
ਚੰਡੀਗੜ੍ਹ, 28 ਅਗਸਤ (ਹਿੰ.ਸ.)| ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰੱਖੜ ਪੁੰਨਿਆ ਅਤੇ ਬਾਬਾ ਬਕਾਲਾ ਸਾਹਿਬ ਦੇ ਇਤਿਹਾਸਕ ਜੋੜ ਮੇਲੇ ਮੌਕੇ ਸਮੂਹ ਸੰਗਤਾਂ ਨੂੰ ਵਧਾਈ ਦਿੱਤੀ ਹੈ। ਮੁੱਖ ਮੰਤਰੀ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ’ਤੇ ਪੋਸਟ ਸਾਂਝੀ ਕਰਦਿਆਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਨੂੰ ਨਮਨ ਕੀਤਾ ਅਤੇ ਪੰਜਾਬ ਦੀ ਭਾਈਚਾਰਕ ਸਾਂਝ ਤੇ ਖ਼ੁਸ਼ਹਾਲੀ ਦੀ ਕਾਮਨਾ ਕੀਤੀ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੀ ਪੋਸਟ ਵਿੱਚ ਕਿਹਾ ਕਿ ਪੰਜਾਬ ਦੀ ਭਾਈਚਾਰਕ ਸਾਂਝ ਅਤੇ ਖ਼ੁਸ਼ਹਾਲੀ ਨੂੰ ਹਮੇਸ਼ਾ ਕਾਇਮ ਰੱਖਣਾ ਉਨ੍ਹਾਂ ਦੀ ਸੋਚ ਹੈ। ਉਨ੍ਹਾਂ ਅਰਦਾਸ ਕੀਤੀ ਕਿ ਗੁਰੂ ਸਾਹਿਬ ਸਭ ਦਾ ਭਲਾ ਕਰਨ।
ਇੱਕ ਹੋਰ ਪੋਸਟ ਰਾਹੀਂ ਮੁੱਖ ਮੰਤਰੀ ਨੇ ਭੈਣ-ਭਰਾ ਦੇ ਪਵਿੱਤਰ ਰਿਸ਼ਤੇ ਦੇ ਤਿਉਹਾਰ ਰੱਖੜੀ ਦੀਆਂ ਪੰਜਾਬ ਵਾਸੀਆਂ ਨੂੰ ਲੱਖ-ਲੱਖ ਵਧਾਈਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਭੈਣਾਂ ਵੱਲੋਂ ਮਿਲੇ ਪਿਆਰ ਅਤੇ ਅਸੀਸਾਂ ਸਦਕਾ ਪੰਜਾਬ ਦੀਆਂ ਧੀਆਂ-ਭੈਣਾਂ ਦੇ ਸਨਮਾਨ ਅਤੇ ਸੁਰੱਖਿਆ ਲਈ ਸਰਕਾਰ ਹਮੇਸ਼ਾ ਡਟ ਕੇ ਕੰਮ ਕਰਦੀ ਰਹੇਗੀ।
ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬੀਆਂ ਦੀ ਭਲਾਈ ਲਈ ਸਰਕਾਰ ਦੀ ਇਮਾਨਦਾਰ ਸੋਚ ਹਮੇਸ਼ਾ ਸਮਰਪਿਤ ਰਹੇਗੀ। ਉਨ੍ਹਾਂ ਕਿਹਾ ਕਿ ਰੱਖੜੀ ਦਾ ਤਿਉਹਾਰ ਭੈਣ-ਭਰਾ ਦੇ ਪਿਆਰ, ਸਤਿਕਾਰ ਅਤੇ ਸੁਰੱਖਿਆ ਦੇ ਰਿਸ਼ਤੇ ਨੂੰ ਹੋਰ ਮਜ਼ਬੂਤ ਕਰਨ ਦਾ ਮੌਕਾ ਹੈ।
ਹਿੰਦੂਸਥਾਨ ਸਮਾਚਾਰ / GURSHARAN SINGH