ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਯੂਥ ਵਿੰਗ ਦਾ ਵਿਸਥਾਰ, ਨਵੀਆਂ ਨਿਯੁਕਤੀਆਂ ਦਾ ਐਲਾਨ
ਚੰਡੀਗੜ੍ਹ, 28 ਅਗਸਤ (ਹਿੰ.ਸ.)| ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਯੂਥ ਵਿੰਗ ਦੇ ਪ੍ਰਧਾਨ ਗੁਰਜੀਤ ਸਿੰਘ ਤਲਵੰਡੀ ਨੇ ਗਿਆਨੀ ਹਰਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਯੂਥ ਵਿੰਗ ਦਾ ਵਿਸਥਾਰ ਕਰਦਿਆਂ ਨਵੀਆਂ ਨਿਯੁਕਤੀਆਂ ਦਾ ਐਲਾਨ ਕੀਤਾ ਹੈ। ਨਵੇਂ ਢਾਂਚੇ ਵਿੱਚ ਦੋ ਮੀਤ ਪ੍ਰਧਾਨ, ਪੰਜ ਜਨਰਲ ਸਕੱਤ
ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਯੂਥ ਵਿੰਗ ਦਾ ਵਿਸਥਾਰ, ਨਵੀਆਂ ਨਿਯੁਕਤੀਆਂ ਦਾ ਐਲਾਨ


ਚੰਡੀਗੜ੍ਹ, 28 ਅਗਸਤ (ਹਿੰ.ਸ.)| ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਯੂਥ ਵਿੰਗ ਦੇ ਪ੍ਰਧਾਨ ਗੁਰਜੀਤ ਸਿੰਘ ਤਲਵੰਡੀ ਨੇ ਗਿਆਨੀ ਹਰਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਯੂਥ ਵਿੰਗ ਦਾ ਵਿਸਥਾਰ ਕਰਦਿਆਂ ਨਵੀਆਂ ਨਿਯੁਕਤੀਆਂ ਦਾ ਐਲਾਨ ਕੀਤਾ ਹੈ। ਨਵੇਂ ਢਾਂਚੇ ਵਿੱਚ ਦੋ ਮੀਤ ਪ੍ਰਧਾਨ, ਪੰਜ ਜਨਰਲ ਸਕੱਤਰ, ਦਸ ਜਥੇਬੰਦਕ ਸਕੱਤਰ ਅਤੇ ਤਿੰਨ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤੇ ਗਏ ਹਨ। ਮੀਤ ਪ੍ਰਧਾਨਾਂ ਵਜੋਂ ਸਿਮਰਨਜੋਤ ਸਿੰਘ ਧੁੰਨ (ਅੰਮ੍ਰਿਤਸਰ) ਅਤੇ ਦਵਿੰਦਰ ਸਿੰਘ ‘ਸੰਤ ਸਿਪਾਹੀ’ (ਕੋਆਰਡੀਨੇਟਰ, ਯੂਥ ਐੱਸਸੀ ਵਿੰਗ) ਨੂੰ ਜ਼ਿੰਮੇਵਾਰੀ ਦਿੱਤੀ ਗਈ ਹੈ। ਜਨਰਲ ਸਕੱਤਰਾਂ ਵਿੱਚ ਜਗਤਾਰ ਸਿੰਘ ਗਿੱਲ, ਐਡਵੋਕੇਟ ਗੁਰਆਦੇਸ਼ ਸਿੰਘ ਚੀਮਾ, ਇੰਦਰਪ੍ਰਤਾਪ ਸਿੰਘ ਜਾਣੀਆ, ਹਰਸਿਮਰਨ ਸਿੰਘ ਸ਼ੇਰਗਿੱਲ ਅਤੇ ਸ਼ਿਵਇੰਦਰ ਸਿੰਘ ਸੰਧੂ ਵੰਗਲ ਨੂੰ ਸ਼ਾਮਲ ਕੀਤਾ ਗਿਆ ਹੈ। ਜਥੇਬੰਦਕ ਸਕੱਤਰਾਂ ਵਿੱਚ ਗੁਰਮੀਤ ਸਿੰਘ ਗੋਗੀ ਟਾਹਲੀਵਾਲਾ ਜੱਟਾਂ, ਵਿਜੇਇੰਦਰਪਾਲ ਸਿੰਘ, ਦਿਲਰਾਜ ਸਿੰਘ ਨੌਸ਼ਹਿਰਾ, ਗੁਰਪ੍ਰਤਾਪ ਸਿੰਘ ਮੰਨੂ, ਕਿਸ਼ਨ ਸਿੰਘ, ਭੁਪਿੰਦਰ ਸਿੰਘ, ਬਲਵਿੰਦਰ ਸਿੰਘ ਬਜਹੇੜੀ, ਅਮਨਦੀਪ ਸਿੰਘ, ਰਿੰਕਸ ਸ਼ਰਮਾ ਅਤੇ ਹਰਿਆਣਾ ਸਿੰਘ ਨੂੰ ਨਿਯੁਕਤ ਕੀਤਾ ਗਿਆ ਹੈ। ਇਸੇ ਤਰ੍ਹਾਂ ਅਮਰਿੰਦਰ ਸਿੰਘ ਬੰਨੀ ਬਰਾੜ ਨੂੰ ਜ਼ਿਲ੍ਹਾ ਪ੍ਰਧਾਨ ਫ਼ਰੀਦਕੋਟ ਅਤੇ ਚੀਫ਼ ਸਪੋਕਸਪਰਸਨ, ਸੁਖਜਿੰਦਰ ਸਿੰਘ ਨੂੰ ਜ਼ਿਲ੍ਹਾ ਪ੍ਰਧਾਨ ਹੁਸ਼ਿਆਰਪੁਰ ਅਤੇ ਸੁਖਵੀਰ ਸਿੰਘ ਸੋਹਾਣਾ ਨੂੰ ਜ਼ਿਲ੍ਹਾ ਪ੍ਰਧਾਨ ਮੋਹਾਲੀ ਦਿਹਾਤੀ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।

ਗੁਰਜੀਤ ਸਿੰਘ ਤਲਵੰਡੀ ਨੇ ਦੱਸਿਆ ਕਿ ਯੂਥ ਵਿੰਗ ਦੇ ਵਿਸਥਾਰ ਤੋਂ ਬਾਅਦ ਨਵੀਂ ਟੀਮ ਰੱਖੜ ਪੁੰਨਿਆ ਅਤੇ ‘ਸੱਚਾ ਗੁਰੂ ਲਾਧੋ ਰੇ’ ਦਿਵਸ ਮੌਕੇ ਬਾਬਾ ਬਕਾਲਾ ਸਾਹਿਬ ਵਿਖੇ ਨਤਮਸਤਕ ਹੋ ਕੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਆਸ਼ੀਰਵਾਦ ਲਵੇਗੀ। ਉਨ੍ਹਾਂ ਆਸ ਪ੍ਰਗਟਾਈ ਕਿ ਨਵਨਿਯੁਕਤ ਟੀਮ ਪਾਰਟੀ ਦੀ ਮਜ਼ਬੂਤੀ ਲਈ ਪੂਰੀ ਤਨਦੇਹੀ ਨਾਲ ਕੰਮ ਕਰੇਗੀ ਅਤੇ 2 ਦਸੰਬਰ ਦੇ ਹੁਕਮਨਾਮਿਆਂ ਨਾਲ ਪੁਨਰ-ਸੁਰਜੀਤ ਹੋਏ ਅਕਾਲੀ ਦਲ ਨੂੰ ਹੋਰ ਮਜ਼ਬੂਤ ਕਰਨ ਵਿੱਚ ਯੋਗਦਾਨ ਪਾਵੇਗੀ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande