ਪੰਜਾਬ ਦੀਆਂ ਜੇਲ੍ਹਾਂ ’ਚ ਮਨਾਇਆ ਗਿਆ ਰੱਖੜੀ ਦਾ ਤਿਉਹਾਰ, ਭੈਣਾਂ ਨੇ ਭਰਾਵਾਂ ਦੇ ਗੁੱਟ ’ਤੇ ਬੰਨ੍ਹੀ ਰੱਖੜੀ
ਚੰਡੀਗੜ੍ਹ, 28 ਅਗਸਤ (ਹਿੰ.ਸ.)| ਜ਼ਿਲ੍ਹਾ ਜੇਲ੍ਹ ਰੂਪਨਗਰ ਵਿੱਚ ਰੱਖੜੀ ਦਾ ਤਿਉਹਾਰ ਭੈਣ-ਭਰਾ ਦੇ ਪਿਆਰ ਅਤੇ ਭਾਵਨਾਵਾਂ ਵਿਚਕਾਰ ਮਨਾਇਆ ਗਿਆ। ਇਸ ਮੌਕੇ ਜੇਲ੍ਹ ਵਿੱਚ ਬੰਦ ਕੈਦੀਆਂ ਨੂੰ ਮਿਲਣ ਪਹੁੰਚੀਆਂ ਉਨ੍ਹਾਂ ਦੀਆਂ ਭੈਣਾਂ ਨੇ ਭਰਾਵਾਂ ਦੇ ਗੁੱਟ ’ਤੇ ਰੱਖੜੀ ਬੰਨ੍ਹੀ ਅਤੇ ਉਨ੍ਹਾਂ ਦੀ ਖੁਸ਼ਹਾਲੀ ਤੇ ਸੁੱਖ
ਜੇਲ੍ਹ ’ਚ ਭੈਣ ਭਰਾਵਾਂ ਦੇ ਗੁੱਟ ’ਤੇ ਰੱਖੜੀ ਬੰਨਦੀਆਂ ਹੋਈਆਂ


ਚੰਡੀਗੜ੍ਹ, 28 ਅਗਸਤ (ਹਿੰ.ਸ.)| ਜ਼ਿਲ੍ਹਾ ਜੇਲ੍ਹ ਰੂਪਨਗਰ ਵਿੱਚ ਰੱਖੜੀ ਦਾ ਤਿਉਹਾਰ ਭੈਣ-ਭਰਾ ਦੇ ਪਿਆਰ ਅਤੇ ਭਾਵਨਾਵਾਂ ਵਿਚਕਾਰ ਮਨਾਇਆ ਗਿਆ। ਇਸ ਮੌਕੇ ਜੇਲ੍ਹ ਵਿੱਚ ਬੰਦ ਕੈਦੀਆਂ ਨੂੰ ਮਿਲਣ ਪਹੁੰਚੀਆਂ ਉਨ੍ਹਾਂ ਦੀਆਂ ਭੈਣਾਂ ਨੇ ਭਰਾਵਾਂ ਦੇ ਗੁੱਟ ’ਤੇ ਰੱਖੜੀ ਬੰਨ੍ਹੀ ਅਤੇ ਉਨ੍ਹਾਂ ਦੀ ਖੁਸ਼ਹਾਲੀ ਤੇ ਸੁੱਖੀ ਜੀਵਨ ਦੀ ਕਾਮਨਾ ਕੀਤੀ। ਜੇਲ੍ਹ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਮੁਲਾਕਾਤ ਲਈ ਸੁਰੱਖਿਆ ਸਮੇਤ ਲੋੜੀਂਦੇ ਪ੍ਰਬੰਧ ਕੀਤੇ ਗਏ। ਜੇਲ੍ਹ ਅਧੀਕਸ਼ਕ ਹਰਜੋਤ ਸਿੰਘ ਕਲੇਰ ਨੇ ਦੱਸਿਆ ਕਿ ਆਮ ਦਿਨਾਂ ਵਿੱਚ ਇਸ ਤਰ੍ਹਾਂ ਦੀ ਮੁਲਾਕਾਤ ਸੰਭਵ ਨਹੀਂ ਹੁੰਦੀ, ਪਰ ਰੱਖੜੀ ਨੂੰ ਦੇਖਦਿਆਂ ਭੈਣਾਂ ਲਈ ਵਿਸ਼ੇਸ਼ ਪ੍ਰਬੰਧ ਕੀਤਾ ਗਿਆ। ਜੇਲ੍ਹ ਅੰਦਰ ਰੱਖੜੀਆਂ ਅਤੇ ਮਿਠਾਈਆਂ ਦਾ ਵੀ ਪ੍ਰਬੰਧ ਕੀਤਾ ਗਿਆ ਸੀ। ਵਿਸ਼ੇਸ਼ ਮੁਲਾਕਾਤ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਜਾਰੀ ਰਹੀ ਅਤੇ ਇਸ ਵਾਰ ਲਗਭਗ 500 ਤੋਂ 600 ਰੱਖੜੀਆਂ ਬੰਨ੍ਹੇ ਜਾਣ ਦੀ ਉਮੀਦ ਜਤਾਈ ਗਈ।

ਫਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ਵਿੱਚ ਵੀ ਰੱਖੜੀ ਦੇ ਤਿਉਹਾਰ ਮੌਕੇ ਹਵਾਲਾਤੀਆਂ ਅਤੇ ਕੈਦੀਆਂ ਲਈ ਵਿਸ਼ੇਸ਼ ਮੁਲਾਕਾਤ ਦਾ ਪ੍ਰਬੰਧ ਕੀਤਾ ਗਿਆ। ਇਸ ਦੌਰਾਨ ਭੈਣਾਂ ਨੇ ਆਪਣੇ ਭਰਾਵਾਂ ਦੇ ਗੁੱਟ ’ਤੇ ਰੱਖੜੀ ਬੰਨ੍ਹ ਕੇ ਉਨ੍ਹਾਂ ਦੇ ਚੰਗੇ ਭਵਿੱਖ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ। ਖਾਸ ਗੱਲ ਇਹ ਰਹੀ ਕਿ ਸੁਰੱਖਿਆ ਕਾਰਨਾਂ ਕਰਕੇ ਜਿਨ੍ਹਾਂ ਹਵਾਲਾਤੀਆਂ ਅਤੇ ਕੈਦੀਆਂ ਦੀ ਆਮ ਮੁਲਾਕਾਤ ’ਤੇ ਰੋਕ ਸੀ, ਉਨ੍ਹਾਂ ਨੂੰ ਵੀ ਇਸ ਮੌਕੇ ਆਪਣੇ ਪਰਿਵਾਰਕ ਮੈਂਬਰਾਂ ਨਾਲ ਮਿਲਣ ਦਾ ਮੌਕਾ ਦਿੱਤਾ ਗਿਆ।

ਮੁਲਾਕਾਤ ਦੌਰਾਨ ਕਈ ਭੈਣਾਂ ਆਪਣੇ ਭਰਾਵਾਂ ਨੂੰ ਮਿਲ ਕੇ ਭਾਵੁਕ ਹੋ ਗਈਆਂ। ਉਨ੍ਹਾਂ ਨੇ ਭਰਾਵਾਂ ਨੂੰ ਅਪਰਾਧ ਦਾ ਰਾਹ ਛੱਡ ਕੇ ਸਮਾਜ ਦੀ ਮੁੱਖ ਧਾਰਾ ਵਿੱਚ ਵਾਪਸ ਆਉਣ ਅਤੇ ਜੇਲ੍ਹ ਤੋਂ ਬਾਹਰ ਨਿਕਲਣ ਮਗਰੋਂ ਜ਼ਿੰਮੇਵਾਰ ਨਾਗਰਿਕ ਵਜੋਂ ਜੀਵਨ ਬਤੀਤ ਕਰਨ ਲਈ ਪ੍ਰੇਰਿਤ ਕੀਤਾ। ਕੈਦੀਆਂ ਨੇ ਵੀ ਆਪਣੀਆਂ ਭੈਣਾਂ ਨੂੰ ਭਰੋਸਾ ਦਿਵਾਇਆ ਕਿ ਉਹ ਭਵਿੱਖ ਵਿੱਚ ਕਿਸੇ ਵੀ ਗਲਤ ਗਤੀਵਿਧੀ ਦਾ ਹਿੱਸਾ ਨਹੀਂ ਬਣਨਗੇ।

ਜੇਲ੍ਹ ਅਧੀਕਸ਼ਕ ਇਕਬਾਲ ਸਿੰਘ ਧਾਲੀਵਾਲ ਨੇ ਕਿਹਾ ਕਿ ਜੇਲ੍ਹ ਪ੍ਰਸ਼ਾਸਨ ਦਾ ਉਦੇਸ਼ ਹੈ ਕਿ ਬੰਦੀਆਂ ਨੂੰ ਆਪਣੇ ਪਰਿਵਾਰਾਂ ਨਾਲ ਭਾਵਨਾਤਮਕ ਤੌਰ ’ਤੇ ਜੁੜਨ ਦਾ ਮੌਕਾ ਮਿਲੇ। ਪਰਿਵਾਰ ਨਾਲ ਇਹ ਜੁੜਾਅ ਬੰਦੀਆਂ ਦੇ ਵਿਵਹਾਰ ਵਿੱਚ ਸਕਾਰਾਤਮਕ ਬਦਲਾਅ ਲਿਆਉਣ ਅਤੇ ਉਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਵਾਪਸ ਲਿਆਉਣ ਵਿੱਚ ਅਹਿਮ ਭੂਮਿਕਾ ਨਿਭਾ ਸਕਦਾ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande