ਹੁਸ਼ਿਆਰਪੁਰ ’ਚ 11 ਸਾਲਾ ਬੱਚੀ ਨਾਲ ਜਬਰ ਜਨਾਹ ਦੇ ਦੋਸ਼ ’ਚ ਸਰਕਾਰੀ ਸਕੂਲ ਦਾ ਹੈੱਡਮਾਸਟਰ ਗ੍ਰਿਫ਼ਤਾਰ
ਹੁਸ਼ਿਆਰਪੁਰ, 28 ਅਗਸਤ (ਹਿੰ.ਸ.)| ਪੰਜਾਬ ਦੇ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ 11 ਸਾਲਾ ਬੱਚੀ ਨਾਲ ਜਬਰ ਜਨਾਹ ਦੇ ਦੋਸ਼ ਹੇਠ 52 ਸਾਲਾ ਸਰਕਾਰੀ ਸਕੂਲ ਦੇ ਹੈੱਡਮਾਸਟਰ ਨੂੰ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ ਘਟਨਾ ਇਸੇ ਮਹੀਨੇ ਦੀ 11 ਤਾਰੀਖ਼ ਨੂੰ ਵਾਪਰੀ ਸੀ। ਪੁਲਿਸ ਅਨੁਸਾਰ ਇਹ ਘਟਨਾ 11 ਅਗ
ਹੁਸ਼ਿਆਰਪੁਰ ’ਚ 11 ਸਾਲਾ ਬੱਚੀ ਨਾਲ ਜਬਰ ਜਨਾਹ ਦੇ ਦੋਸ਼ ’ਚ ਸਰਕਾਰੀ ਸਕੂਲ ਦਾ ਹੈੱਡਮਾਸਟਰ ਗ੍ਰਿਫ਼ਤਾਰ


ਹੁਸ਼ਿਆਰਪੁਰ, 28 ਅਗਸਤ (ਹਿੰ.ਸ.)| ਪੰਜਾਬ ਦੇ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ 11 ਸਾਲਾ ਬੱਚੀ ਨਾਲ ਜਬਰ ਜਨਾਹ ਦੇ ਦੋਸ਼ ਹੇਠ 52 ਸਾਲਾ ਸਰਕਾਰੀ ਸਕੂਲ ਦੇ ਹੈੱਡਮਾਸਟਰ ਨੂੰ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ ਘਟਨਾ ਇਸੇ ਮਹੀਨੇ ਦੀ 11 ਤਾਰੀਖ਼ ਨੂੰ ਵਾਪਰੀ ਸੀ।

ਪੁਲਿਸ ਅਨੁਸਾਰ ਇਹ ਘਟਨਾ 11 ਅਗਸਤ ਨੂੰ ਦੁਪਹਿਰ ਕਰੀਬ 1:30 ਵਜੇ ਤੋਂ 2:30 ਵਜੇ ਦੇ ਵਿਚਕਾਰ ਇੱਕ ਪਿੰਡ ਦੇ ਸ਼ਮਸ਼ਾਨਘਾਟ ਨੇੜੇ ਵਾਪਰੀ। ਨਾਬਾਲਗ ਬੱਚੀ ਦੇ ਪਿਤਾ ਵੱਲੋਂ ਦਿੱਤੀ ਸ਼ਿਕਾਇਤ ਦੇ ਆਧਾਰ ’ਤੇ ਪੁਲਿਸ ਨੇ ਮਾਮਲਾ ਦਰਜ ਕੀਤਾ।

ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ ਦੀਆਂ ਸਬੰਧਤ ਧਾਰਾਵਾਂ ਅਤੇ ਪੋਕਸੋ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਹਰਿਆਣਾ ਥਾਣੇ ਦੇ ਐਸ.ਐਚ.ਓ. ਸਬ-ਇੰਸਪੈਕਟਰ ਗੁਰਬਚਨ ਸਿੰਘ ਨੇ ਦੱਸਿਆ ਕਿ ਮੁਲਜ਼ਮ ਨੂੰ ਵੀਰਵਾਰ ਦੇਰ ਸ਼ਾਮ ਨੂੰ ਗ੍ਰਿਫ਼ਤਾਰ ਕੀਤਾ ਗਿਆ। ਪੁਲਿਸ ਮੁਤਾਬਕ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਅਤੇ ਘਟਨਾ ਨਾਲ ਜੁੜੇ ਤੱਥਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande