ਮੋਹਾਲੀ ਦੇ ਬੜ੍ਹ ਮਾਜਰਾ ’ਚ ਟਰੈਕਟਰ-ਟਰਾਲੀ ਹੇਠਾਂ ਆਉਣ ਨਾਲ ਮਾਸੂਮ ਬੱਚੇ ਦੀ ਮੌਤ
ਮੋਹਾਲੀ, 29 ਅਗਸਤ (ਹਿੰ.ਸ.)| ਮੋਹਾਲੀ ਦੇ ਪਿੰਡ ਬੜ੍ਹ ਮਾਜਰਾ ਵਿੱਚ ਸ਼ਨੀਵਾਰ ਸਵੇਰੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ, ਜਿਸ ਵਿੱਚ ਇੱਕ ਮਾਸੂਮ ਬੱਚੇ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਇੱਟਾਂ ਨਾਲ ਭਰੀ ਤੇਜ਼ ਰਫ਼ਤਾਰ ਟਰੈਕਟਰ-ਟਰਾਲੀ ਨੇ ਮੋਟਰਸਾਈਕਲ ’ਤੇ ਜਾ ਰਹੇ ਇੱਕ ਪਰਿਵਾਰ ਨੂੰ ਜ਼ਬਰਦਸਤ ਟੱਕਰ ਮਾਰ
ਮਾਮਲੇ ਦੀ ਤਫਤੀਸ਼ ਕਰਦੀ ਹੋਈ ਪੁਲਿਸ ਤੇ ਟਰਾਲੀ ਨਾਲ ਟਕਰਾਇਆ ਮੋਟਰਸਾਈਕਲ ਤੇ ਬੱਚੇ ਦੀ ਲਾਸ਼ ’ਤੇ ਪਾਇਆ ਹੋਇਆ ਕੱਖੜਾ


ਮੋਹਾਲੀ, 29 ਅਗਸਤ (ਹਿੰ.ਸ.)| ਮੋਹਾਲੀ ਦੇ ਪਿੰਡ ਬੜ੍ਹ ਮਾਜਰਾ ਵਿੱਚ ਸ਼ਨੀਵਾਰ ਸਵੇਰੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ, ਜਿਸ ਵਿੱਚ ਇੱਕ ਮਾਸੂਮ ਬੱਚੇ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਇੱਟਾਂ ਨਾਲ ਭਰੀ ਤੇਜ਼ ਰਫ਼ਤਾਰ ਟਰੈਕਟਰ-ਟਰਾਲੀ ਨੇ ਮੋਟਰਸਾਈਕਲ ’ਤੇ ਜਾ ਰਹੇ ਇੱਕ ਪਰਿਵਾਰ ਨੂੰ ਜ਼ਬਰਦਸਤ ਟੱਕਰ ਮਾਰ ਦਿੱਤੀ।

ਟੱਕਰ ਇੰਨੀ ਭਿਆਨਕ ਸੀ ਕਿ ਮੋਟਰਸਾਈਕਲ ਸਵਾਰ ਪਰਿਵਾਰ ਵਿੱਚ ਸ਼ਾਮਲ ਇੱਕ ਛੋਟਾ ਬੱਚਾ ਟਰੈਕਟਰ ਦੇ ਟਾਇਰ ਹੇਠਾਂ ਆ ਗਿਆ। ਹਾਦਸੇ ਵਿੱਚ ਬੱਚੇ ਦੀ ਮੌਕੇ ’ਤੇ ਹੀ ਮੌਤ ਹੋ ਗਈ। ਘਟਨਾ ਤੋਂ ਬਾਅਦ ਮੌਕੇ ’ਤੇ ਹਫੜਾ-ਦਫੜੀ ਮਚ ਗਈ ਅਤੇ ਲੋਕਾਂ ਦੀ ਭੀੜ ਇਕੱਠੀ ਹੋ ਗਈ।

ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਟੀਮ ਅਤੇ ਐਂਬੂਲੈਂਸ ਮੌਕੇ ’ਤੇ ਪਹੁੰਚੀ। ਪੁਲਿਸ ਨੇ ਬੱਚੇ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਪੁਲਿਸ ਵੱਲੋਂ ਕਾਰਵਾਈ ਕਰਦਿਆਂ ਟਰੈਕਟਰ-ਟਰਾਲੀ ਦੇ ਚਾਲਕ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁਲਿਸ ਹਾਦਸੇ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ ਅਤੇ ਮਾਮਲੇ ਸਬੰਧੀ ਅਗਲੀ ਕਾਰਵਾਈ ਜਾਰੀ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande