ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਆਪਣੇ ਪੁਰਾਣੇ ਕਾਲਜ ਐਮ.ਜੀ.ਐਨ. ਦਾ ਕੀਤਾ ਦੌਰਾ
ਜਲੰਧਰ, 29 ਅਗਸਤ (ਹਿੰ.ਸ.)| ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਜਲੰਧਰ ਸਥਿਤ ਐਮ.ਜੀ.ਐਨ. ਕਾਲਜ ਦਾ ਦੌਰਾ ਕੀਤਾ ਗਿਆ। ਇਹ ਉਹੀ ਕਾਲਜ ਹੈ ਜਿੱਥੋਂ ਉਨ੍ਹਾਂ ਨੇ ਸਾਲ 1989-1990 ਦੌਰਾਨ ਬੀ.ਐਡ. ਦੀ ਪੜ੍ਹਾਈ ਕੀਤੀ ਸੀ। ਕਾਲਜ ਪਹੁੰਚਣ ’ਤੇ ਮੰਤਰੀ ਨੇ ਸਟਾਫ਼ ਨਾਲ ਰੂ-ਬਰੂ ਹੁੰਦਿਆਂ
ਕਾਲਜ ਦੇ ਪ੍ਰੋਫੈਸਰਾਂ ਨਾਲ ਤਸਵੀਰ ਸਾਂਝੀ ਕਰਵਾਉਂਦੇ ਹੋਏ ਮੰਤਰੀ ਹਰਭਜਨ ਸਿੰਘ ਈਟੀਓ।


ਜਲੰਧਰ, 29 ਅਗਸਤ (ਹਿੰ.ਸ.)| ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਜਲੰਧਰ ਸਥਿਤ ਐਮ.ਜੀ.ਐਨ. ਕਾਲਜ ਦਾ ਦੌਰਾ ਕੀਤਾ ਗਿਆ। ਇਹ ਉਹੀ ਕਾਲਜ ਹੈ ਜਿੱਥੋਂ ਉਨ੍ਹਾਂ ਨੇ ਸਾਲ 1989-1990 ਦੌਰਾਨ ਬੀ.ਐਡ. ਦੀ ਪੜ੍ਹਾਈ ਕੀਤੀ ਸੀ। ਕਾਲਜ ਪਹੁੰਚਣ ’ਤੇ ਮੰਤਰੀ ਨੇ ਸਟਾਫ਼ ਨਾਲ ਰੂ-ਬਰੂ ਹੁੰਦਿਆਂ ਆਪਣੇ ਪੁਰਾਣੇ ਸਮੇਂ ਦੀਆਂ ਯਾਦਾਂ ਸਾਂਝੀਆਂ ਕੀਤੀਆਂ। ਉਨ੍ਹਾਂ ਅਧਿਆਪਕਾਂ ਨੂੰ ਕਿਹਾ ਕਿ ਵਿਦਿਆਰਥੀਆਂ ਨੂੰ ਪੂਰੀ ਲਗਨ ਅਤੇ ਮਿਹਨਤ ਨਾਲ ਪੜ੍ਹਾਇਆ ਜਾਵੇ, ਤਾਂ ਜੋ ਉਹ ਪੜ੍ਹ-ਲਿਖ ਕੇ ਜ਼ਿੰਦਗੀ ਵਿੱਚ ਸਫ਼ਲਤਾ ਹਾਸਲ ਕਰ ਸਕਣ।

ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਦੇ ਨਾਲ-ਨਾਲ ਉਨ੍ਹਾਂ ਵਿੱਚ ਚੰਗੇ ਨਾਗਰਿਕ ਬਣਨ ਦੀ ਭਾਵਨਾ ਵੀ ਪੈਦਾ ਕੀਤੀ ਜਾਣੀ ਚਾਹੀਦੀ ਹੈ, ਤਾਂ ਜੋ ਉਹ ਭਵਿੱਖ ਵਿੱਚ ਖੁਸ਼ਹਾਲ ਅਤੇ ਵਿਕਸਿਤ ਪੰਜਾਬ ਦੇ ਨਿਰਮਾਣ ਵਿੱਚ ਆਪਣਾ ਵੱਡਮੁੱਲਾ ਯੋਗਦਾਨ ਪਾ ਸਕਣ।

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਬਣਾਉਣ ਲਈ ਗੰਭੀਰ ਅਤੇ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਪੰਜਾਬ ਸਿੱਖਿਆ ਦੇ ਖੇਤਰ ਵਿੱਚ ਦੇਸ਼ ਦੇ ਮੋਹਰੀ ਸੂਬਿਆਂ ਵਿੱਚ ਸ਼ਾਮਲ ਹੋ ਰਿਹਾ ਹੈ। ਉਨ੍ਹਾਂ ਅਧਿਆਪਕਾਂ ਨੂੰ ਸੱਦਾ ਦਿੱਤਾ ਕਿ ਉਹ ਵਿਦਿਆਰਥੀਆਂ ਦੇ ਸੁਨਹਿਰੇ ਭਵਿੱਖ ਲਈ ਆਪਣੀ ਜ਼ਿੰਮੇਵਾਰੀ ਪੂਰੀ ਇਮਾਨਦਾਰੀ ਅਤੇ ਸਮਰਪਣ ਨਾਲ ਨਿਭਾਉਣ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande