ਬਿਜਲੀ ਬਿੱਲਾਂ ਦੀਆਂ ਸ਼ਿਕਾਇਤਾਂ ਲਈ ਪੀਐਸਪੀਸੀਐਲ ਵੱਲੋਂ 24x7 ਹੈਲਪਲਾਈਨ ਜਾਰੀ, 15 ਦਿਨਾਂ ਅੰਦਰ ਹੋਵੇਗਾ ਨਿਪਟਾਰਾ
ਚੰਡੀਗੜ੍ਹ, 27 ਅਗਸਤ (ਹਿੰ.ਸ.)| ਪੰਜਾਬ ਦੇ ਬਿਜਲੀ ਖਪਤਕਾਰਾਂ ਨੂੰ ਬਿਜਲੀ ਬਿੱਲਾਂ ਨਾਲ ਸਬੰਧਤ ਸਮੱਸਿਆਵਾਂ ਦੇ ਨਿਪਟਾਰੇ ਲਈ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਲੋਂ 24x7 ਸਮਰਪਿਤ ਹੈਲਪਲਾਈਨ ਨੰਬਰ ਜਾਰੀ ਕੀਤੇ ਗਏ ਹਨ। ਖਪਤਕਾਰ +91 1613105055 ਅਤੇ +91 1616650355 ’ਤੇ ਸੰਪਰਕ ਕਰਕੇ ਆਪਣੀਆ
ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ


ਚੰਡੀਗੜ੍ਹ, 27 ਅਗਸਤ (ਹਿੰ.ਸ.)| ਪੰਜਾਬ ਦੇ ਬਿਜਲੀ ਖਪਤਕਾਰਾਂ ਨੂੰ ਬਿਜਲੀ ਬਿੱਲਾਂ ਨਾਲ ਸਬੰਧਤ ਸਮੱਸਿਆਵਾਂ ਦੇ ਨਿਪਟਾਰੇ ਲਈ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਲੋਂ 24x7 ਸਮਰਪਿਤ ਹੈਲਪਲਾਈਨ ਨੰਬਰ ਜਾਰੀ ਕੀਤੇ ਗਏ ਹਨ। ਖਪਤਕਾਰ +91 1613105055 ਅਤੇ +91 1616650355 ’ਤੇ ਸੰਪਰਕ ਕਰਕੇ ਆਪਣੀਆਂ ਸ਼ਿਕਾਇਤਾਂ ਦਰਜ ਕਰਵਾ ਸਕਦੇ ਹਨ।

ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਇਨ੍ਹਾਂ ਹੈਲਪਲਾਈਨ ਨੰਬਰਾਂ ਰਾਹੀਂ ਮਿਲਣ ਵਾਲੀਆਂ ਬਿਜਲੀ ਬਿੱਲਾਂ ਨਾਲ ਸਬੰਧਤ ਸ਼ਿਕਾਇਤਾਂ ਦਾ ਨਿਪਟਾਰਾ 15 ਦਿਨਾਂ ਦੇ ਅੰਦਰ ਕੀਤਾ ਜਾਵੇਗਾ। ਖਪਤਕਾਰ ਆਰਜ਼ੀ ਤੌਰ ’ਤੇ ਜਾਰੀ ਹੋਏ, ਗਲਤ, ਆਮ ਨਾਲੋਂ ਵੱਧ ਜਾਂ ਕਿਸੇ ਹੋਰ ਤਰ੍ਹਾਂ ਦੀ ਬਿਲਿੰਗ ਸਮੱਸਿਆ ਵਾਲੇ ਬਿੱਲਾਂ ਸਬੰਧੀ ਸ਼ਿਕਾਇਤ ਦਰਜ ਕਰਵਾ ਸਕਦੇ ਹਨ।

ਮੰਤਰੀ ਨੇ ਕਿਹਾ ਕਿ ਜਿਨ੍ਹਾਂ ਖਪਤਕਾਰਾਂ ਨੂੰ ਆਮ ਨਾਲੋਂ ਵੱਧ ਬਿੱਲ, ਆਰਜ਼ੀ ਬਿੱਲ ਜਾਂ ਕਿਸੇ ਤਰ੍ਹਾਂ ਦੀ ਗਲਤੀ ਵਾਲੇ ਬਿਜਲੀ ਬਿੱਲ ਪ੍ਰਾਪਤ ਹੋਏ ਹਨ, ਉਹ ਸਮਰਪਿਤ ਹੈਲਪਲਾਈਨ ਦਾ ਲਾਭ ਲੈ ਸਕਦੇ ਹਨ। ਉਨ੍ਹਾਂ ਖਪਤਕਾਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਸ਼ਿਕਾਇਤਾਂ ਨਿਰਧਾਰਤ ਸਮੇਂ ਅੰਦਰ ਦਰਜ ਕਰਵਾਉਣ, ਤਾਂ ਜੋ ਮਾਮਲੇ ਦੀ ਜਾਂਚ ਕਰਕੇ ਢੁਕਵਾਂ ਨਿਪਟਾਰਾ ਕੀਤਾ ਜਾ ਸਕੇ।

ਸੌਂਦ ਨੇ ਕਿਹਾ ਕਿ ਇਸ ਸਮਰਪਿਤ ਹੈਲਪਲਾਈਨ ਨੂੰ ਸ਼ੁਰੂ ਕਰਨ ਦਾ ਮੁੱਖ ਮਕਸਦ ਖਪਤਕਾਰਾਂ ਨੂੰ ਬਿਜਲੀ ਬਿੱਲਾਂ ਨਾਲ ਸਬੰਧਤ ਸ਼ਿਕਾਇਤਾਂ ਦਰਜ ਕਰਵਾਉਣ ਅਤੇ ਉਨ੍ਹਾਂ ਦੀ ਸਮੇਂ ਸਿਰ ਜਾਂਚ ਲਈ ਇੱਕ ਸਰਲ ਤੇ ਸਿੱਧਾ ਮੰਚ ਮੁਹੱਈਆ ਕਰਵਾਉਣਾ ਹੈ।

ਉਨ੍ਹਾਂ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਬਿਜਲੀ ਖਪਤਕਾਰਾਂ ਦੇ ਹਿੱਤਾਂ ਦੀ ਰਾਖੀ ਕਰਨ ਅਤੇ ਬਿਲਿੰਗ ਪ੍ਰਕਿਰਿਆ ਨਾਲ ਸਬੰਧਤ ਜਾਇਜ਼ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਯਕੀਨੀ ਬਣਾਉਣ ਲਈ ਵਚਨਬੱਧ ਹੈ।

ਬਿਜਲੀ ਮੰਤਰੀ ਨੇ ਸਪੱਸ਼ਟ ਕੀਤਾ ਕਿ ਆਰਜ਼ੀ ਤੌਰ ’ਤੇ ਜਾਰੀ ਹੋਏ, ਗਲਤ ਜਾਂ ਵਧ ਕੇ ਆਏ ਬਿਜਲੀ ਬਿੱਲਾਂ ਕਾਰਨ ਕਿਸੇ ਵੀ ਯੋਗ ਖਪਤਕਾਰ ਨੂੰ ਪੰਜਾਬ ਸਰਕਾਰ ਵੱਲੋਂ ਦਿੱਤੀ ਜਾ ਰਹੀ ਪ੍ਰਤੀ ਮਹੀਨਾ 300 ਯੂਨਿਟ ਮੁਫ਼ਤ ਬਿਜਲੀ ਦੀ ਸਹੂਲਤ ਤੋਂ ਵਾਂਝਾ ਨਹੀਂ ਕੀਤਾ ਜਾਵੇਗਾ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande