ਅਦਾਲਤੀ ਹੁਕਮਾਂ ਦੇ ਬਾਵਜੂਦ ਮੁਲਾਜ਼ਮਾਂ ਦੇ ਡੀਏ ਦੀ ਅਦਾਇਗੀ ਤੋਂ ਸਰਕਾਰ ਕਿਉਂ ਭੱਜ ਰਹੀ: ਸੁਖਜਿੰਦਰ ਸਿੰਘ ਰੰਧਾਵਾ
ਚੰਡੀਗੜ੍ਹ, 28 ਅਗਸਤ (ਹਿੰ.ਸ.)| ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਲੰਬਿਤ ਮਹਿੰਗਾਈ ਭੱਤੇ (ਡੀਏ) ਦੀ ਅਦਾਇਗੀ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ’ਤੇ ਤਿੱਖਾ ਹਮਲਾ ਕੀਤਾ ਹੈ। ਉਨ੍ਹਾਂ ਸਵ
ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ


ਚੰਡੀਗੜ੍ਹ, 28 ਅਗਸਤ (ਹਿੰ.ਸ.)| ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਲੰਬਿਤ ਮਹਿੰਗਾਈ ਭੱਤੇ (ਡੀਏ) ਦੀ ਅਦਾਇਗੀ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ’ਤੇ ਤਿੱਖਾ ਹਮਲਾ ਕੀਤਾ ਹੈ। ਉਨ੍ਹਾਂ ਸਵਾਲ ਕੀਤਾ ਕਿ ਜਦੋਂ ਕਰਮਚਾਰੀ ਆਪਣੇ ਹੱਕ ਦੀ ਮੰਗ ਕਰ ਰਹੇ ਹਨ ਅਤੇ ਅਦਾਲਤ ਵੀ ਉਨ੍ਹਾਂ ਦੇ ਹੱਕ ਵਿੱਚ ਹੁਕਮ ਦੇ ਚੁੱਕੀ ਹੈ ਤਾਂ ਸਰਕਾਰ ਵੱਲੋਂ ਹੁਕਮਾਂ ਦੀ ਪਾਲਣਾ ਕਰਨ ਦੀ ਬਜਾਏ ਟਕਰਾਅ ਦਾ ਰਸਤਾ ਕਿਉਂ ਅਪਣਾਇਆ ਜਾ ਰਿਹਾ ਹੈ।

ਰੰਧਾਵਾ ਨੇ ਕਿਹਾ ਕਿ ਸਰਕਾਰ ਨੂੰ ਮੁਲਾਜ਼ਮਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਕਰਨਾ ਚਾਹੀਦਾ ਹੈ, ਨਾ ਕਿ ਉਨ੍ਹਾਂ ਨੂੰ ਡਰਾਉਣ-ਧਮਕਾਉਣ ਦੀ ਨੀਤੀ ਅਪਣਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰਿਕ ਸਰਕਾਰ ਵਿੱਚ ਮੁਲਾਜ਼ਮਾਂ ਦੀ ਆਵਾਜ਼ ਦਬਾਉਣ ਦੀ ਬਜਾਏ ਗੱਲਬਾਤ ਰਾਹੀਂ ਸਮੱਸਿਆਵਾਂ ਦਾ ਹੱਲ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸੇਵਾ ਵਿੱਚ ਆਪਣੀ ਜ਼ਿੰਦਗੀ ਦੇ ਮਹੱਤਵਪੂਰਨ ਸਾਲ ਲਗਾਉਣ ਵਾਲੇ ਕਰਮਚਾਰੀ ਆਪਣੇ ਜਾਇਜ਼ ਹੱਕਾਂ ਲਈ ਸੰਘਰਸ਼ ਕਰਨ ਲਈ ਮਜਬੂਰ ਹਨ।

ਕਾਂਗਰਸੀ ਆਗੂ ਨੇ ਕਿਹਾ ਕਿ ਮੁਲਾਜ਼ਮਾਂ ਦੇ ਅੰਦੋਲਨ ਕਾਰਨ ਆਮ ਲੋਕਾਂ ਦਾ ਰੋਜ਼ਾਨਾ ਕੰਮਕਾਜ ਵੀ ਪ੍ਰਭਾਵਿਤ ਹੋ ਰਿਹਾ ਹੈ ਅਤੇ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਸਮੇਂ ਸਿਰ ਮਸਲੇ ਦਾ ਹੱਲ ਕਰਨਾ ਚਾਹੀਦਾ ਸੀ, ਪਰ ਹੁਣ ਵੀ ਇਸ ਵੱਲ ਗੰਭੀਰਤਾ ਨਾਲ ਧਿਆਨ ਨਹੀਂ ਦਿੱਤਾ ਜਾ ਰਿਹਾ। ਰੰਧਾਵਾ ਨੇ ਕਿਹਾ ਕਿ ਸਰਕਾਰੀ ਕਰਮਚਾਰੀ ਕਿਸੇ ਸਿਆਸੀ ਪਾਰਟੀ ਦੇ ਵਰਕਰ ਨਹੀਂ, ਸਗੋਂ ਪੰਜਾਬ ਦੀ ਪ੍ਰਸ਼ਾਸਨਿਕ ਵਿਵਸਥਾ ਦੀ ਰੀੜ੍ਹ ਦੀ ਹੱਡੀ ਹਨ। ਉਨ੍ਹਾਂ ਦੇ ਹੱਕ ਰੋਕਣਾ ਸਿਰਫ਼ ਆਰਥਿਕ ਬੇਇਨਸਾਫ਼ੀ ਨਹੀਂ, ਸਗੋਂ ਉਨ੍ਹਾਂ ਦੀ ਸੇਵਾ ਦਾ ਅਪਮਾਨ ਵੀ ਹੈ।

ਉਨ੍ਹਾਂ ਪੰਜਾਬ ਸਰਕਾਰ ’ਤੇ ਵਿੱਤੀ ਬਦਇੰਤਜ਼ਾਮੀ ਦਾ ਦੋਸ਼ ਲਾਉਂਦਿਆਂ ਸਵਾਲ ਕੀਤਾ ਕਿ ਜਦੋਂ ਸਰਕਾਰ ਕੋਲ ਸਿਆਸੀ ਪ੍ਰਚਾਰ ਅਤੇ ਹੋਰ ਗਤੀਵਿਧੀਆਂ ਲਈ ਸਰੋਤ ਹਨ ਤਾਂ ਕਰਮਚਾਰੀਆਂ ਅਤੇ ਪੈਨਸ਼ਨਰਾਂ ਦੇ ਜਾਇਜ਼ ਬਕਾਏ ਅਦਾ ਕਰਨ ਲਈ ਖ਼ਜ਼ਾਨਾ ਖਾਲੀ ਕਿਉਂ ਹੋ ਜਾਂਦਾ ਹੈ। ਰੰਧਾਵਾ ਨੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਅਹੰਕਾਰ ਛੱਡ ਕੇ ਅਦਾਲਤੀ ਹੁਕਮਾਂ ਦਾ ਸਨਮਾਨ ਕਰਨ ਅਤੇ ਲੰਬਿਤ ਡੀਏ ਦੇ ਬਕਾਏ ਤੁਰੰਤ ਜਾਰੀ ਕਰਨ। ਉਨ੍ਹਾਂ ਕਿਹਾ ਕਿ ਕਾਂਗਰਸ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹੱਕਾਂ ਦੀ ਲੜਾਈ ਵਿੱਚ ਉਨ੍ਹਾਂ ਦੇ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande