ਨਾਭਾ ਦੇ ਪਿੰਡਾਂ ਵਿੱਚ ਵਿਰੋਧ ਨੇ ‘ਆਪ’ ਸਰਕਾਰ ਦੀ ਜ਼ਮੀਨੀ ਹਕੀਕਤ ਬੇਨਕਾਬ ਕੀਤੀ: ਕੈਂਥ
ਚੰਡੀਗੜ੍ਹ, 28 ਅਗਸਤ (ਹਿੰ.ਸ.)| ਵਿਧਾਨ ਸਭਾ ਨਾਭਾ ਦੇ ਤਿੰਨ ਪਿੰਡਾਂ ਵਿੱਚ ਵਿਧਾਇਕ ਦੇ ਵਿਰੋਧ ਦੀ ਸਾਹਮਣੇ ਆਈ ਖ਼ਬਰ ’ਤੇ ਤਿੱਖਾ ਪ੍ਰਤੀਕਰਮ ਦਿੰਦਿਆਂ ਭਾਰਤੀ ਜਨਤਾ ਪਾਰਟੀ ਅਨੁਸੂਚਿਤ ਜਾਤੀ ਮੋਰਚਾ, ਪੰਜਾਬ ਦੇ ਸੂਬਾ ਮੀਤ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹੁਣ ਲੋਕਾਂ
ਨਾਭਾ ਦੇ ਪਿੰਡਾਂ ਵਿੱਚ ਵਿਰੋਧ ਨੇ ‘ਆਪ’ ਸਰਕਾਰ ਦੀ ਜ਼ਮੀਨੀ ਹਕੀਕਤ ਬੇਨਕਾਬ ਕੀਤੀ: ਕੈਂਥ


ਚੰਡੀਗੜ੍ਹ, 28 ਅਗਸਤ (ਹਿੰ.ਸ.)| ਵਿਧਾਨ ਸਭਾ ਨਾਭਾ ਦੇ ਤਿੰਨ ਪਿੰਡਾਂ ਵਿੱਚ ਵਿਧਾਇਕ ਦੇ ਵਿਰੋਧ ਦੀ ਸਾਹਮਣੇ ਆਈ ਖ਼ਬਰ ’ਤੇ ਤਿੱਖਾ ਪ੍ਰਤੀਕਰਮ ਦਿੰਦਿਆਂ ਭਾਰਤੀ ਜਨਤਾ ਪਾਰਟੀ ਅਨੁਸੂਚਿਤ ਜਾਤੀ ਮੋਰਚਾ, ਪੰਜਾਬ ਦੇ ਸੂਬਾ ਮੀਤ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹੁਣ ਲੋਕਾਂ ਦੀ ਨਾਰਾਜ਼ਗੀ ਤੋਂ ਇੰਨੀ ਘਬਰਾ ਗਈ ਹੈ ਕਿ ਜ਼ਮੀਨੀ ਹਕੀਕਤ ਦਾ ਸਾਹਮਣਾ ਕਰਨ ਦੀ ਬਜਾਏ ਵੀਡੀਓ ਅਤੇ ਬਿਆਨਾਂ ਰਾਹੀਂ ਆਪਣਾ ਬਚਾਅ ਕਰਨ ਵਿੱਚ ਲੱਗੀ ਹੋਈ ਹੈ।

ਕੈਂਥ ਨੇ ਕਿਹਾ ਕਿ ਜੇਕਰ ਲੋਕ ਵਿਧਾਇਕ ਦੇ ਕੰਮ ਤੋਂ ਸੰਤੁਸ਼ਟ ਹਨ ਤਾਂ ਫਿਰ ਪਿੰਡਾਂ ਵਿੱਚ ਵਿਰੋਧ ਦੇ ਸਵਾਲ ਕਿਉਂ ਉੱਠ ਰਹੇ ਹਨ? ਸਰਕਾਰ ਨੂੰ ਸਪਸ਼ਟੀਕਰਨ ਦੇਣ ਦੀ ਬਜਾਏ ਲੋਕਾਂ ਦੇ ਦਰਵਾਜ਼ੇ ’ਤੇ ਜਾ ਕੇ ਉਨ੍ਹਾਂ ਦੇ ਸਵਾਲਾਂ ਦਾ ਜਵਾਬ ਦੇਣਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ “ਵੀਡੀਓ ਬਣਾਉਣ ਨਾਲ ਲੋਕਾਂ ਦਾ ਗੁੱਸਾ ਖ਼ਤਮ ਨਹੀਂ ਹੋਵੇਗਾ ਅਤੇ ਨਾ ਹੀ ਸਰਕਾਰੀ ਪ੍ਰਚਾਰ ਨਾਲ ਜ਼ਮੀਨੀ ਸੱਚਾਈ ਬਦਲੀ ਜਾ ਸਕਦੀ ਹੈ।”

ਕੈਂਥ ਨੇ ਆਮ ਆਦਮੀ ਪਾਰਟੀ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਵੱਡੇ-ਵੱਡੇ ਵਾਅਦੇ ਕਰਨ ਵਾਲੀ ਸਰਕਾਰ ਹੁਣ ਲੋਕਾਂ ਦੇ ਸਵਾਲਾਂ ਤੋਂ ਭੱਜ ਰਹੀ ਹੈ। ਜਿਹੜੀ ਸਰਕਾਰ ਲੋਕਾਂ ਦੇ ਵਿਰੋਧ ਨੂੰ ਸੁਣਨ ਦੀ ਬਜਾਏ ਉਸ ਨੂੰ ਦਬਾਉਣ ਜਾਂ ਉਸ ਦੀ ਤਸਵੀਰ ਬਦਲਣ ਦੀ ਕੋਸ਼ਿਸ਼ ਕਰੇ, ਉਹ ਲੋਕਤੰਤਰ ਦੀ ਅਸਲ ਭਾਵਨਾ ਤੋਂ ਦੂਰ ਹੋ ਜਾਂਦੀ ਹੈ।

ਉਨ੍ਹਾਂ ਕਿਹਾ ਕਿ ਨਾਭਾ ਦੇ ਲੋਕਾਂ ਨੂੰ ਸਿਆਸੀ ਡਰਾਮੇ ਨਹੀਂ, ਵਿਕਾਸ ਅਤੇ ਜਵਾਬਦੇਹੀ ਚਾਹੀਦੀ ਹੈ। ਸਰਕਾਰ ਅਤੇ ਸਥਾਨਕ ਨੁਮਾਇੰਦਿਆਂ ਨੂੰ ਲੋਕਾਂ ਦੇ ਸਵਾਲਾਂ ਤੋਂ ਭੱਜਣ ਦੀ ਬਜਾਏ ਉਨ੍ਹਾਂ ਦਾ ਹਿਸਾਬ ਦੇਣਾ ਪਵੇਗਾ।

ਕੈਂਥ ਨੇ ਚੇਤਾਵਨੀ ਦਿੱਤੀ ਕਿ ਲੋਕਾਂ ਦੀ ਆਵਾਜ਼ ਨੂੰ ਦਬਾਉਣ ਦੀ ਹਰ ਕੋਸ਼ਿਸ਼ ਦਾ ਭਾਜਪਾ ਲੋਕਤੰਤਰਿਕ ਤਰੀਕੇ ਨਾਲ ਡਟ ਕੇ ਵਿਰੋਧ ਕਰੇਗੀ।

ਨਾਭਾ ਦੇ ਲੋਕ ਸਵਾਲ ਪੁੱਛ ਰਹੇ ਹਨ ਹੁਣ ਵਿਧਾਇਕ ਅਤੇ ਸਰਕਾਰ ਨੂੰ ਜਵਾਬ ਦੇਣਾ ਹੀ ਪਵੇਗਾ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande