ਸੁਖਗੜ੍ਹ ਅਤੇ ਬੈਰੋਂਪੁਰ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਸਤਾਵੇਜ਼ੀ ਫ਼ਿਲਮ ਦਿਖਾਈ
ਮੋਹਾਲੀ, 03 ਅਗਸਤ (ਹਿੰ.ਸ.)| ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਪਿੰਡ ਸੁਖਗੜ੍ਹ ਅਤੇ ਬੈਰੋਂਪੁਰ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਫ਼ਲਸਫ਼ੇ ਅਤੇ ਮਹਾਨ ਸਿੱਖਿਆਵਾਂ ’ਤੇ ਆਧਾਰਿਤ ਵਿਸ਼ੇਸ਼ ਦਸਤਾਵੇਜ਼ੀ ਫ
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਸਤਾਵੇਜ਼ੀ ਫ਼ਿਲਮ ਦੇਖਦੇ ਹੋਏ ਪਿੰਡ ਵਾਸੀ।


ਮੋਹਾਲੀ, 03 ਅਗਸਤ (ਹਿੰ.ਸ.)| ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਪਿੰਡ ਸੁਖਗੜ੍ਹ ਅਤੇ ਬੈਰੋਂਪੁਰ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਫ਼ਲਸਫ਼ੇ ਅਤੇ ਮਹਾਨ ਸਿੱਖਿਆਵਾਂ ’ਤੇ ਆਧਾਰਿਤ ਵਿਸ਼ੇਸ਼ ਦਸਤਾਵੇਜ਼ੀ ਫ਼ਿਲਮ ਦਾ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਵਿਸ਼ੇਸ਼ ਐਲ.ਈ.ਡੀ. ਵੈਨ ਰਾਹੀਂ ਦਿਖਾਈ ਗਈ ਦਸਤਾਵੇਜ਼ੀ ਫ਼ਿਲਮ ਨੂੰ ਪਿੰਡ ਵਾਸੀਆਂ ਨੇ ਸ਼ਰਧਾ ਅਤੇ ਉਤਸ਼ਾਹ ਨਾਲ ਦੇਖਿਆ। ਦਸਤਾਵੇਜ਼ੀ ਫ਼ਿਲਮ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਸਮਾਜ ਸੁਧਾਰ ਲਈ ਉਨ੍ਹਾਂ ਦੇ ਯੋਗਦਾਨ ਅਤੇ ਸਮਾਨਤਾ, ਭਾਈਚਾਰੇ, ਮਾਨਵਤਾ ਤੇ ਸਰਬੱਤ ਦੇ ਭਲੇ ਦੇ ਸੰਦੇਸ਼ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ ਗਿਆ।ਪੰਜਾਬ ਸਰਕਾਰ ਵੱਲੋਂ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਹ ਵਿਸ਼ੇਸ਼ ਮੁਹਿੰਮ ਸੂਬੇ ਦੇ ਪਿੰਡ-ਪਿੰਡ ਚਲਾਈ ਜਾ ਰਹੀ ਹੈ। ਇਸ ਤਹਿਤ ਐਲ.ਈ.ਡੀ. ਵੈਨਾਂ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਸਿੱਖਿਆਵਾਂ ’ਤੇ ਆਧਾਰਿਤ ਦਸਤਾਵੇਜ਼ੀ ਫ਼ਿਲਮਾਂ ਦਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਮੁਹਿੰਮ ਦਾ ਮੁੱਖ ਉਦੇਸ਼ ਨੌਜਵਾਨ ਪੀੜ੍ਹੀ ਅਤੇ ਆਮ ਲੋਕਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਦਰਸ਼ਨ ਅਤੇ ਉਨ੍ਹਾਂ ਵੱਲੋਂ ਦਿੱਤੇ ਮਨੁੱਖਤਾ, ਸਮਾਨਤਾ ਅਤੇ ਸਮਾਜਿਕ ਸਦਭਾਵਨਾ ਦੇ ਸੰਦੇਸ਼ ਨਾਲ ਜੋੜਨਾ ਹੈ।ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਸਿੱਖਿਆਵਾਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਕੀਤਾ ਜਾ ਰਿਹਾ ਇਹ ਉਪਰਾਲਾ ਬੇਹੱਦ ਸ਼ਲਾਘਾਯੋਗ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਪ੍ਰੋਗਰਾਮ ਸਮਾਜ ਵਿੱਚ ਆਪਸੀ ਭਾਈਚਾਰੇ, ਸਮਾਨਤਾ ਅਤੇ ਸਾਂਝੀਵਾਲਤਾ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨ ਵਿੱਚ ਸਹਾਈ ਹੋਣਗੇ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande