ਡੇਰਾਬੱਸੀ ’ਚ ਨੌਜਵਾਨ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਦੋਵੇਂ ਹੱਥਾਂ ਦੀਆਂ ਉਂਗਲਾਂ ਕੱਟੀਆਂ
ਮੋਹਾਲੀ, 27 ਅਗਸਤ (ਹਿੰ.ਸ.)| ਮੋਹਾਲੀ ਦੇ ਡੇਰਾਬੱਸੀ ਵਿੱਚ ਐੱਸਐੱਸ ਜੈਨ ਸੀਨੀਅਰ ਸੈਕੰਡਰੀ ਸਕੂਲ ਨੇੜੇ ਇੱਕ ਨੌਜਵਾਨ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਹਮਲੇ ਵਿੱਚ ਨੌਜਵਾਨ ਦੇ ਦੋਵੇਂ ਹੱਥਾਂ ਦੀਆਂ ਉਂਗਲਾਂ ਕੱਟ ਗਈਆਂ, ਜਦਕਿ ਸਿਰ ’ਤੇ ਵੀ ਗੰਭੀਰ ਸੱਟਾਂ ਲੱਗੀਆਂ ਹਨ। ਜ
ਡੇਰਾਬੱਸੀ ’ਚ ਨੌਜਵਾਨ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਦੋਵੇਂ ਹੱਥਾਂ ਦੀਆਂ ਉਂਗਲਾਂ ਕੱਟੀਆਂ


ਮੋਹਾਲੀ, 27 ਅਗਸਤ (ਹਿੰ.ਸ.)| ਮੋਹਾਲੀ ਦੇ ਡੇਰਾਬੱਸੀ ਵਿੱਚ ਐੱਸਐੱਸ ਜੈਨ ਸੀਨੀਅਰ ਸੈਕੰਡਰੀ ਸਕੂਲ ਨੇੜੇ ਇੱਕ ਨੌਜਵਾਨ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਹਮਲੇ ਵਿੱਚ ਨੌਜਵਾਨ ਦੇ ਦੋਵੇਂ ਹੱਥਾਂ ਦੀਆਂ ਉਂਗਲਾਂ ਕੱਟ ਗਈਆਂ, ਜਦਕਿ ਸਿਰ ’ਤੇ ਵੀ ਗੰਭੀਰ ਸੱਟਾਂ ਲੱਗੀਆਂ ਹਨ। ਜ਼ਖਮੀ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।

ਜ਼ਖਮੀ ਦੀ ਪਛਾਣ 18 ਸਾਲਾ ਆਦਿਲ ਵਜੋਂ ਹੋਈ ਹੈ, ਜੋ ਰੈਡੀਮੇਡ ਕੱਪੜਿਆਂ ਦੀ ਦੁਕਾਨ ’ਤੇ ਕੰਮ ਕਰਦਾ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਜਾਣਕਾਰੀ ਮੁਤਾਬਕ ਬੁੱਧਵਾਰ ਰਾਤ ਕਰੀਬ ਅੱਧਾ ਦਰਜਨ ਬਾਈਕ ਸਵਾਰ ਨੌਜਵਾਨਾਂ ਨੇ ਆਦਿਲ ’ਤੇ ਹਮਲਾ ਕਰ ਦਿੱਤਾ। ਹਮਲਾਵਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਉਸ ਦੇ ਸਿਰ ਅਤੇ ਦੋਵੇਂ ਹੱਥਾਂ ’ਤੇ ਕਈ ਵਾਰ ਕੀਤੇ। ਗੰਭੀਰ ਰੂਪ ਵਿੱਚ ਜ਼ਖਮੀ ਆਦਿਲ ਮੌਕੇ ’ਤੇ ਹੀ ਡਿੱਗ ਪਿਆ। ਆਸ-ਪਾਸ ਦੇ ਦੁਕਾਨਦਾਰਾਂ ਨੇ ਤੁਰੰਤ ਉਸ ਨੂੰ ਡੇਰਾਬੱਸੀ ਦੇ ਸਰਕਾਰੀ ਹਸਪਤਾਲ ਪਹੁੰਚਾਇਆ।

ਆਦਿਲ ਦੇ ਚਾਚਾ ਆਮਿਰ ਖਾਨ ਨੇ ਦੱਸਿਆ ਕਿ ਡੇਰਾਬੱਸੀ ਸਰਕਾਰੀ ਹਸਪਤਾਲ ਵਿੱਚ ਮੁੱਢਲੇ ਇਲਾਜ ਤੋਂ ਬਾਅਦ ਉਸ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਡਾਕਟਰਾਂ ਨੇ ਉਸ ਨੂੰ ਚੰਡੀਗੜ੍ਹ ਦੇ ਸੈਕਟਰ-32 ਹਸਪਤਾਲ ਰੈਫਰ ਕਰ ਦਿੱਤਾ। ਉੱਥੋਂ ਆਦਿਲ ਨੂੰ ਪੀਜੀਆਈ ਚੰਡੀਗੜ੍ਹ ਭੇਜਿਆ ਗਿਆ। ਫਿਲਹਾਲ ਉਸ ਦਾ ਪੀਜੀਆਈ ਵਿੱਚ ਇਲਾਜ ਚੱਲ ਰਿਹਾ ਹੈ।

ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ। ਫੁਟੇਜ ਦੇ ਆਧਾਰ ’ਤੇ ਹਮਲਾਵਰਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਪੁਲਿਸ ਹਮਲੇ ਦੇ ਪਿੱਛੇ ਦੀ ਵਜ੍ਹਾ ਦਾ ਵੀ ਪਤਾ ਲਗਾਉਣ ਵਿੱਚ ਜੁਟੀ ਹੋਈ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande