ਡਿਪਟੀ ਕਮਿਸ਼ਨਰ ਫਾਜ਼ਿਲਕਾ ਨੇ ਜ਼ਿਲ੍ਹਾ ਪੱਧਰੀ ਰੁੱਖ ਲਗਾਓ ਮੁਹਿੰਮ ਦੀ ਕੀਤੀ ਸ਼ੁਰੂਆਤ
ਫਾਜ਼ਿਲਕਾ, 03 ਅਗਸਤ (ਹਿੰ.ਸ.)। ਵਾਤਾਵਰਨ ਦੀ ਸੰਭਾਲ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਹਰਿਆ-ਭਰਿਆ ਪੰਜਾਬ ਦੇਣ ਦੇ ਉਦੇਸ਼ ਨਾਲ ਡਿਪਟੀ ਕਮਿਸ਼ਨਰ ਫਾਜ਼ਿਲਕਾ ਅਮਰਪ੍ਰੀਤ ਕੌਰ ਸੰਧੂ ਨੇ ਫਾਜ਼ਿਲਕਾ-ਅਬੋਹਰ ਰੋਡ ਦੇ ਡਿਵਾਈਡਰ ’ਤੇ ਬੂਟੇ ਲਗਾ ਕੇ ਜ਼ਿਲ੍ਹਾ ਪੱਧਰੀ ਰੁੱਖ ਲਗਾਓ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਮ
ਫਾਜ਼ਿਲਕਾ-ਅਬੋਹਰ ਰੋਡ ਦੇ ਡਿਵਾਈਡਰ ’ਤੇ ਬੂਟੇ ਲਗਾਉਂਦੇ ਹੋਏ ਡਿਪਟੀ ਕਮਿਸ਼ਨਰ ਫਾਜ਼ਿਲਕਾ ਅਮਰਪ੍ਰੀਤ ਕੌਰ ਸੰਧੂ ।


ਫਾਜ਼ਿਲਕਾ, 03 ਅਗਸਤ (ਹਿੰ.ਸ.)। ਵਾਤਾਵਰਨ ਦੀ ਸੰਭਾਲ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਹਰਿਆ-ਭਰਿਆ ਪੰਜਾਬ ਦੇਣ ਦੇ ਉਦੇਸ਼ ਨਾਲ ਡਿਪਟੀ ਕਮਿਸ਼ਨਰ ਫਾਜ਼ਿਲਕਾ ਅਮਰਪ੍ਰੀਤ ਕੌਰ ਸੰਧੂ ਨੇ ਫਾਜ਼ਿਲਕਾ-ਅਬੋਹਰ ਰੋਡ ਦੇ ਡਿਵਾਈਡਰ ’ਤੇ ਬੂਟੇ ਲਗਾ ਕੇ ਜ਼ਿਲ੍ਹਾ ਪੱਧਰੀ ਰੁੱਖ ਲਗਾਓ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਮਨਦੀਪ ਕੌਰ ਵੀ ਮੌਜੂਦ ਸਨ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਵੱਡੇ ਪੱਧਰ ’ਤੇ ਰੁੱਖ ਲਗਾਉਣ ਦੀ ਮੁਹਿੰਮ ਚਲਾਈ ਜਾ ਰਹੀ ਹੈ। ਇਸ ਤਹਿਤ ਫਾਜ਼ਿਲਕਾ ਜ਼ਿਲ੍ਹੇ ਵਿੱਚ ਵੀ ਵੱਡੀ ਗਿਣਤੀ ਵਿੱਚ ਬੂਟੇ ਲਗਾਉਣ ਦਾ ਟੀਚਾ ਰੱਖਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਵਣ ਵਿਭਾਗ ਫਾਜ਼ਿਲਕਾ ਵੱਲੋਂ ਸਾਲ 2026-27 ਦੌਰਾਨ ਹੁਣ ਤੱਕ ਜ਼ਿਲ੍ਹੇ ਵਿੱਚ ਕੁੱਲ 40,822 ਬੂਟੇ ਲਗਾਏ ਜਾ ਚੁੱਕੇ ਹਨ।ਉਨ੍ਹਾਂ ਦੱਸਿਆ ਕਿ ਗਰੀਨ ਪੰਜਾਬ ਮਿਸ਼ਨ ਤਹਿਤ 9,400 ਬੂਟੇ ਲਗਾਏ ਗਏ ਹਨ। ਇਸ ਵਿੱਚ ਨਾਨਕ ਬਗੀਚੀ ਤਹਿਤ 9 ਬਗੀਚੀਆਂ ਵਿੱਚ ਕੁੱਲ 4,500 ਬੂਟੇ ਅਤੇ ਇੱਕ ਪਵਿੱਤਰ ਵਣ ਵਿੱਚ 400 ਬੂਟੇ ਸ਼ਾਮਲ ਹਨ। ਇਸ ਤੋਂ ਇਲਾਵਾ ਵਿਦਿਅਕ ਅਤੇ ਸਰਕਾਰੀ ਅਦਾਰਿਆਂ ਵਿੱਚ 9 ਹੈਕਟੇਅਰ ਰਕਬੇ ਵਿੱਚ 4,500 ਬੂਟੇ ਲਗਾਏ ਗਏ ਹਨ।ਇਸੇ ਤਰ੍ਹਾਂ ਸੀ.ਏ. ਸਕੀਮ ਤਹਿਤ 36.22 ਹੈਕਟੇਅਰ ਵਿੱਚ 2,722 ਬੂਟੇ ਅਤੇ ਏ.ਐੱਨ.ਆਰ. (ਐੱਨ.ਪੀ.ਵੀ.) ਤਹਿਤ 21 ਹੈਕਟੇਅਰ ਰਕਬੇ ਵਿੱਚ 4,200 ਬੂਟੇ ਲਗਾਏ ਗਏ ਹਨ। ਇਨ੍ਹਾਂ ਵੱਖ-ਵੱਖ ਮੁਹਿੰਮਾਂ ਤਹਿਤ ਕੁੱਲ 40,822 ਬੂਟੇ ਲਗਾਏ ਜਾ ਚੁੱਕੇ ਹਨ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਰੁੱਖ ਲਗਾਓ ਮੁਹਿੰਮ ਦੇ ਪਹਿਲੇ ਦਿਨ ਨਗਰ ਕੌਂਸਲ ਫਾਜ਼ਿਲਕਾ ਵੱਲੋਂ ਵਣ ਵਿਭਾਗ ਦੇ ਸਹਿਯੋਗ ਨਾਲ ਲਗਭਗ 150 ਬੂਟੇ ਲਗਾਏ ਗਏ ਹਨ। ਆਉਣ ਵਾਲੇ ਕੁਝ ਦਿਨਾਂ ਵਿੱਚ ਇਸ ਮੁਹਿੰਮ ਤਹਿਤ ਕੁੱਲ 500 ਬੂਟੇ ਲਗਾਉਣ ਦਾ ਟੀਚਾ ਪੂਰਾ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਵੱਖ-ਵੱਖ ਸਰਕਾਰੀ ਵਿਭਾਗਾਂ, ਵਿਦਿਅਕ ਸੰਸਥਾਵਾਂ, ਪੰਚਾਇਤਾਂ ਅਤੇ ਸਮਾਜਿਕ ਸੰਸਥਾਵਾਂ ਦੇ ਸਹਿਯੋਗ ਨਾਲ ਰੁੱਖ ਲਗਾਉਣ ਦੀ ਮੁਹਿੰਮ ਨੂੰ ਤੇਜ਼ੀ ਨਾਲ ਅੱਗੇ ਵਧਾਇਆ ਜਾ ਰਿਹਾ ਹੈ।ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਵੱਧ ਤੋਂ ਵੱਧ ਛਾਂਦਾਰ ਅਤੇ ਫਲਦਾਰ ਰੁੱਖ ਲਗਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਰੁੱਖ ਵਾਤਾਵਰਨ ਨੂੰ ਸ਼ੁੱਧ ਰੱਖਣ ਦੇ ਨਾਲ-ਨਾਲ ਆਉਣ ਵਾਲੀਆਂ ਪੀੜ੍ਹੀਆਂ ਲਈ ਅਨਮੋਲ ਧਰੋਹਰ ਹਨ।ਉਨ੍ਹਾਂ ਕਿਹਾ ਕਿ ਸਿਰਫ਼ ਬੂਟੇ ਲਗਾਉਣਾ ਹੀ ਕਾਫ਼ੀ ਨਹੀਂ, ਸਗੋਂ ਉਨ੍ਹਾਂ ਦੀ ਨਿਯਮਿਤ ਸਾਂਭ-ਸੰਭਾਲ ਅਤੇ ਪਾਣੀ ਦੇਣਾ ਵੀ ਜ਼ਰੂਰੀ ਹੈ। ਜੇਕਰ ਹਰ ਨਾਗਰਿਕ ਘੱਟੋ-ਘੱਟ ਇੱਕ ਰੁੱਖ ਲਗਾ ਕੇ ਉਸ ਦੀ ਸੰਭਾਲ ਕਰਨ ਦਾ ਸੰਕਲਪ ਲਵੇ ਤਾਂ ਫਾਜ਼ਿਲਕਾ ਨੂੰ ਹਰਿਆ-ਭਰਿਆ ਅਤੇ ਪ੍ਰਦੂਸ਼ਣ-ਮੁਕਤ ਜ਼ਿਲ੍ਹਾ ਬਣਾਉਣ ਦਾ ਟੀਚਾ ਜਲਦ ਹਾਸਲ ਕੀਤਾ ਜਾ ਸਕਦਾ ਹੈ।ਉਨ੍ਹਾਂ ਸਮੂਹ ਵਿਭਾਗਾਂ, ਸਮਾਜਿਕ ਸੰਸਥਾਵਾਂ ਅਤੇ ਨੌਜਵਾਨਾਂ ਨੂੰ ਇਸ ਲੋਕ ਭਲਾਈ ਮੁਹਿੰਮ ਨਾਲ ਵੱਧ ਤੋਂ ਵੱਧ ਜੁੜਨ ਦੀ ਅਪੀਲ ਕੀਤੀ।ਇਸ ਮੌਕੇ ਫਾਜ਼ਿਲਕਾ ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ ਅਤੇ ਵਣ ਰੇਂਜ ਅਫ਼ਸਰ ਸੁਖਦੇਵ ਸਿੰਘ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande