ਤਿੰਨ-ਤਿੰਨ ਦਹਾਕਿਆਂ ਤੋਂ ਜੇਲ੍ਹਾਂ ’ਚ ਬੰਦ ਕੌਮੀ ਯੋਧਿਆਂ ਦੀ ਰਿਹਾਈ ਲਈ ਸਮੁੱਚਾ ਪੰਥ ਯਤਨਸ਼ੀਲ: ਗਿਆਨੀ ਕੁਲਦੀਪ ਸਿੰਘ ਗੜਗੱਜ
ਪਟਿਆਲਾ, 29 ਅਗਸਤ (ਹਿੰ.ਸ.)| ਮੀਰੀ-ਪੀਰੀ ਖਾਲਸਾ ਮਾਰਚ ਆਪਣੇ ਦੂਜੇ ਪੜਾਅ ਦੀ ਰਵਾਨਗੀ ਤੋਂ ਪਹਿਲਾਂ ਬੰਦੀ ਸਿੰਘਾਂ ਦੀ ਰਿਹਾਈ ਅਤੇ ਚੜ੍ਹਦੀ ਕਲਾ ਲਈ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਬੰਦੀ ਸਿੰਘਾਂ ਦੀ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ


ਪਟਿਆਲਾ, 29 ਅਗਸਤ (ਹਿੰ.ਸ.)| ਮੀਰੀ-ਪੀਰੀ ਖਾਲਸਾ ਮਾਰਚ ਆਪਣੇ ਦੂਜੇ ਪੜਾਅ ਦੀ ਰਵਾਨਗੀ ਤੋਂ ਪਹਿਲਾਂ ਬੰਦੀ ਸਿੰਘਾਂ ਦੀ ਰਿਹਾਈ ਅਤੇ ਚੜ੍ਹਦੀ ਕਲਾ ਲਈ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ ਕੀਤੀ। ਪਾਵਨ ਹੁਕਮਨਾਮਾ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਵੱਲੋਂ ਸਰਵਣ ਕਰਵਾਇਆ ਗਿਆ।

ਇਸ ਮੌਕੇ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਬੰਦੀ ਸਿੰਘ ਕੌਮ ਦੇ ਹੀਰੇ ਹਨ ਅਤੇ ਉਨ੍ਹਾਂ ਦੀ ਰਿਹਾਈ ਲਈ ਸਮੁੱਚਾ ਪੰਥ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਕਈ ਬੰਦੀ ਸਿੰਘ ਆਪਣੀਆਂ ਕਾਨੂੰਨੀ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਲੰਮੇ ਸਮੇਂ ਤੋਂ ਜੇਲ੍ਹਾਂ ਵਿੱਚ ਨਜ਼ਰਬੰਦ ਹਨ।

ਉਨ੍ਹਾਂ ਕਿਹਾ ਕਿ ਜਿਹੜੇ ਸਿੰਘ ਤਿੰਨ-ਤਿੰਨ ਦਹਾਕਿਆਂ ਤੋਂ ਵੱਧ ਸਮਾਂ ਜੇਲ੍ਹਾਂ ਵਿੱਚ ਬਿਤਾ ਚੁੱਕੇ ਹਨ, ਉਨ੍ਹਾਂ ਨੂੰ ਕਾਨੂੰਨੀ ਅਤੇ ਸੰਵਿਧਾਨਕ ਹੱਕਾਂ ਅਨੁਸਾਰ ਰਿਹਾਈ ਨਾ ਮਿਲਣਾ ਗੰਭੀਰ ਸਵਾਲ ਖੜ੍ਹੇ ਕਰਦਾ ਹੈ।

ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਕਿਸੇ ਇੱਕ ਵਿਅਕਤੀ ਜਾਂ ਸੰਸਥਾ ਦਾ ਮਾਮਲਾ ਨਹੀਂ ਹੈ, ਸਗੋਂ ਇਹ ਸਮੁੱਚੇ ਪੰਥ ਦੀਆਂ ਭਾਵਨਾਵਾਂ ਨਾਲ ਜੁੜਿਆ ਹੋਇਆ ਮੁੱਦਾ ਹੈ। ਉਨ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਕਰਵਾਏ ਗਏ ਅਰਦਾਸ ਸਮਾਗਮ ਦਾ ਜ਼ਿਕਰ ਕਰਦਿਆਂ ਕਿਹਾ ਕਿ ਅਜਿਹੇ ਉਪਰਾਲੇ ਕੌਮ ਅੰਦਰ ਚੇਤਨਾ ਪੈਦਾ ਕਰਦੇ ਹਨ। ਇਸ ਨਾਲ ਲੰਮੇ ਸਮੇਂ ਤੋਂ ਜੇਲ੍ਹਾਂ ਵਿੱਚ ਨਜ਼ਰਬੰਦ ਸਿੰਘਾਂ ਦੀ ਕੁਰਬਾਨੀ ਅਤੇ ਉਨ੍ਹਾਂ ਨਾਲ ਹੋ ਰਹੀ ਬੇਇਨਸਾਫ਼ੀ ਸਬੰਧੀ ਆਵਾਜ਼ ਹੋਰ ਬੁਲੰਦ ਹੋਵੇਗੀ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande