ਨੌਜਵਾਨ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਜੀਵਨ ਦਾ ਹਿੱਸਾ ਬਣਾਉਣ: ਤਰੁਨਪ੍ਰੀਤ ਸਿੰਘ ਸੌਂਦ
ਮੋਹਾਲੀ, 27 ਅਗਸਤ (ਹਿੰ.ਸ.)| ਪੰਜਾਬ ਦੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ, ਬਿਜਲੀ, ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਨੌਜਵਾਨ ਪੀੜ੍ਹੀ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨ
ਸਮਾਗਮਾਂ ਦੀ ਲੜੀ ਤਹਿਤ ਕਰਵਾਏ 8ਵੇਂ ਰਾਜ ਪੱਧਰੀ ਸੈਮੀਨਾਰ ਦੀ ਸ਼ੁਰੂਆਤ ਕਰਦੇ ਹੋਏ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ


ਮੋਹਾਲੀ, 27 ਅਗਸਤ (ਹਿੰ.ਸ.)| ਪੰਜਾਬ ਦੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ, ਬਿਜਲੀ, ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਨੌਜਵਾਨ ਪੀੜ੍ਹੀ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਕਰੀਬ ਛੇ ਸਦੀਆਂ ਪਹਿਲਾਂ ਜ਼ੁਲਮ, ਜਾਤ-ਪਾਤ ਅਤੇ ਸਮਾਜਿਕ ਵਿਤਕਰੇ ਵਿਰੁੱਧ ਆਵਾਜ਼ ਬੁਲੰਦ ਕਰਦਿਆਂ ਸਮਾਨਤਾ, ਨਿਆਂ ਅਤੇ ਮਨੁੱਖੀ ਸਨਮਾਨ ਦਾ ਸੰਦੇਸ਼ ਦਿੱਤਾ।

ਸੀਜੀਸੀ ਯੂਨੀਵਰਸਿਟੀ, ਝੰਜੇੜੀ, ਮੋਹਾਲੀ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਦੇ ਸਾਲ ਭਰ ਚੱਲਣ ਵਾਲੇ ਸਮਾਗਮਾਂ ਦੀ ਲੜੀ ਤਹਿਤ ਕਰਵਾਏ 8ਵੇਂ ਰਾਜ ਪੱਧਰੀ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਸੌਂਦ ਨੇ ਕਿਹਾ ਕਿ ਗੁਰੂ ਰਵਿਦਾਸ ਜੀ ਨੇ ਮਨੁੱਖਤਾ ਦੇ ਅਧਿਆਤਮਿਕ ਅਤੇ ਸਮਾਜਿਕ ਉੱਥਾਨ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ। ਉਨ੍ਹਾਂ ਕਿਰਤ ਦੀ ਮਹੱਤਤਾ, ਸਖ਼ਤ ਮਿਹਨਤ ਅਤੇ ਬਰਾਬਰੀ ਨੂੰ ਜੀਵਨ ਦਾ ਅਹਿਮ ਆਧਾਰ ਦੱਸਿਆ।

ਮੰਤਰੀ ਨੇ ਵਿਦਿਆਰਥੀਆਂ ਨੂੰ ਲਾਲਚ ਤੋਂ ਦੂਰ ਰਹਿਣ ਅਤੇ ਆਪਣੀਆਂ ਅਸਲ ਲੋੜਾਂ ਤੱਕ ਸੀਮਤ ਰਹਿ ਕੇ ਸੰਤੁਸ਼ਟੀ ਭਰਿਆ ਜੀਵਨ ਜਿਊਣ ਦੀ ਅਪੀਲ ਕੀਤੀ। ਉਨ੍ਹਾਂ ਚੰਗੀਆਂ ਕਿਤਾਬਾਂ ਪੜ੍ਹਨ ਦੀ ਆਦਤ ਵਿਕਸਿਤ ਕਰਨ ਲਈ ਵੀ ਪ੍ਰੇਰਿਤ ਕੀਤਾ, ਤਾਂ ਜੋ ਨੌਜਵਾਨ ਅਧਿਆਤਮਿਕਤਾ ਅਤੇ ਮਨੁੱਖੀ ਕਦਰਾਂ-ਕੀਮਤਾਂ ਨੂੰ ਡੂੰਘਾਈ ਨਾਲ ਸਮਝ ਸਕਣ।

ਸੌਂਦ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਅਤੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨਾਲ ਸਬੰਧਤ ਸਮਾਗਮ ਕਰਵਾਉਣ ਦਾ ਸੁਭਾਗ ਮਿਲਿਆ ਹੈ। ਸਾਲ ਭਰ ਚੱਲਣ ਵਾਲੇ ਸਮਾਗਮਾਂ ਤਹਿਤ ਕੀਰਤਨ ਦਰਬਾਰ, ਯੂਨੀਵਰਸਿਟੀ ਤੇ ਰਾਜ ਪੱਧਰੀ ਸੈਮੀਨਾਰ, ਡਰੋਨ ਸ਼ੋਅ, ਸਕੂਲੀ ਮੁਕਾਬਲੇ, ਸ਼ੋਭਾ ਯਾਤਰਾਵਾਂ ਅਤੇ ਹੋਰ ਜਾਗਰੂਕਤਾ ਪ੍ਰੋਗਰਾਮ ਕਰਵਾਏ ਜਾ ਰਹੇ ਹਨ।

ਨਸ਼ਿਆਂ ਤੋਂ ਨੌਜਵਾਨਾਂ ਨੂੰ ਦੂਰ ਰੱਖਣ ਲਈ ਸਰਕਾਰ ਦੇ ਯਤਨਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਭਰ ਵਿੱਚ 3100 ਖੇਡ ਸਟੇਡੀਅਮ ਅਤੇ ਮੈਦਾਨ ਬਣਾਏ ਜਾ ਰਹੇ ਹਨ, ਜਿਨ੍ਹਾਂ ਵਿੱਚੋਂ ਕਰੀਬ 1000 ਮੁਕੰਮਲ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਅਤੇ ਉਸਾਰੂ ਗਤੀਵਿਧੀਆਂ ਨਾਲ ਜੋੜਨਾ ਸਰਕਾਰ ਦੀ ਮੁੱਖ ਤਰਜੀਹ ਹੈ।

ਮੰਤਰੀ ਨੇ ਦੱਸਿਆ ਕਿ ਜਲੰਧਰ ਦੇ ਡੇਰਾ ਬੱਲਾਂ ਨੇੜੇ 25 ਕਰੋੜ ਰੁਪਏ ਦੀ ਲਾਗਤ ਨਾਲ ਸੈਂਟਰ ਆਫ਼ ਐਕਸੀਲੈਂਸ ਦੀ ਤਰਜ਼ ’ਤੇ ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ ਬਣਾਇਆ ਜਾ ਰਿਹਾ ਹੈ। ਪ੍ਰਾਜੈਕਟ ਲਈ ਜ਼ਮੀਨ ਦੀ ਖਰੀਦ ’ਤੇ 11 ਕਰੋੜ ਰੁਪਏ ਖਰਚ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ 650ਵੇਂ ਪ੍ਰਕਾਸ਼ ਪੁਰਬ ਦੇ ਸਾਲ ਭਰ ਚੱਲਣ ਵਾਲੇ ਸਮਾਗਮਾਂ ਲਈ ਸਰਕਾਰ ਨੇ ਸ਼ੁਰੂਆਤੀ ਤੌਰ ’ਤੇ 100 ਕਰੋੜ ਰੁਪਏ ਦਾ ਬਜਟ ਰੱਖਿਆ ਹੈ।

ਆਲ ਇੰਡੀਆ ਆਦਿ ਧਰਮ ਮਿਸ਼ਨ ਦੇ ਕੌਮੀ ਪ੍ਰਧਾਨ ਸੰਤ ਸਤਵਿੰਦਰ ਹੀਰਾ ਨੇ ਕਿਹਾ ਕਿ ਗੁਰੂ ਰਵਿਦਾਸ ਜੀ ਨੇ ਕਿਰਤ, ਸਮਾਨਤਾ ਅਤੇ ਸਮਾਜਿਕ ਨਿਆਂ ਦਾ ਸ਼ਕਤੀਸ਼ਾਲੀ ਸੰਦੇਸ਼ ਦਿੱਤਾ। ਉਨ੍ਹਾਂ ਬੇਗਮਪੁਰਾ ਦੀ ਸੰਕਲਪਨਾ ਨੂੰ ਬਰਾਬਰੀ ਅਤੇ ਵਿਤਕਰੇ ਤੋਂ ਮੁਕਤ ਸਮਾਜ ਦਾ ਆਦਰਸ਼ ਦੱਸਿਆ।

ਆਮ ਆਦਮੀ ਪਾਰਟੀ ਦੇ ਐਸਸੀ ਵਿੰਗ ਦੇ ਸੂਬਾ ਪ੍ਰਧਾਨ ਅਤੇ ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ. ਨੇ ਵੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਦੀ ਅੱਜ ਦੇ ਸਮੇਂ ਵਿੱਚ ਪ੍ਰਸੰਗਿਕਤਾ ਉਜਾਗਰ ਕੀਤੀ। ਵਾਈਸ ਚਾਂਸਲਰ ਡਾ. ਵਿਨੈ ਗੋਇਲ ਨੇ ਕਿਹਾ ਕਿ ਆਰਟੀਫੀਸ਼ੀਅਲ ਇੰਟੈਲੀਜੈਂਸ ਅਤੇ ਡਿਜੀਟਲੀਕਰਨ ਦੇ ਯੁੱਗ ਵਿੱਚ ਮਨੁੱਖੀ ਕਦਰਾਂ-ਕੀਮਤਾਂ ਦੀ ਮਹੱਤਤਾ ਹੋਰ ਵਧ ਗਈ ਹੈ। ਸਮਾਗਮ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਫੈਕਲਟੀ ਮੈਂਬਰ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਹਾਜ਼ਰ ਸਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande