
ਪਟਿਆਲਾ, 03 ਅਗਸਤ (ਹਿੰ.ਸ.)| ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਤੇਜਿੰਦਰ ਮਹਿਤਾ ਨੇ ਇਤਿਹਾਸਕ ਸ੍ਰੀ ਕਾਲੀ ਦੇਵੀ ਮਾਤਾ ਮੰਦਰ ਵਿਖੇ ਮੱਥਾ ਟੇਕ ਕੇ ਪਟਿਆਲਾ ਸ਼ਹਿਰ ਦੀ ਤਰੱਕੀ, ਖੁਸ਼ਹਾਲੀ, ਅਮਨ-ਸ਼ਾਂਤੀ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਇਸ ਉਪਰੰਤ ਉਨ੍ਹਾਂ ਨੇ ਮੰਦਰ ਵਿਖੇ ਚੱਲ ਰਹੇ ਨਵਨਿਰਮਾਣ ਅਤੇ ਸੁੰਦਰੀਕਰਨ ਕਾਰਜਾਂ ਦਾ ਨਿਰੀਖਣ ਕੀਤਾ।ਇਸ ਮੌਕੇ ਤੀਰਥ ਯਾਤਰਾ ਕਮੇਟੀ ਦੇ ਚੇਅਰਮੈਨ ਕਮਲ ਬਾਂਸਲ, ਪੰਜਾਬ ਸਟੇਟ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਸੀਨੀਅਰ ਵਾਈਸ ਚੇਅਰਮੈਨ ਪ੍ਰਵੀਣ ਛਾਬੜਾ (ਰਾਜਪੁਰਾ) ਅਤੇ ਕਾਲੀ ਮਾਤਾ ਮੰਦਰ ਮੈਨੇਜਮੈਂਟ ਕਮੇਟੀ ਦੇ ਮੈਂਬਰ ਅਜੈ ਅਲੀਪੁਰੀਆ ਤੇ ਸੰਜੇ ਗੋਇਲ ਸਮੇਤ ਵੱਖ-ਵੱਖ ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਦੇ ਨੁਮਾਇੰਦੇ ਮੌਜੂਦ ਰਹੇ।ਚੇਅਰਮੈਨ ਤੇਜਿੰਦਰ ਮਹਿਤਾ ਨੇ ਨਵਨਿਰਮਾਣ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਸਬੰਧਤ ਅਧਿਕਾਰੀਆਂ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਿਰਮਾਣ ਕਾਰਜਾਂ ਵਿੱਚ ਉੱਚ ਗੁਣਵੱਤਾ ਦੇ ਮਾਪਦੰਡਾਂ ਨੂੰ ਯਕੀਨੀ ਬਣਾਉਂਦਿਆਂ ਕੰਮ ਨੂੰ ਨਿਰਧਾਰਤ ਸਮੇਂ ਅੰਦਰ ਮੁਕੰਮਲ ਕੀਤਾ ਜਾਵੇ।ਤੇਜਿੰਦਰ ਮਹਿਤਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਵਿਕਾਸਮੁਖੀ ਵਿਜ਼ਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਧਾਰਮਿਕ, ਇਤਿਹਾਸਕ ਅਤੇ ਵਿਰਾਸਤੀ ਅਸਥਾਨਾਂ ਦੇ ਵਿਕਾਸ ਲਈ ਲਗਾਤਾਰ ਕੰਮ ਕਰ ਰਹੀ ਹੈ।ਉਨ੍ਹਾਂ ਕਿਹਾ ਕਿ ਸ੍ਰੀ ਕਾਲੀ ਦੇਵੀ ਮਾਤਾ ਮੰਦਰ ਲੱਖਾਂ ਸ਼ਰਧਾਲੂਆਂ ਦੀ ਆਸਥਾ ਦਾ ਕੇਂਦਰ ਹੈ। ਨਵਨਿਰਮਾਣ ਅਤੇ ਸੁੰਦਰੀਕਰਨ ਕਾਰਜ ਪੂਰੇ ਹੋਣ ਤੋਂ ਬਾਅਦ ਮੰਦਰ ਵਿਖੇ ਆਉਣ ਵਾਲੇ ਸ਼ਰਧਾਲੂਆਂ ਨੂੰ ਹੋਰ ਬਿਹਤਰ ਸਹੂਲਤਾਂ ਮਿਲਣਗੀਆਂ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਧਾਰਮਿਕ ਅਸਥਾਨਾਂ ਦੀ ਵਿਰਾਸਤੀ ਸ਼ਾਨ ਨੂੰ ਕਾਇਮ ਰੱਖਦਿਆਂ ਆਧੁਨਿਕ ਸਹੂਲਤਾਂ ਵੀ ਯਕੀਨੀ ਬਣਾਈਆਂ ਜਾ ਰਹੀਆਂ ਹਨ।ਚੇਅਰਮੈਨ ਮਹਿਤਾ ਨੇ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਵੀ ਵਿਚਾਰ-ਵਟਾਂਦਰਾ ਕੀਤਾ ਅਤੇ ਮੰਦਰ ਦੇ ਵਿਕਾਸ ਕਾਰਜਾਂ ਸਬੰਧੀ ਉਨ੍ਹਾਂ ਦੇ ਸੁਝਾਅ ਸੁਣੇ। ਉਨ੍ਹਾਂ ਕਿਹਾ ਕਿ ਸਰਕਾਰ ਅਤੇ ਸਮਾਜਿਕ ਸੰਸਥਾਵਾਂ ਦੇ ਆਪਸੀ ਸਹਿਯੋਗ ਨਾਲ ਲੋਕ-ਹਿੱਤ ਦੇ ਵਿਕਾਸ ਕਾਰਜਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕਦਾ ਹੈ।ਇਸ ਮੌਕੇ ਸਮਾਜ ਸੇਵੀ ਅਮਰੀਸ਼ ਬਾਂਸਲ, ਸਤਪਾਲ ਗੋਇਲ, ਸ਼ਿਵ ਸ਼ੰਕਰ ਸੇਵਾ ਕਲੱਬ ਦੇ ਪ੍ਰਧਾਨ ਜਿਮੀ ਆਹੂਜਾ, ਸ੍ਰੀ ਕ੍ਰਿਸ਼ਨ ਰਥ ਯਾਤਰਾ ਸੋਸਾਇਟੀ ਦੇ ਪ੍ਰਦੀਪ ਗੁਪਤਾ, ਰਵਿੰਦਰ ਸਿੰਗਲਾ ਅਤੇ ਸੋਨਮ ਬਾਂਸਲ, ਮੰਥਨ ਅਵੇਅਰਨੈੱਸ ਸੋਸਾਇਟੀ ਦੇ ਹਰੀਸ਼ ਕੁਮਾਰ, ਪਟਿਆਲਾ ਕਾਰ ਬਾਜ਼ਾਰ ਦੇ ਪ੍ਰਧਾਨ ਸੰਜੈ ਗੋਇਲ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਮਦਨ ਅਰੋੜਾ, ਧਰਮਸੇਵਕ ਨਰੇਸ਼ ਕਾਕਾ, ਗੌਰਵ ਛਾਬੜਾ, ਐਸ.ਕੇ. ਤਨੇਜਾ, ਰਾਜੀਵ ਰਾਓ, ਰਾਕੇਸ਼ ਕੁਮਾਰ ਤਨੇਜਾ, ਓਮ ਪ੍ਰਕਾਸ਼ ਚੁੱਘ, ਸਚਿਨ ਗੁਪਤਾ, ਅਜੈ ਅਰੋੜਾ, ਅਰਸ਼ ਖੰਨਾ ਅਤੇ ਹਰਸ਼ ਮਹਿਤਾ ਸਮੇਤ ਹੋਰ ਪਤਵੰਤੇ ਹਾਜ਼ਰ ਸਨ। ਜੈਮਿਲਾਪ ਦੇ ਦਵਿੰਦਰ ਹੈਪੀ, ਅਮਿਤ ਨਰੂਲਾ ਅਤੇ ਸੁਮਿਤ ਠਾਕੁਰ ਵੀ ਇਸ ਮੌਕੇ ਮੌਜੂਦ ਰਹੇ।
ਹਿੰਦੂਸਥਾਨ ਸਮਾਚਾਰ / GURSHARAN SINGH