ਅਬੋਹਰ ਪੁਲਿਸ ਨੇ ਕੈਂਟਰ ’ਚੋਂ 28 ਕਿਲੋ ਅਫੀਮ ਕੀਤੀ ਬਰਾਮਦ; ਦੋ ਨੌਜਵਾਨ ਗ੍ਰਿਫ਼ਤਾਰ
ਅਬੋਹਰ, 30 ਅਗਸਤ (ਹਿੰ.ਸ.)| ਅਬੋਹਰ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਇੱਕ ਕੈਂਟਰ ਵਿੱਚੋਂ 28 ਕਿਲੋ ਅਫੀਮ ਬਰਾਮਦ ਕੀਤੀ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਕੈਂਟਰ ਸਵਾਰ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ ਬਰਾਮਦ ਕੀਤੀ ਗਈ ਅਫੀਮ ਦੀ ਕੀਮਤ ਲੱਖਾਂ ਰੁਪਏ ਦੱਸੀ ਜਾ ਰਹੀ ਹੈ। ਐਸਪੀ ਸਤ
ਅਬੋਹਰ ਪੁਲਿਸ ਨੇ ਕੈਂਟਰ ’ਚੋਂ 28 ਕਿਲੋ ਅਫੀਮ ਕੀਤੀ ਬਰਾਮਦ; ਦੋ ਨੌਜਵਾਨ ਗ੍ਰਿਫ਼ਤਾਰ


ਅਬੋਹਰ, 30 ਅਗਸਤ (ਹਿੰ.ਸ.)| ਅਬੋਹਰ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਇੱਕ ਕੈਂਟਰ ਵਿੱਚੋਂ 28 ਕਿਲੋ ਅਫੀਮ ਬਰਾਮਦ ਕੀਤੀ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਕੈਂਟਰ ਸਵਾਰ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ ਬਰਾਮਦ ਕੀਤੀ ਗਈ ਅਫੀਮ ਦੀ ਕੀਮਤ ਲੱਖਾਂ ਰੁਪਏ ਦੱਸੀ ਜਾ ਰਹੀ ਹੈ।

ਐਸਪੀ ਸਤਿੰਦਰ ਕੁਮਾਰ ਅਤੇ ਡੀਐਸਪੀ ਹਰੀਸ਼ ਕੁਮਾਰ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਥਾਣਾ ਨੰਬਰ-2 ਦੇ ਇੰਚਾਰਜ ਰਵਿੰਦਰ ਸਿੰਘ ਭਿੱਟੀ ਦੀ ਅਗਵਾਈ ਹੇਠ ਪੁਲਿਸ ਟੀਮ ਵੱਲੋਂ ਮਲੋਟ-ਸ੍ਰੀਗੰਗਾਨਗਰ ਬਾਈਪਾਸ ’ਤੇ ਹਨੂੰਮਾਨਗੜ੍ਹ ਓਵਰਬ੍ਰਿਜ ਨੇੜੇ ਨਾਕਾਬੰਦੀ ਕੀਤੀ ਹੋਈ ਸੀ।

ਇਸ ਦੌਰਾਨ ਪੁਲਿਸ ਨੇ ਪੀਬੀ-13 ਬੀਐਸ-6581 ਨੰਬਰ ਦੇ ਇੱਕ ਕੈਂਟਰ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਤਲਾਸ਼ੀ ਲਈ। ਤਲਾਸ਼ੀ ਦੌਰਾਨ ਕੈਂਟਰ ਵਿੱਚੋਂ 28 ਕਿਲੋ ਅਫੀਮ ਬਰਾਮਦ ਹੋਈ।

ਪੁਲਿਸ ਨੇ ਕੈਂਟਰ ਵਿੱਚ ਸਵਾਰ ਦੋਵੇਂ ਨੌਜਵਾਨਾਂ ਨੂੰ ਮੌਕੇ ’ਤੇ ਹੀ ਗ੍ਰਿਫ਼ਤਾਰ ਕਰ ਲਿਆ। ਮੁਲਜ਼ਮਾਂ ਦੀ ਪਛਾਣ ਸਾਜਨ ਕੁਮਾਰ ਉਰਫ਼ ਮਜਨੂੰ ਪੁੱਤਰ ਕ੍ਰਿਸ਼ਨ ਲਾਲ ਵਾਸੀ ਚਨਨਖੇੜਾ ਅਤੇ ਗੁਰਮੀਤ ਸਿੰਘ ਪੁੱਤਰ ਪਰਮਜੀਤ ਸਿੰਘ ਵਾਸੀ ਸੀਡਫਾਰਮ, ਹਾਲ ਵਾਸੀ ਬਾਬਾ ਦੀਪ ਸਿੰਘ ਨਗਰ, ਅਬੋਹਰ ਵਜੋਂ ਹੋਈ ਹੈ।

ਪੁਲਿਸ ਅਨੁਸਾਰ ਗ੍ਰਿਫ਼ਤਾਰ ਮੁਲਜ਼ਮ ਸਾਜਨ ਕੁਮਾਰ ਉਰਫ਼ ਮਜਨੂੰ ਖ਼ਿਲਾਫ਼ ਪਹਿਲਾਂ ਵੀ ਥਾਣਾ ਸਦਰ ਅਬੋਹਰ, ਥਾਣਾ ਕਬਰਵਾਲਾ ਅਤੇ ਥਾਣਾ ਲੰਬੀ ਵਿੱਚ ਐਨਡੀਪੀਐਸ ਐਕਟ ਤਹਿਤ ਮਾਮਲੇ ਦਰਜ ਹਨ। ਪੁਲਿਸ ਵੱਲੋਂ ਦੋਵੇਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ। ਰਿਮਾਂਡ ਦੌਰਾਨ ਮੁਲਜ਼ਮਾਂ ਤੋਂ ਪੁੱਛਗਿੱਛ ਕਰਕੇ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ ਕਿ ਅਫੀਮ ਕਿੱਥੋਂ ਲਿਆਂਦੀ ਗਈ ਸੀ ਅਤੇ ਇਸ ਨੂੰ ਅੱਗੇ ਕਿੱਥੇ ਸਪਲਾਈ ਕੀਤਾ ਜਾਣਾ ਸੀ। ਪੁਲਿਸ ਵੱਲੋਂ ਨਸ਼ਾ ਤਸਕਰੀ ਨਾਲ ਜੁੜੇ ਪੂਰੇ ਨੈੱਟਵਰਕ ਦੀ ਜਾਂਚ ਕੀਤੀ ਜਾ ਰਹੀ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande