ਸਫਾਈ ਕਰਮਚਾਰੀਆਂ ਦੀਆਂ ਮੰਗਾਂ ਦੇ ਹੱਲ ਲਈ ਪੰਜਾਬ ਸਰਕਾਰ ਵਚਨਬੱਧ: ਵਿਧਾਇਕ ਅਮੋਲਕ ਸਿੰਘ
ਫ਼ਰੀਦਕੋਟ, 03 ਅਗਸਤ (ਹਿੰ.ਸ.)| ਪੰਜਾਬ ਸਰਕਾਰ ਅਤੇ ਸਫਾਈ ਕਰਮਚਾਰੀਆਂ ਵਿਚਾਲੇ ਗੱਲਬਾਤ ਰਾਹੀਂ ਬਣੀ ਸਹਿਮਤੀ ਦਾ ਸਵਾਗਤ ਕਰਦਿਆਂ ਜੈਤੋ ਤੋਂ ਵਿਧਾਇਕ ਅਮੋਲਕ ਸਿੰਘ ਅਤੇ ਫ਼ਰੀਦਕੋਟ ਤੋਂ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਸਰਕਾਰ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਵਚਨਬੱਧ ਹੈ। ਦੋਵਾਂ ਵ
ਸਫਾਈ ਕਰਮਚਾਰੀਆਂ ਦੀਆਂ ਮੰਗਾਂ ਦੇ ਹੱਲ ਲਈ ਪੰਜਾਬ ਸਰਕਾਰ ਵਚਨਬੱਧ: ਵਿਧਾਇਕ ਅਮੋਲਕ ਸਿੰਘ


ਫ਼ਰੀਦਕੋਟ, 03 ਅਗਸਤ (ਹਿੰ.ਸ.)| ਪੰਜਾਬ ਸਰਕਾਰ ਅਤੇ ਸਫਾਈ ਕਰਮਚਾਰੀਆਂ ਵਿਚਾਲੇ ਗੱਲਬਾਤ ਰਾਹੀਂ ਬਣੀ ਸਹਿਮਤੀ ਦਾ ਸਵਾਗਤ ਕਰਦਿਆਂ ਜੈਤੋ ਤੋਂ ਵਿਧਾਇਕ ਅਮੋਲਕ ਸਿੰਘ ਅਤੇ ਫ਼ਰੀਦਕੋਟ ਤੋਂ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਸਰਕਾਰ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਵਚਨਬੱਧ ਹੈ। ਦੋਵਾਂ ਵਿਧਾਇਕਾਂ ਨੇ ਅੱਜ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਗੱਲਬਾਤ ਰਾਹੀਂ ਮਸਲੇ ਦਾ ਹੱਲ ਸਰਕਾਰ ਦੀ ਲੋਕ ਪੱਖੀ ਸੋਚ ਦਾ ਸਬੂਤ ਹੈ।

ਵਿਧਾਇਕ ਅਮੋਲਕ ਸਿੰਘ ਨੇ ਕਿਹਾ ਕਿ ਸਫਾਈ ਕਰਮਚਾਰੀਆਂ ਦੀਆਂ ਮੰਗਾਂ ਨੂੰ ਪੰਜਾਬ ਸਰਕਾਰ ਨੇ ਪੂਰੀ ਗੰਭੀਰਤਾ ਨਾਲ ਸੁਣਿਆ ਹੈ ਅਤੇ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਅਹਿਮ ਫ਼ੈਸਲੇ ਲਏ ਗਏ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਬਿਜਲੀ ਬੋਰਡ, ਮਨਰੇਗਾ, ਪੀਆਰਟੀਸੀ ਅਤੇ ਹੋਰ ਵਿਭਾਗਾਂ ਦੇ ਕਰਮਚਾਰੀਆਂ ਦੇ ਮਸਲੇ ਗੱਲਬਾਤ ਰਾਹੀਂ ਹੱਲ ਕੀਤੇ ਗਏ ਹਨ।

ਉਨ੍ਹਾਂ ਭਰੋਸਾ ਦਿੱਤਾ ਕਿ ਸਫਾਈ ਕਰਮਚਾਰੀਆਂ ਦੀਆਂ ਬਾਕੀ ਰਹਿੰਦੀਆਂ ਜਾਇਜ਼ ਮੰਗਾਂ ਵੀ ਪੜਾਅਵਾਰ ਪੂਰੀਆਂ ਕੀਤੀਆਂ ਜਾਣਗੀਆਂ। ਉਨ੍ਹਾਂ ਸਫਾਈ ਕਰਮਚਾਰੀਆਂ ਨੂੰ ਮੌਨਸੂਨ ਦੇ ਮੱਦੇਨਜ਼ਰ ਲੋਕ ਹਿੱਤ ਨੂੰ ਪਹਿਲ ਦੇਣ ਅਤੇ ਸਰਕਾਰ ’ਤੇ ਆਪਣਾ ਭਰੋਸਾ ਬਣਾਈ ਰੱਖਣ ਦੀ ਅਪੀਲ ਕੀਤੀ।

ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੱਤਾ ਸੰਭਾਲਣ ਤੋਂ ਬਾਅਦ ਹਰ ਵਰਗ ਦੀ ਭਲਾਈ ਲਈ ਕਈ ਅਹਿਮ ਫ਼ੈਸਲੇ ਲਏ ਹਨ। ਉਨ੍ਹਾਂ ਕਿਹਾ ਕਿ ਕੱਚੇ ਅਧਿਆਪਕਾਂ ਨੂੰ ਪੱਕਾ ਕਰਨਾ, ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਭਰਤੀਆਂ ਕਰਨਾ, ਸਰਕਾਰੀ ਮੁਲਾਜ਼ਮਾਂ ਦੇ ਹਿੱਤਾਂ ਦੀ ਰਾਖੀ ਕਰਨਾ ਅਤੇ ਪਿੰਡ ਪੱਧਰ ਤੱਕ ਸਿਹਤ ਸਹੂਲਤਾਂ ਪਹੁੰਚਾਉਣਾ ਸਰਕਾਰ ਦੀਆਂ ਪ੍ਰਮੁੱਖ ਪ੍ਰਾਪਤੀਆਂ ਹਨ।

ਉਨ੍ਹਾਂ ਦੱਸਿਆ ਕਿ ਫ਼ਰੀਦਕੋਟ ਜ਼ਿਲ੍ਹੇ ਵਿੱਚ ਵੀ ਨਵੇਂ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਜਾ ਰਹੇ ਹਨ, ਜਿਸ ਨਾਲ ਲੋਕਾਂ ਨੂੰ ਘਰ ਦੇ ਨੇੜੇ ਬਿਹਤਰ ਅਤੇ ਮੁਫ਼ਤ ਸਿਹਤ ਸੇਵਾਵਾਂ ਮਿਲ ਰਹੀਆਂ ਹਨ।

ਵਿਧਾਇਕ ਸੇਖੋਂ ਨੇ ਕਿਹਾ ਕਿ ਪੰਜਾਬ ਸਰਕਾਰ ਪਾਰਦਰਸ਼ੀ ਅਤੇ ਜਵਾਬਦੇਹ ਢੰਗ ਨਾਲ ਕੰਮ ਕਰ ਰਹੀ ਹੈ। ਪੇਪਰ ਲੀਕ ਮਾਮਲਿਆਂ ਵਿੱਚ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕੀਤੀ ਗਈ ਹੈ ਅਤੇ ਜਾਂਚ ਨਿਰਪੱਖ ਢੰਗ ਨਾਲ ਅੱਗੇ ਵਧ ਰਹੀ ਹੈ।

ਉਨ੍ਹਾਂ ਨਸ਼ਿਆਂ ਵਿਰੁੱਧ ਸਰਕਾਰ ਵੱਲੋਂ ਚਲਾਈ ਜਾ ਰਹੀ ਮੁਹਿੰਮ ਦਾ ਜ਼ਿਕਰ ਕਰਦਿਆਂ ਕਿਹਾ ਕਿ ਨਸ਼ਿਆਂ ਵਰਗੀ ਸਮਾਜਿਕ ਬੁਰਾਈ ਦੇ ਖ਼ਾਤਮੇ ਲਈ ਸਰਕਾਰ ਦੇ ਨਾਲ-ਨਾਲ ਪਰਿਵਾਰਾਂ, ਸਮਾਜਿਕ ਸੰਸਥਾਵਾਂ ਅਤੇ ਧਾਰਮਿਕ ਜਥੇਬੰਦੀਆਂ ਦਾ ਸਹਿਯੋਗ ਵੀ ਜ਼ਰੂਰੀ ਹੈ।

ਦੋਵਾਂ ਵਿਧਾਇਕਾਂ ਨੇ ਕਿਹਾ ਕਿ ਪੰਜਾਬ ਸਰਕਾਰ ਆਪਣੇ ਕਰਮਚਾਰੀਆਂ ਨੂੰ ਪਰਿਵਾਰ ਦਾ ਹਿੱਸਾ ਸਮਝਦੀ ਹੈ ਅਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਅੱਗੇ ਵੀ ਗੱਲਬਾਤ ਅਤੇ ਸਹਿਮਤੀ ਦਾ ਰਾਹ ਅਪਣਾਇਆ ਜਾਵੇਗਾ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande