ਖੰਨਾ ਥਾਣੇ ’ਚ ਪਿਤਾ-ਪੁੱਤਰ ਸਮੇਤ ਤਿੰਨ ਨੂੰ ਨੰਗਾ ਕਰਕੇ ਕੁੱਟਣ ਤੇ ਵੀਡੀਓ ਵਾਇਰਲ ਕਰਨ ਦੇ ਮਾਮਲੇ ’ਚ ਸਾਬਕਾ ਐੱਸਐੱਚਓ ਨੂੰ 3 ਸਾਲ ਦੀ ਸਜ਼ਾ
ਖੰਨਾ, 28 ਅਗਸਤ (ਹਿੰ.ਸ.)| ਖੰਨਾ ਦੇ ਸਦਰ ਥਾਣੇ ਵਿੱਚ ਪਿਤਾ-ਪੁੱਤਰ ਸਮੇਤ ਤਿੰਨ ਵਿਅਕਤੀਆਂ ਨੂੰ ਨੰਗਾ ਕਰਕੇ ਕੁੱਟਣ ਅਤੇ ਉਨ੍ਹਾਂ ਦੀ ਵੀਡੀਓ ਬਣਾਕੇ ਵਾਇਰਲ ਕਰਨ ਦੇ ਕਰੀਬ ਛੇ ਸਾਲ ਪੁਰਾਣੇ ਮਾਮਲੇ ਵਿੱਚ ਲੁਧਿਆਣਾ ਸੈਸ਼ਨ ਅਦਾਲਤ ਨੇ ਪੰਜਾਬ ਪੁਲਿਸ ਦੇ ਤਤਕਾਲੀਨ ਐੱਸਐੱਚਓ ਇੰਸਪੈਕਟਰ ਬਲਜਿੰਦਰ ਸਿੰਘ ਨੂੰ ਤਿੰ
ਖੰਨਾ ਥਾਣੇ ’ਚ ਪਿਤਾ-ਪੁੱਤਰ ਸਮੇਤ ਤਿੰਨ ਨੂੰ ਨੰਗਾ ਕਰਕੇ ਕੁੱਟਣ ਤੇ ਵੀਡੀਓ ਵਾਇਰਲ ਕਰਨ ਦੇ ਮਾਮਲੇ ’ਚ ਸਾਬਕਾ ਐੱਸਐੱਚਓ ਨੂੰ 3 ਸਾਲ ਦੀ ਸਜ਼ਾ


ਖੰਨਾ, 28 ਅਗਸਤ (ਹਿੰ.ਸ.)| ਖੰਨਾ ਦੇ ਸਦਰ ਥਾਣੇ ਵਿੱਚ ਪਿਤਾ-ਪੁੱਤਰ ਸਮੇਤ ਤਿੰਨ ਵਿਅਕਤੀਆਂ ਨੂੰ ਨੰਗਾ ਕਰਕੇ ਕੁੱਟਣ ਅਤੇ ਉਨ੍ਹਾਂ ਦੀ ਵੀਡੀਓ ਬਣਾਕੇ ਵਾਇਰਲ ਕਰਨ ਦੇ ਕਰੀਬ ਛੇ ਸਾਲ ਪੁਰਾਣੇ ਮਾਮਲੇ ਵਿੱਚ ਲੁਧਿਆਣਾ ਸੈਸ਼ਨ ਅਦਾਲਤ ਨੇ ਪੰਜਾਬ ਪੁਲਿਸ ਦੇ ਤਤਕਾਲੀਨ ਐੱਸਐੱਚਓ ਇੰਸਪੈਕਟਰ ਬਲਜਿੰਦਰ ਸਿੰਘ ਨੂੰ ਤਿੰਨ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ।

ਇਹ ਮਾਮਲਾ ਜੂਨ 2019 ਦਾ ਹੈ। ਦੋਸ਼ ਸੀ ਕਿ ਤਤਕਾਲੀਨ ਐੱਸਐੱਚਓ ਬਲਜਿੰਦਰ ਸਿੰਘ ਨੇ ਇੱਕ ਅੰਮ੍ਰਿਤਧਾਰੀ ਵਿਅਕਤੀ, ਉਸ ਦੇ ਪੁੱਤਰ ਅਤੇ ਇੱਕ ਸਾਥੀ ਨੂੰ ਥਾਣੇ ਵਿੱਚ ਆਪਣੇ ਦਫ਼ਤਰ ਅੰਦਰ ਨੰਗਾ ਕਰਕੇ ਕੁੱਟਿਆ। ਇਸ ਤੋਂ ਬਾਅਦ ਉਨ੍ਹਾਂ ਦੀ ਵੀਡੀਓ ਵੀ ਵਾਇਰਲ ਕਰ ਦਿੱਤੀ ਗਈ ਸੀ।

ਵੀਡੀਓ ਸਾਹਮਣੇ ਆਉਣ ਤੋਂ ਬਾਅਦ ਪੀੜਤਾਂ ਨੇ ਪੁਲਿਸ ਦੇ ਉੱਚ ਅਧਿਕਾਰੀਆਂ ਕੋਲ ਸ਼ਿਕਾਇਤ ਕਰਨ ਦੇ ਨਾਲ-ਨਾਲ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਦਰਵਾਜ਼ਾ ਵੀ ਖੜਕਾਇਆ ਸੀ। ਮਾਮਲੇ ਨੂੰ ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀ ਜ਼ੋਰਦਾਰ ਢੰਗ ਨਾਲ ਉਠਾਇਆ ਗਿਆ ਸੀ ਅਤੇ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਕਾਰਵਾਈ ਦੀ ਮੰਗ ਕੀਤੀ ਗਈ ਸੀ।

ਲਗਾਤਾਰ ਮੰਗਾਂ ਤੋਂ ਬਾਅਦ ਏਡੀਜੀਪੀ ਡਾ. ਨਰੇਸ਼ ਅਰੋੜਾ ਦੀ ਅਗਵਾਈ ਹੇਠ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਦਾ ਗਠਨ ਕੀਤਾ ਗਿਆ। ਜਾਂਚ ਤੋਂ ਬਾਅਦ ਸਾਲ 2020 ਵਿੱਚ ਤਤਕਾਲੀਨ ਐੱਸਐੱਚਓ ਬਲਜਿੰਦਰ ਸਿੰਘ ਅਤੇ ਹਵਾਲਦਾਰ ਵਰੁਣ ਕੁਮਾਰ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ।

ਹੁਣ ਲੁਧਿਆਣਾ ਸੈਸ਼ਨ ਅਦਾਲਤ ਨੇ ਮਾਮਲੇ ਦੀ ਸੁਣਵਾਈ ਕਰਦਿਆਂ ਇੰਸਪੈਕਟਰ ਬਲਜਿੰਦਰ ਸਿੰਘ ਨੂੰ ਤਿੰਨ ਸਾਲ ਦੀ ਸਜ਼ਾ ਸੁਣਾਈ ਹੈ। ਅਦਾਲਤੀ ਫ਼ੈਸਲੇ ਤੋਂ ਬਾਅਦ ਸ਼ਿਕਾਇਤਕਰਤਾ ਧਿਰ ਦੇ ਵਕੀਲ ਗੁਰਵਿੰਦਰ ਸਿੰਘ ਬਰਾੜ ਨੇ ਕਿਹਾ ਕਿ ਉਹ ਪੰਜਾਬ ਦੇ ਡੀਜੀਪੀ ਤੋਂ ਬਲਜਿੰਦਰ ਸਿੰਘ ਨੂੰ ਨੌਕਰੀ ਤੋਂ ਬਰਖ਼ਾਸਤ ਕਰਨ ਦੀ ਮੰਗ ਕਰਨਗੇ। ਵਕੀਲ ਨੇ ਇਹ ਵੀ ਕਿਹਾ ਕਿ ਮਾਮਲੇ ਵਿੱਚ ਆਈਟੀ ਐਕਟ ਤਹਿਤ ਸਜ਼ਾ ਵਧਾਉਣ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਰੁਖ ਕੀਤਾ ਜਾਵੇਗਾ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande