ਪੰਜਾਬ ਵਿਧਾਨ ਸਭਾ ਵਿੱਚ ਨੀਟ ਪੇਪਰ ਲੀਕ ਮਾਮਲੇ 'ਤੇ ਕੇਂਦਰ ਖ਼ਿਲਾਫ਼ ਨਿੰਦਾ ਮਤਾ ਪਾਸ, ਕਾਂਗਰਸ ਵੱਲੋਂ ਵਾਕਆਊਟ
ਚੰਡੀਗੜ੍ਹ, 03 ਅਗਸਤ (ਹਿੰ.ਸ.)| ਪੰਜਾਬ ਵਿਧਾਨ ਸਭਾ ਦੇ ਮਾਨਸੂਨ ਇਜਲਾਸ ਦੇ ਪਹਿਲੇ ਦਿਨ ਨੀਟ ਪੇਪਰ ਲੀਕ ਅਤੇ ਪੰਜਾਬ ਵਿੱਚ ਕਥਿਤ ਪੇਪਰ ਲੀਕ ਦੇ ਮੁੱਦੇ ''ਤੇ ਸੱਤਾ ਧਿਰ ਅਤੇ ਵਿਰੋਧੀ ਧਿਰ ਵਿਚਾਲੇ ਤਿੱਖੀ ਤਕਰਾਰ ਦੇਖਣ ਨੂੰ ਮਿਲੀ। ਕਾਂਗਰਸ ਨੇ ਆਮ ਆਦਮੀ ਪਾਰਟੀ ਸਰਕਾਰ ਨੂੰ ਨਿਸ਼ਾਨੇ ''ਤੇ ਲੈਂਦਿਆਂ ਸਿੱਖ
ਪੰਜਾਬ ਵਿਧਾਨ ਸਭਾ ਵਿੱਚ ਨੀਟ ਪੇਪਰ ਲੀਕ ਮਾਮਲੇ 'ਤੇ ਕੇਂਦਰ ਖ਼ਿਲਾਫ਼ ਨਿੰਦਾ ਮਤਾ ਪਾਸ, ਕਾਂਗਰਸ ਵੱਲੋਂ ਵਾਕਆਊਟ


ਚੰਡੀਗੜ੍ਹ, 03 ਅਗਸਤ (ਹਿੰ.ਸ.)| ਪੰਜਾਬ ਵਿਧਾਨ ਸਭਾ ਦੇ ਮਾਨਸੂਨ ਇਜਲਾਸ ਦੇ ਪਹਿਲੇ ਦਿਨ ਨੀਟ ਪੇਪਰ ਲੀਕ ਅਤੇ ਪੰਜਾਬ ਵਿੱਚ ਕਥਿਤ ਪੇਪਰ ਲੀਕ ਦੇ ਮੁੱਦੇ 'ਤੇ ਸੱਤਾ ਧਿਰ ਅਤੇ ਵਿਰੋਧੀ ਧਿਰ ਵਿਚਾਲੇ ਤਿੱਖੀ ਤਕਰਾਰ ਦੇਖਣ ਨੂੰ ਮਿਲੀ। ਕਾਂਗਰਸ ਨੇ ਆਮ ਆਦਮੀ ਪਾਰਟੀ ਸਰਕਾਰ ਨੂੰ ਨਿਸ਼ਾਨੇ 'ਤੇ ਲੈਂਦਿਆਂ ਸਿੱਖਿਆ ਅਤੇ ਸਿਹਤ ਮੰਤਰੀਆਂ ਤੋਂ ਅਸਤੀਫ਼ੇ ਦੀ ਮੰਗ ਕੀਤੀ, ਜਦਕਿ ਸੱਤਾਧਾਰੀ ਧਿਰ ਨੇ ਕੇਂਦਰ ਸਰਕਾਰ ਖ਼ਿਲਾਫ਼ ਨੀਟ ਪੇਪਰ ਲੀਕ ਮਾਮਲੇ ਸਬੰਧੀ ਨਿੰਦਾ ਮਤਾ ਪਾਸ ਕੀਤਾ।

ਇਜਲਾਸ ਦੀ ਕਾਰਵਾਈ ਸ਼ੁਰੂ ਹੁੰਦੇ ਹੀ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਫ਼ਰੀਦਕੋਟ ਵਿੱਚ ਫਾਰਮੇਸੀ ਪੇਪਰ ਲੀਕ ਦਾ ਮੁੱਦਾ ਚੁੱਕਦਿਆਂ ਕਿਹਾ ਕਿ ਪਿਛਲੇ ਸਾਢੇ ਚਾਰ ਸਾਲਾਂ ਵਿੱਚ ਪੰਜਾਬ ਵਿੱਚ ਛੇ ਪੇਪਰ ਲੀਕ ਹੋਏ ਹਨ, ਜਿਨ੍ਹਾਂ ਵਿੱਚੋਂ ਪੰਜ ਸਿੱਖਿਆ ਵਿਭਾਗ ਅਤੇ ਇੱਕ ਸਿਹਤ ਵਿਭਾਗ ਨਾਲ ਸਬੰਧਤ ਹੈ। ਉਨ੍ਹਾਂ ਕਿਹਾ ਕਿ ਇਸ ਦੀ ਨੈਤਿਕ ਜ਼ਿੰਮੇਵਾਰੀ ਲੈਂਦਿਆਂ ਸਬੰਧਤ ਮੰਤਰੀਆਂ ਨੂੰ ਅਸਤੀਫ਼ਾ ਦੇਣਾ ਚਾਹੀਦਾ ਹੈ। ਇਸ ਮਗਰੋਂ ਕਾਂਗਰਸੀ ਵਿਧਾਇਕਾਂ ਨੇ ਗਲਾਂ ਵਿੱਚ ਕਾਲੇ ਪਟਕੇ ਪਾ ਕੇ ਸਦਨ ਵਿੱਚ ਰੋਸ ਜਤਾਇਆ ਅਤੇ ਵਾਕਆਊਟ ਕਰ ਦਿੱਤਾ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਾਂਗਰਸ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਖੁਦ ਹੀ ਲੀਕ ਹੋ ਚੁੱਕੀ ਹੈ। ਇਸ ਦੌਰਾਨ ਸਦਨ ਵਿੱਚ ਨਾਅਰੇਬਾਜ਼ੀ ਹੋਈ, ਜਿਸ ਕਾਰਨ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੁਝ ਸਮੇਂ ਲਈ ਕਾਰਵਾਈ ਮੁਲਤਵੀ ਕਰ ਦਿੱਤੀ।

ਸਪੀਕਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਸਬੰਧੀ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਗੁਰੂ ਦਾ ਸਥਾਨ ਸਰਵਉੱਚ ਹੈ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖ ਪੰਥ ਦੀ ਸ਼ਾਨ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿੱਚ ਲੋਕਾਂ ਦੇ ਫ਼ੈਸਲੇ ਦਾ ਸਤਿਕਾਰ ਕੀਤਾ ਜਾਂਦਾ ਹੈ ਅਤੇ ਸਰਕਾਰ ਵੀ ਇਸੇ ਭਾਵਨਾ ਨਾਲ ਕੰਮ ਕਰ ਰਹੀ ਹੈ।

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਵਿਰੋਧੀ ਧਿਰ ਦੇ ਦੋਸ਼ਾਂ ਦਾ ਜਵਾਬ ਦਿੰਦਿਆਂ ਕਿਹਾ ਕਿ ਉਹ ਹਰ ਸਵਾਲ ਦਾ ਜਵਾਬ ਦੇਣ ਲਈ ਪੂਰੀ ਤਿਆਰੀ ਨਾਲ ਸਦਨ ਵਿੱਚ ਮੌਜੂਦ ਸਨ, ਪਰ ਵਿਰੋਧੀ ਧਿਰ ਚਰਚਾ ਤੋਂ ਪਹਿਲਾਂ ਹੀ ਸਦਨ ਛੱਡ ਕੇ ਚਲੀ ਗਈ।

ਇਸ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਨੀਟ ਪੇਪਰ ਲੀਕ ਮਾਮਲੇ ਦੌਰਾਨ ਵਿਦਿਆਰਥੀਆਂ ਦੇ ਅੰਦੋਲਨ ਅਤੇ ਉਨ੍ਹਾਂ 'ਤੇ ਹੋਈ ਕਥਿਤ ਕਾਰਵਾਈ ਨੂੰ ਲੈ ਕੇ ਕੇਂਦਰ ਦੀ ਭਾਜਪਾ ਸਰਕਾਰ ਖ਼ਿਲਾਫ਼ ਨਿੰਦਾ ਮਤਾ ਪੇਸ਼ ਕੀਤਾ, ਜਿਸ ਨੂੰ ਸਦਨ ਨੇ ਪਾਸ ਕਰ ਦਿੱਤਾ। ਮਤੇ ਵਿੱਚ ਦਿੱਲੀ, ਬਿਹਾਰ ਅਤੇ ਮੱਧ ਪ੍ਰਦੇਸ਼ ਵਿੱਚ ਇਨਸਾਫ਼ ਦੀ ਮੰਗ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜ ਦੀ ਨਿੰਦਾ ਕਰਨ ਦੇ ਨਾਲ-ਨਾਲ ਸਮਾਜਿਕ ਕਾਰਕੁਨ ਸੋਨਮ ਵਾਂਗਚੁਕ ਦੀ ਗ੍ਰਿਫ਼ਤਾਰੀ ਦਾ ਵੀ ਵਿਰੋਧ ਕੀਤਾ ਗਿਆ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੇਪਰ ਲੀਕ ਰੋਕਣ ਲਈ ਪ੍ਰਭਾਵਸ਼ਾਲੀ ਪ੍ਰਬੰਧ ਕਰਨ ਦੀ ਬਜਾਏ ਕੇਂਦਰ ਸਰਕਾਰ ਫਾਸਟ ਟਰੈਕ ਅਦਾਲਤਾਂ ਦੀ ਗੱਲ ਕਰ ਰਹੀ ਹੈ। ਉਨ੍ਹਾਂ ਕਾਂਗਰਸ ਦੇ ਵਾਕਆਊਟ 'ਤੇ ਵੀ ਤੰਝ ਕੱਸਦਿਆਂ ਕਿਹਾ ਕਿ ਇਹ 2027 ਦੀ ਤਸਵੀਰ ਹੈ।

ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵੀ ਨੀਟ ਪੇਪਰ ਲੀਕ ਦੇ ਵਿਰੋਧ ਵਿੱਚ ਆਵਾਜ਼ ਉਠਾਉਣ ਵਾਲੀ ਜੈਨ ਜੀ ਨੂੰ ਸਲਾਮ ਕਰਦਿਆਂ ਕਿਹਾ ਕਿ ਨੌਜਵਾਨਾਂ ਨੇ ਦੇਸ਼ ਭਰ ਵਿੱਚ ਇਸ ਮੁੱਦੇ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਉਠਾਇਆ ਹੈ ਅਤੇ ਪੇਪਰ ਲੀਕ ਵਰਗੀਆਂ ਘਟਨਾਵਾਂ ਨੂੰ ਰੋਕਣ ਲਈ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande