ਐਸ.ਆਈ.ਆਰ ਦੌਰਾਨ ਪੰਜਾਬ ਰਾਜ ਵਿੱਚ ਸਾਰੇ ਵਿਧਾਨ ਸਭਾ ਹਲਕਿਆਂ ਵਿਚ 100 ਫ਼ੀਸਦੀ ਡਿਜਟਾਈਜੇਸ਼ਨ ਦੀ ਪ੍ਰੀਕਿਰਿਆ ਮੁਕੰਮਲ: ਸੀ.ਈ.ਓ. ਅਨਿੰਦਿਤਾ ਮਿਤਰਾ
ਚੰਡੀਗੜ੍ਹ, 03 ਅਗਸਤ (ਹਿੰ.ਸ.)| ਪੰਜਾਬ ਰਾਜ ਵਿੱਚ ਚਲ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਦੌਰਾਨ ਚੋਣ ਅਮਲੇ ਨੇ ਸੂਬੇ ਦੇ ਸਾਰੇ ਵਿਧਾਨ ਸਭਾ ਹਲਕਿਆਂ ਵਿਚ ਘਰੋਂ-ਘਰੀਂ ਗਣਨਾ ਪੜਾਅ ਤਹਿਤ ਨਿਰਧਾਰਤ ਸਮਾਂ-ਸੀਮਾ ਤੋਂ ਪਹਿਲਾਂ ਹੀ ਗਣਨਾ ਫਾਰਮਾਂ ਦੇ 100 ਫ਼ੀਸਦੀ ਡਿਜੀਟਾਈਜ਼ੇਸ਼ਨ ਦੇ ਕੰਮ ਨੂੰ ਮੁਕੰਮਲ ਕ
ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ


ਚੰਡੀਗੜ੍ਹ, 03 ਅਗਸਤ (ਹਿੰ.ਸ.)| ਪੰਜਾਬ ਰਾਜ ਵਿੱਚ ਚਲ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਦੌਰਾਨ ਚੋਣ ਅਮਲੇ ਨੇ ਸੂਬੇ ਦੇ ਸਾਰੇ ਵਿਧਾਨ ਸਭਾ ਹਲਕਿਆਂ ਵਿਚ ਘਰੋਂ-ਘਰੀਂ ਗਣਨਾ ਪੜਾਅ ਤਹਿਤ ਨਿਰਧਾਰਤ ਸਮਾਂ-ਸੀਮਾ ਤੋਂ ਪਹਿਲਾਂ ਹੀ ਗਣਨਾ ਫਾਰਮਾਂ ਦੇ 100 ਫ਼ੀਸਦੀ ਡਿਜੀਟਾਈਜ਼ੇਸ਼ਨ ਦੇ ਕੰਮ ਨੂੰ ਮੁਕੰਮਲ ਕਰਨ ਲਿਆ ਹੈ। ਪੰਜਾਬ ਰਾਜ ਵਿੱਚ ਘਰੋਂ ਘਰੀਂ ਗਣਨਾ ਪ੍ਰੀਕਿਰਿਆ ਦਾ 39ਵਾਂ ਦਿਨ ਸੀ। ਸੂਬੇ ਦੇ ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਇਨ੍ਹਾਂ ਸਾਰੇ ਵਿਧਾਨ ਸਭਾ ਹਲਕਿਆਂ ਦੇ ਜ਼ਿਲ੍ਹਾ ਚੋਣ ਅਧਿਕਾਰੀ, ਈ.ਆਰ.ਓ, ਏ.ਈ.ਆਰ.ਓਜ਼. ਸੁਪਰਵਾਈਜ਼ਰ ਅਤੇ ਬੀ.ਐਲ.ਓਜ਼.ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਵੱਡ ਆਕਾਰੀ ਕੰਮ ਵਿਚ ਲੱਗੇ ਪੰਜਾਬ ਰਾਜ ਦੇ ਚੋਣ ਅਮਲੇ ਦੀ ਇਸ ਕਾਰਜ਼ ਪ੍ਰਤੀ ਸਮਰਪਣ ਭਾਵਨਾ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰਾਪਤੀ ਲਈ ਸਮੁੱਚਾ ਚੋਣ ਅਮਲਾ ਵਧਾਈ ਦਾ ਪਾਤਰ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande