ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮੌਕੇ ਬੀਬੀਐਮਬੀ ਟਾਊਨਸ਼ਿਪ ’ਚ ਲੱਗਣ ਵਾਲੇ ਮੇਲੇ ਦੀਆਂ ਤਿਆਰੀਆਂ ਜ਼ੋਰਾਂ ’ਤੇ
1 ਸਤੰਬਰ ਤੋਂ ਸ਼ੁਰੂ ਹੋਵੇਗਾ ਸਾਲਾਨਾ ਮੇਲਾ, ਇਸ ਵਾਰ ਜਲਪਰੀ, ਹੌਟ ਏਅਰ ਬਲੂਨ ਸਮੇਤ ਕਈ ਨਵੇਂ ਖਿੱਚ ਦੇ ਕੇਂਦਰ ਹੋਣਗੇਤਲਵਾੜਾ, 29 ਅਗਸਤ (ਹਿੰ.ਸ.)| ਭਾਖੜਾ ਬਿਆਸ ਪ੍ਰਬੰਧ ਬੋਰਡ (ਬੀਬੀਐਮਬੀ) ਦੀ ਟਾਊਨਸ਼ਿਪ ਵਿੱਚ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮੌਕੇ ਲੱਗਣ ਵਾਲੇ ਸਾਲਾਨਾ ਮੇਲੇ ਦੀਆਂ ਤਿਆਰੀਆਂ ਜ਼ੋਰਾਂ ’ਤੇ ਚੱਲ
ਬੀਬੀਐਮਬੀ ਦੇ ਮੁੱਖ ਇੰਜਨੀਅਰ ਰਾਕੇਸ਼ ਕੁਮਾਰ ਗੁਪਤਾ ਜਾਣਕਾਰੀ ਦਿੰਦੇ ਹੋਏ।


1 ਸਤੰਬਰ ਤੋਂ ਸ਼ੁਰੂ ਹੋਵੇਗਾ ਸਾਲਾਨਾ ਮੇਲਾ, ਇਸ ਵਾਰ ਜਲਪਰੀ, ਹੌਟ ਏਅਰ ਬਲੂਨ ਸਮੇਤ ਕਈ ਨਵੇਂ ਖਿੱਚ ਦੇ ਕੇਂਦਰ ਹੋਣਗੇਤਲਵਾੜਾ, 29 ਅਗਸਤ (ਹਿੰ.ਸ.)| ਭਾਖੜਾ ਬਿਆਸ ਪ੍ਰਬੰਧ ਬੋਰਡ (ਬੀਬੀਐਮਬੀ) ਦੀ ਟਾਊਨਸ਼ਿਪ ਵਿੱਚ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮੌਕੇ ਲੱਗਣ ਵਾਲੇ ਸਾਲਾਨਾ ਮੇਲੇ ਦੀਆਂ ਤਿਆਰੀਆਂ ਜ਼ੋਰਾਂ ’ਤੇ ਚੱਲ ਰਹੀਆਂ ਹਨ। ਮੇਲਾ 1 ਸਤੰਬਰ ਤੋਂ ਲਕਸ਼ਮੀ ਨਰਾਇਣ ਮੰਦਰ ਦੇ ਆਸ-ਪਾਸ ਸੈਕਟਰ 2 ਅਤੇ 3 ਦੇ ਸੰਗਮ ਵਾਲੇ ਇਲਾਕੇ ਵਿੱਚ ਲਗਾਇਆ ਜਾ ਰਿਹਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਬੀਬੀਐਮਬੀ ਦੇ ਮੁੱਖ ਇੰਜਨੀਅਰ ਰਾਕੇਸ਼ ਕੁਮਾਰ ਗੁਪਤਾ ਨੇ ਦੱਸਿਆ ਕਿ ਇਸ ਮਹੱਤਵਪੂਰਨ ਆਯੋਜਨ ਨੂੰ ਸਫ਼ਲ ਬਣਾਉਣ ਲਈ ਬੀਬੀਐਮਬੀ ਪ੍ਰਸ਼ਾਸਨ ਵੱਲੋਂ ਹਰ ਸੰਭਵ ਸਹਿਯੋਗ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੇਲੇ ਵਿੱਚ ਆਉਣ ਵਾਲੇ ਸ਼ਰਧਾਲੂਆਂ ਅਤੇ ਲੋਕਾਂ ਨੂੰ ਕਿਸੇ ਕਿਸਮ ਦੀ ਪਰੇਸ਼ਾਨੀ ਨਾ ਆਵੇ, ਇਸ ਲਈ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ।ਉਨ੍ਹਾਂ ਦੱਸਿਆ ਕਿ ਮੇਲੇ ਦੌਰਾਨ ਲੋਕਾਂ ਦੀ ਸਹੂਲਤ ਲਈ ਬੀਬੀਐਮਬੀ ਵੱਲੋਂ ਹੈਲਪ ਡੈਸਕ ਸਥਾਪਿਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਐਮਰਜੈਂਸੀ ਹਾਲਾਤ ਨਾਲ ਨਜਿੱਠਣ ਲਈ ਐਂਬੂਲੈਂਸ ਅਤੇ ਫਾਇਰ ਬ੍ਰਿਗੇਡ ਵੀ ਤਾਇਨਾਤ ਰਹੇਗੀ।ਰਾਕੇਸ਼ ਕੁਮਾਰ ਗੁਪਤਾ ਨੇ ਕਿਹਾ ਕਿ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਪਵਿੱਤਰ ਤਿਉਹਾਰ ਮੌਕੇ ਲੱਗਣ ਵਾਲੇ ਇਸ ਮੇਲੇ ਦਾ ਤਲਵਾੜਾ ਅਤੇ ਆਸ-ਪਾਸ ਦੇ ਇਲਾਕਿਆਂ ਦੇ ਲੋਕਾਂ ਨੂੰ ਹਰ ਸਾਲ ਬੇਸਬਰੀ ਨਾਲ ਇੰਤਜ਼ਾਰ ਰਹਿੰਦਾ ਹੈ। ਇਸ ਵਾਰ ਮੇਲੇ ਵਿੱਚ ਕੁਝ ਨਵੇਂ ਖਿੱਚ ਦੇ ਕੇਂਦਰ ਸ਼ਾਮਲ ਕੀਤੇ ਗਏ ਹਨ।ਇਨ੍ਹਾਂ ਵਿੱਚ ਜਲਪਰੀ, ਹੌਟ ਏਅਰ ਬਲੂਨ, ਵਧੇਰੇ ਝੂਲੇ ਅਤੇ ਰੌਚਕ ਤੇ ਸਾਹਸਿਕ ਗਤੀਵਿਧੀਆਂ ਮੁੱਖ ਆਕਰਸ਼ਣ ਹੋਣਗੀਆਂ। ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਅਤੇ ਮੇਲਾ ਦੇਖਣ ਆਉਣ ਵਾਲੇ ਲੋਕਾਂ ਦੀ ਸਹੂਲਤ ਲਈ ਪ੍ਰਸ਼ਾਸਨ ਵੱਲੋਂ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ।ਮੁੱਖ ਇੰਜਨੀਅਰ ਨੇ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ 1 ਸਤੰਬਰ ਤੋਂ ਸ਼ੁਰੂ ਹੋਣ ਵਾਲੇ ਇਸ ਸਾਲਾਨਾ ਮੇਲੇ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚਣ।ਮੇਲੇ ਦੇ ਪ੍ਰਬੰਧਾਂ ਦੀ ਦੇਖ-ਰੇਖ ਕਰ ਰਹੇ ਵਧੀਕ ਨਿਗਰਾਨ ਇੰਜਨੀਅਰ ਵਿਨੈ ਕੁਮਾਰ ਨੇ ਦੱਸਿਆ ਕਿ ਮੇਲੇ ਵਿੱਚ ਦਸਤਕਾਰੀ ਕਰਨ ਵਾਲੇ ਕਲਾਕਾਰਾਂ ਵੱਲੋਂ ਤਿਆਰ ਕੀਤੇ ਗਏ ਵੱਖ-ਵੱਖ ਤਰ੍ਹਾਂ ਦੇ ਸਮਾਨ ਤੋਂ ਇਲਾਵਾ ਭਾਰਤ ਦੇ ਵੱਖ-ਵੱਖ ਹਿੱਸਿਆਂ ਦੇ ਰਵਾਇਤੀ ਭੋਜਨ ਵੀ ਲੋਕਾਂ ਲਈ ਵਿਸ਼ੇਸ਼ ਖਿੱਚ ਦਾ ਕੇਂਦਰ ਰਹਿਣਗੇ।ਉਨ੍ਹਾਂ ਕਿਹਾ ਕਿ ਮੇਲੇ ਨੂੰ ਲੈ ਕੇ ਤਿਆਰੀਆਂ ਅੰਤਿਮ ਪੜਾਅ ਵਿੱਚ ਹਨ ਅਤੇ ਲੋਕਾਂ ਦੀ ਸਹੂਲਤ ਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਸਾਰੇ ਪ੍ਰਬੰਧ ਕੀਤੇ ਜਾ ਰਹੇ ਹਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande