂਬੇ ਦੇ ਮੁਲਾਜ਼ਮਾਂ ਨੂੰ ਉਨ੍ਹਾਂ ਦਾ ਹੱਕ ਦੇਣ ਸਮੇਂ ਖਜ਼ਾਨਾ ਖਾਲੀ ਹੋਣ ਦਾ ਬਹਾਨਾ ਬਣਾਇਆ ਜਾ ਰਿਹਾ ਹੈ।

ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਦਾ ਮੁਲਾਜ਼ਮ ਜਥੇਬੰਦੀਆਂ ਨਾਲ ਤੈਅ ਮੀਟਿੰਗਾਂ ਤੋਂ ਦੋ-ਦੋ ਵਾਰ ਭੱਜਣਾ ਬਹੁਤ ਹੀ ਨਿੰਦਣਯੋਗ ਹੈ। ਸਰਕਾਰ ਦੀ ਇਸ ਟਾਲਮਟੋਲ ਨੀਤੀ ਕਾਰਨ ਅੱਜ ਆਮ ਜਨਤਾ ਨੂੰ ਦਫ਼ਤਰਾਂ ਵਿੱਚ ਭਾਰੀ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਦੀ ਪੂਰੀ ਜ਼ਿੰਮੇਵਾਰੀ ਭਗਵੰਤ ਮਾਨ ਸਰਕਾਰ ਦੀ ਹੈ।

ਢਿੱਲੋਂ ਨੇ ਸਪੱਸ਼ਟ ਕੀਤਾ ਕਿ ਕੇਂਦਰ ਅਤੇ ਭਾਜਪਾ ਸ਼ਾਸਿਤ ਰਾਜਾਂ ਦੀਆਂ ਸਰਕਾਰਾਂ ਆਪਣੇ ਮੁਲਾਜ਼ਮਾਂ ਨੂੰ 60 ਫੀਸਦੀ ਤੱਕ ਡੀ.ਏ. ਦੇ ਰਹੀਆਂ ਹਨ। ਉਨ੍ਹਾਂ ਪੰਜਾਬ ਦੇ ਸਮੁੱਚੇ ਮੁਲਾਜ਼ਮਾਂ ਨੂੰ ਭਾਰਤੀ ਜਨਤਾ ਪਾਰਟੀ ਵੱਲੋਂ ਹਰ ਤਰ੍ਹਾਂ ਦੇ ਸਹਿਯੋਗ ਦਾ ਪੂਰਾ ਭਰੋਸਾ ਦਿੱਤਾ ਅਤੇ ਕਿਹਾ ਕਿ ਹੁਣ ਸੂਬੇ ਦੇ ਮੁਲਾਜ਼ਮ ਹੀ ਇਸ ਸਰਕਾਰ ਦਾ ਭਵਿੱਖ ਤੈਅ ਕਰਨਗੇ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande