ਭਾਈ ਜਸਵੰਤ ਸਿੰਘ ਖਾਲੜਾ ਦੀ ਯਾਦ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ 6 ਸਤੰਬਰ ਨੂੰ
ਅੰਮ੍ਰਿਤਸਰ, 30 ਅਗਸਤ (ਹਿੰ.ਸ.)| ,ਮਨੁੱਖੀ ਅਧਿਕਾਰਾਂ ਦੇ ਰਾਖੇ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੀ ਯਾਦ ਵਿੱਚ ਉਨ੍ਹਾਂ ਦੇ ਸ਼ਹੀਦੀ ਦਿਹਾੜੇ ਮੌਕੇ 6 ਸਤੰਬਰ 2026 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ। ਇਹ ਜਾਣਕਾਰੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ


ਅੰਮ੍ਰਿਤਸਰ, 30 ਅਗਸਤ (ਹਿੰ.ਸ.)| ,ਮਨੁੱਖੀ ਅਧਿਕਾਰਾਂ ਦੇ ਰਾਖੇ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੀ ਯਾਦ ਵਿੱਚ ਉਨ੍ਹਾਂ ਦੇ ਸ਼ਹੀਦੀ ਦਿਹਾੜੇ ਮੌਕੇ 6 ਸਤੰਬਰ 2026 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ। ਇਹ ਜਾਣਕਾਰੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ, ਪਟਿਆਲਾ ਤੋਂ ਮੀਰੀ ਪੀਰੀ ਖ਼ਾਲਸਾ ਮਾਰਚ ਦੇ ਇੱਕ ਪੜਾਅ ਦੀ ਸ਼ੁਰੂਆਤ ਮੌਕੇ ਸਾਂਝੀ ਕੀਤੀ।

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਦੱਸਿਆ ਕਿ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੀ ਯਾਦ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ 4 ਸਤੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ। ਇਸ ਉਪਰੰਤ 6 ਸਤੰਬਰ ਨੂੰ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਅਤੇ ਭਾਈ ਖਾਲੜਾ ਦੀ ਯਾਦ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਹੋਵੇਗਾ।

ਉਨ੍ਹਾਂ ਕਿਹਾ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਧਾਰਮਿਕ ਆਜ਼ਾਦੀ ਅਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਇਸ ਪਾਵਨ ਅਸਥਾਨ ਤੋਂ ਮੀਰੀ ਪੀਰੀ ਖ਼ਾਲਸਾ ਮਾਰਚ ਦੀ ਸ਼ੁਰੂਆਤ ਕਰਦਿਆਂ ਭਾਈ ਜਸਵੰਤ ਸਿੰਘ ਖਾਲੜਾ ਨੂੰ ਯਾਦ ਕਰਨਾ ਵੀ ਅਹਿਮ ਹੈ, ਜਿਨ੍ਹਾਂ ਨੇ ਮਨੁੱਖੀ ਅਧਿਕਾਰਾਂ ਲਈ ਆਵਾਜ਼ ਬੁਲੰਦ ਕੀਤੀ।

ਜਥੇਦਾਰ ਨੇ ਕਿਹਾ ਕਿ ਫੈਸਲਾ ਕੀਤਾ ਗਿਆ ਹੈ ਕਿ ਹੁਣ ਹਰ ਸਾਲ 6 ਸਤੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਭਾਈ ਜਸਵੰਤ ਸਿੰਘ ਖਾਲੜਾ ਦੀ ਯਾਦ ਵਿੱਚ ਸਮਾਗਮ ਕਰਵਾਇਆ ਜਾਵੇਗਾ। ਉਨ੍ਹਾਂ ਸਮੂਹ ਸਿੱਖ ਜਥੇਬੰਦੀਆਂ ਅਤੇ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਇਸ ਸਮਾਗਮ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ।

ਉਨ੍ਹਾਂ ਕਿਹਾ ਕਿ ਭਾਈ ਜਸਵੰਤ ਸਿੰਘ ਖਾਲੜਾ ਸਮੇਤ ਪੰਜਾਬ ਦੇ ਹਜ਼ਾਰਾਂ ਸ਼ਹੀਦਾਂ ਦੀ ਯਾਦ ਵਿੱਚ ਹਰੀਕੇ ਵਿਖੇ ਸ਼ਹੀਦੀ ਪੱਤਣ ਯਾਦਗਾਰ ਬਣਾਉਣ ਦੀ ਤਜਵੀਜ਼ ’ਤੇ ਵੀ ਕੰਮ ਚੱਲ ਰਿਹਾ ਹੈ। ਯਾਦਗਾਰ ਲਈ ਜ਼ਮੀਨ ਦੀ ਭਾਲ ਕੀਤੀ ਜਾ ਰਹੀ ਹੈ ਅਤੇ ਇਸ ਦਾ ਨਿਰਮਾਣ ਕਾਰਜ ਜਲਦ ਸ਼ੁਰੂ ਕੀਤੇ ਜਾਣ ਦੀ ਉਮੀਦ ਹੈ।

ਜਥੇਦਾਰ ਨੇ ਕਿਹਾ ਕਿ ਭਾਈ ਖਾਲੜਾ ਦੀ ਯਾਦ ਨੂੰ ਸੰਭਾਲਣਾ ਅਤੇ ਉਨ੍ਹਾਂ ਦੇ ਮਨੁੱਖੀ ਅਧਿਕਾਰਾਂ ਲਈ ਕੀਤੇ ਸੰਘਰਸ਼ ਤੋਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਜਾਣੂ ਕਰਵਾਉਣਾ ਸਮੂਹ ਸਿੱਖ ਸਮਾਜ ਦੀ ਜ਼ਿੰਮੇਵਾਰੀ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande