ਡੇਅਰੀ ਮਾਲਕ ਤੋਂ 50 ਲੱਖ ਰੁਪਏ ਦੀ ਫਿਰੌਤੀ ਮੰਗਣ ਮਾਮਲੇ ’ਚ ਫਰੀਦਕੋਟ ਪੁਲਿਸ ਨੇ ਨਾਬਾਲਗ ਮੁਲਜ਼ਮ ਕੀਤਾ ਕਾਬੂ
ਫਰੀਦਕੋਟ, 28 ਅਗਸਤ (ਹਿੰ.ਸ.)| ਫਰੀਦਕੋਟ ਪੁਲਿਸ ਵੱਲੋਂ ਗੈਰ-ਸਮਾਜਿਕ ਅਨਸਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਕੋਟਕਪੂਰਾ ਇਲਾਕੇ ਦੇ ਪਿੰਡ ਔਲਖ ਵਿੱਚ ਡੇਅਰੀ ਦਾ ਕਾਰੋਬਾਰ ਕਰਨ ਵਾਲੇ ਵਿਅਕਤੀ ਤੋਂ 50 ਲੱਖ ਰੁਪਏ ਦੀ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਇੱਕ ਨਾਬਾਲਗ ਮੁਲਜ਼ਮ
ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀ।


ਫਰੀਦਕੋਟ, 28 ਅਗਸਤ (ਹਿੰ.ਸ.)| ਫਰੀਦਕੋਟ ਪੁਲਿਸ ਵੱਲੋਂ ਗੈਰ-ਸਮਾਜਿਕ ਅਨਸਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਕੋਟਕਪੂਰਾ ਇਲਾਕੇ ਦੇ ਪਿੰਡ ਔਲਖ ਵਿੱਚ ਡੇਅਰੀ ਦਾ ਕਾਰੋਬਾਰ ਕਰਨ ਵਾਲੇ ਵਿਅਕਤੀ ਤੋਂ 50 ਲੱਖ ਰੁਪਏ ਦੀ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਇੱਕ ਨਾਬਾਲਗ ਮੁਲਜ਼ਮ ਨੂੰ ਕਾਬੂ ਕੀਤਾ ਹੈ।

ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਫਰੀਦਕੋਟ ਦੇ ਐਸਐਸਪੀ ਗੁਰਵੰਸ ਸਿੰਘ ਬਰਾੜ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਔਲਖ ਦੇ ਇੱਕ ਡੇਅਰੀ ਮਾਲਕ ਨੂੰ ਫੋਨ ਕਰਕੇ 50 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਗਈ। ਫੋਨ ਕਰਨ ਵਾਲਿਆਂ ਵੱਲੋਂ ਪੈਸੇ ਨਾ ਦੇਣ ਦੀ ਸੂਰਤ ਵਿੱਚ ਡੇਅਰੀ ਮਾਲਕ ਨੂੰ ਜਾਨੋਂ ਮਾਰਨ ਦੀ ਧਮਕੀ ਵੀ ਦਿੱਤੀ ਗਈ ਸੀ।

ਐਸਐਸਪੀ ਨੇ ਦੱਸਿਆ ਕਿ ਸੂਚਨਾ ਮਿਲਣ ਉਪਰੰਤ ਪੁਲਿਸ ਵੱਲੋਂ ਮਾਮਲੇ ਦੀ ਪੇਸ਼ੇਵਰ ਢੰਗ ਨਾਲ ਜਾਂਚ ਸ਼ੁਰੂ ਕੀਤੀ ਗਈ। ਜਾਂਚ ਦੌਰਾਨ ਪੁਲਿਸ ਨੇ ਇੱਕ ਨਾਬਾਲਗ ਕਥਿਤ ਮੁਲਜ਼ਮ ਨੂੰ ਕਾਬੂ ਕਰ ਲਿਆ। ਇਸ ਮਾਮਲੇ ਵਿੱਚ ਦੋ ਹੋਰ ਕਥਿਤ ਮੁਲਜ਼ਮਾਂ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ।

ਪੁਲਿਸ ਅਧਿਕਾਰੀਆਂ ਮੁਤਾਬਕ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਅਤੇ ਫਿਰੌਤੀ ਦੀ ਕਾਲ ਨਾਲ ਜੁੜੇ ਹੋਰ ਤੱਥਾਂ ਅਤੇ ਕਥਿਤ ਮੁਲਜ਼ਮਾਂ ਦੀ ਭੂਮਿਕਾ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਮਾਮਲੇ ਵਿੱਚ ਸ਼ਾਮਲ ਹੋਰ ਵਿਅਕਤੀਆਂ ਨੂੰ ਕਾਬੂ ਕਰਨ ਲਈ ਵੀ ਕਾਰਵਾਈ ਕੀਤੀ ਜਾ ਰਹੀ ਹੈ।

ਫਰੀਦਕੋਟ ਪੁਲਿਸ ਦਾ ਕਹਿਣਾ ਹੈ ਕਿ ਗੈਰ-ਸਮਾਜਿਕ ਅਨਸਰਾਂ ਖ਼ਿਲਾਫ਼ ਮੁਹਿੰਮ ਲਗਾਤਾਰ ਜਾਰੀ ਰਹੇਗੀ ਅਤੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਅਜਿਹੇ ਮਾਮਲਿਆਂ ਵਿੱਚ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande