ਜਲੰਧਰ ’ਚ ਬੇਕਾਬੂ ਕਾਰ ਨੇ ਕਈ ਵਾਹਨਾਂ ਨੂੰ ਮਾਰੀ ਟੱਕਰ, ਬਾਈਕ ਸਵਾਰ ਨੇ ਛਾਲ ਮਾਰ ਕੇ ਬਚਾਈ ਜਾਨ
ਚੰਡੀਗੜ੍ਹ, 29 ਅਗਸਤ (ਹਿੰ.ਸ.)| ਜਲੰਧਰ ਦੇ ਨਕੋਦਰ ਚੌਕ ਅਤੇ ਵਿਵੇਕ ਇੰਟਰਨੈਸ਼ਨਲ ਹੋਟਲ ਨੇੜੇ ਸ਼ੁੱਕਰਵਾਰ ਦੇਰ ਰਾਤ ਇੱਕ ਤੇਜ਼ ਰਫ਼ਤਾਰ ਅਤੇ ਬੇਕਾਬੂ ਕਾਰ ਨੇ ਕਈ ਵਾਹਨਾਂ ਨੂੰ ਟੱਕਰ ਮਾਰ ਦਿੱਤੀ। ਹਾਦਸੇ ਦੌਰਾਨ ਇੱਕ ਬਾਈਕ ਸਵਾਰ ਵੀ ਕਾਰ ਦੀ ਲਪੇਟ ਵਿੱਚ ਆ ਗਿਆ, ਪਰ ਉਸ ਨੇ ਸਮੇਂ ਸਿਰ ਛਾਲ ਮਾਰ ਕੇ ਆਪਣੀ ਜ
ਨੂਕਸਾਨੀ ਕਾਰ ਤੇ ਮੋਟਰਸਾਈਕਲ ਦੀ ਫੋਟੋ।


ਚੰਡੀਗੜ੍ਹ, 29 ਅਗਸਤ (ਹਿੰ.ਸ.)| ਜਲੰਧਰ ਦੇ ਨਕੋਦਰ ਚੌਕ ਅਤੇ ਵਿਵੇਕ ਇੰਟਰਨੈਸ਼ਨਲ ਹੋਟਲ ਨੇੜੇ ਸ਼ੁੱਕਰਵਾਰ ਦੇਰ ਰਾਤ ਇੱਕ ਤੇਜ਼ ਰਫ਼ਤਾਰ ਅਤੇ ਬੇਕਾਬੂ ਕਾਰ ਨੇ ਕਈ ਵਾਹਨਾਂ ਨੂੰ ਟੱਕਰ ਮਾਰ ਦਿੱਤੀ। ਹਾਦਸੇ ਦੌਰਾਨ ਇੱਕ ਬਾਈਕ ਸਵਾਰ ਵੀ ਕਾਰ ਦੀ ਲਪੇਟ ਵਿੱਚ ਆ ਗਿਆ, ਪਰ ਉਸ ਨੇ ਸਮੇਂ ਸਿਰ ਛਾਲ ਮਾਰ ਕੇ ਆਪਣੀ ਜਾਨ ਬਚਾ ਲਈ। ਹਾਲਾਂਕਿ ਉਸ ਦੀ ਸਪਲੈਂਡਰ ਬਾਈਕ ਕਾਰ ਦੇ ਹੇਠਾਂ ਬੁਰੀ ਤਰ੍ਹਾਂ ਫਸ ਕੇ ਨੁਕਸਾਨੀ ਗਈ।ਚੰਡੀਗੜ੍ਹ ਨੰਬਰ ਵਾਲੀ ਕਿਆ ਸੈਲਟੋਸ ਕਾਰ ਦੇ ਡਰਾਈਵਰ ਨੇ ਸੜਕ ਕਿਨਾਰੇ ਖੜ੍ਹੀਆਂ 2-3 ਕਾਰਾਂ ਨੂੰ ਵੀ ਜ਼ੋਰਦਾਰ ਟੱਕਰਾਂ ਮਾਰੀਆਂ। ਹਾਦਸੇ ਵਿੱਚ ਕਈ ਵਾਹਨਾਂ ਦਾ ਭਾਰੀ ਨੁਕਸਾਨ ਹੋਇਆ ਹੈ।ਘਟਨਾ ਸਮੇਂ ਕਾਰ ਚਲਾ ਰਿਹਾ ਵਿਅਕਤੀ ਬਿਨਾਂ ਪੂਰੇ ਕੱਪੜਿਆਂ ਦੇ ਦੱਸਿਆ ਜਾ ਰਿਹਾ ਹੈ ਅਤੇ ਉਹ ਠੀਕ ਤਰ੍ਹਾਂ ਬੋਲਣ ਦੀ ਹਾਲਤ ਵਿੱਚ ਵੀ ਨਹੀਂ ਸੀ। ਹਾਦਸੇ ਤੋਂ ਬਾਅਦ ਉਹ ਬਨਿਆਨ ਵਿੱਚ ਸੜਕ ’ਤੇ ਘੁੰਮਦਾ ਨਜ਼ਰ ਆਇਆ, ਜਿਸ ਕਾਰਨ ਮੌਕੇ ’ਤੇ ਮੌਜੂਦ ਲੋਕਾਂ ਵਿੱਚ ਰੋਸ ਪੈਦਾ ਹੋ ਗਿਆ।ਹਾਦਸੇ ਤੋਂ ਤੁਰੰਤ ਬਾਅਦ ਡਰਾਈਵਰ ਨੇ ਕਾਰ ਭਜਾ ਕੇ ਮੌਕੇ ਤੋਂ ਨਿਕਲਣ ਦੀ ਕੋਸ਼ਿਸ਼ ਕੀਤੀ, ਪਰ ਮੌਕੇ ’ਤੇ ਮੌਜੂਦ ਲੋਕਾਂ ਅਤੇ ਰਾਹਗੀਰਾਂ ਨੇ ਉਸ ਨੂੰ ਘੇਰ ਲਿਆ ਅਤੇ ਫੜ ਲਿਆ।ਪੀੜਤ ਬਾਈਕ ਸਵਾਰ ਮੋਹਿਤ, ਜੋ ਇੱਕ ਬੈਂਕ ਵਿੱਚ ਕੰਮ ਕਰਦਾ ਹੈ, ਨੇ ਦੱਸਿਆ ਕਿ ਉਹ ਸੜਕ ਕਿਨਾਰੇ ਆਪਣੀ ਬਾਈਕ ਖੜ੍ਹੀ ਕਰਕੇ ਕਿਸੇ ਨਾਲ ਫੋਨ ’ਤੇ ਗੱਲ ਕਰ ਰਿਹਾ ਸੀ। ਇਸੇ ਦੌਰਾਨ ਤੇਜ਼ ਰਫ਼ਤਾਰ ਕਾਰ ਨੇ ਉਸ ਨੂੰ ਸਿੱਧੀ ਟੱਕਰ ਮਾਰ ਦਿੱਤੀ। ਮੋਹਿਤ ਨੇ ਦੱਸਿਆ ਕਿ ਉਸ ਦੀ ਜਾਨ ਤਾਂ ਬਚ ਗਈ ਪਰ ਉਸ ਦੀ ਸਪਲੈਂਡਰ ਬਾਈਕ ਕਾਰ ਦੇ ਹੇਠਾਂ ਫਸ ਕੇ ਬੁਰੀ ਤਰ੍ਹਾਂ ਨੁਕਸਾਨੀ ਗਈ।ਘਟਨਾ ਦੀ ਸੂਚਨਾ ਮਿਲਦੇ ਹੀ ਪੀਸੀਆਰ-112 ਦੀ ਪੁਲਿਸ ਟੀਮ ਮੌਕੇ ’ਤੇ ਪਹੁੰਚੀ ਅਤੇ ਕਾਰ ਡਰਾਈਵਰ ਨੂੰ ਹਿਰਾਸਤ ਵਿੱਚ ਲੈ ਕੇ ਥਾਣਾ ਨੰਬਰ-4 ਲੈ ਗਈ। ਸਥਾਨਕ ਲੋਕਾਂ ਨੇ ਦੋਸ਼ ਲਗਾਇਆ ਕਿ ਡਰਾਈਵਰ ਸ਼ਰਾਬ ਦੇ ਨਸ਼ੇ ਵਿੱਚ ਬੇਹੱਦ ਧੁੱਤ ਸੀ ਅਤੇ ਉਸ ਨੂੰ ਆਪਣਾ ਨਾਮ ਜਾਂ ਹੋਸ਼ ਤੱਕ ਨਹੀਂ ਸੀ।ਪੁਲਿਸ ਅਧਿਕਾਰੀ ਅਮਰੀਕ ਸਿੰਘ ਨੇ ਦੱਸਿਆ ਕਿ ਮੁਲਜ਼ਮ ਡਰਾਈਵਰ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ ਅਤੇ ਸਭ ਤੋਂ ਪਹਿਲਾਂ ਉਸ ਦਾ ਮੈਡੀਕਲ ਟੈਸਟ ਕਰਵਾਇਆ ਜਾ ਰਿਹਾ ਹੈ।ਇਸ ਦੇ ਨਾਲ ਹੀ ਪੁਲਿਸ ਵੱਲੋਂ ਇਸ ਗੱਲ ਦੀ ਵੀ ਜਾਂਚ ਕੀਤੀ ਜਾ ਰਹੀ ਹੈ ਕਿ ਵਿਵੇਕ ਇੰਟਰਨੈਸ਼ਨਲ ਹੋਟਲ ਦੇ ਬਾਹਰ ਗੈਰ-ਕਾਨੂੰਨੀ ਪਾਰਕਿੰਗ ਕਾਰਨ ਸੜਕ ’ਤੇ ਆਵਾਜਾਈ ਪ੍ਰਭਾਵਿਤ ਤਾਂ ਨਹੀਂ ਹੋ ਰਹੀ ਸੀ। ਪੁਲਿਸ ਨੇ ਕਿਹਾ ਕਿ ਪੂਰੇ ਮਾਮਲੇ ਦੀ ਜਾਂਚ ਤੋਂ ਬਾਅਦ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande