ਬੈਂਗਲੁਰੂ ਦੇ ‘ਆਰਟ ਆਫ਼ ਲਿਵਿੰਗ’ ਆਸ਼ਰਮ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ, ਕੇਜਰੀਵਾਲ ਤੇ ਸਿਸੋਦੀਆ ਨਾਲ ਸ੍ਰੀ ਸ੍ਰੀ ਰਵੀ ਸ਼ੰਕਰ ਦਾ ਲਿਆ ਆਸ਼ੀਰਵਾਦ
ਚੰਡੀਗੜ੍ਹ, 30 ਅਗਸਤ (ਹਿੰ.ਸ.)| ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਨਾਲ ਬੈਂਗਲੁਰੂ ਸਥਿਤ ‘ਆਰਟ ਆਫ਼ ਲਿਵਿੰਗ’ ਆਸ਼ਰਮ ਦਾ ਦੌਰਾ ਕੀਤਾ। ਤਿੰਨਾਂ ਆਗੂਆਂ ਨੇ ਗੁਰੂਦੇਵ ਸ੍ਰੀ ਸ੍ਰੀ ਰਵੀ
ਮੁੱਖ ਮੰਤਰੀ ਭਗਵੰਤ ਮਾਨ, ਕੇਜਰੀਵਾਲ ਤੇ ਸਿਸੋਦੀਆ ਨਾਲ ਸ੍ਰੀ ਸ੍ਰੀ ਰਵੀ ਸ਼ੰਕਰ ਨਾਲ ਗੱਲਬਾਤ ਕਰਦੇ ਹੋਏ।


ਚੰਡੀਗੜ੍ਹ, 30 ਅਗਸਤ (ਹਿੰ.ਸ.)| ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਨਾਲ ਬੈਂਗਲੁਰੂ ਸਥਿਤ ‘ਆਰਟ ਆਫ਼ ਲਿਵਿੰਗ’ ਆਸ਼ਰਮ ਦਾ ਦੌਰਾ ਕੀਤਾ। ਤਿੰਨਾਂ ਆਗੂਆਂ ਨੇ ਗੁਰੂਦੇਵ ਸ੍ਰੀ ਸ੍ਰੀ ਰਵੀ ਸ਼ੰਕਰ ਜੀ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਆਸ਼ੀਰਵਾਦ ਲਿਆ ਅਤੇ ਪੰਜਾਬ ਸਮੇਤ ਪੂਰੇ ਦੇਸ਼ ਦੀ ਤਰੱਕੀ, ਖੁਸ਼ਹਾਲੀ ਅਤੇ ਸ਼ਾਂਤੀ ਲਈ ਅਰਦਾਸ ਕੀਤੀ।

ਆਸ਼ਰਮ ਦੇ ਸ਼ਾਂਤਮਈ ਅਤੇ ਅਧਿਆਤਮਿਕ ਮਾਹੌਲ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਧਿਆਨ ਵੀ ਲਾਇਆ। ਉਨ੍ਹਾਂ ਕਿਹਾ ਕਿ ਆਸ਼ਰਮ ਵਿੱਚ ਬਿਤਾਇਆ ਸਮਾਂ ਉਨ੍ਹਾਂ ਲਈ ਅੰਦਰੂਨੀ ਸ਼ਾਂਤੀ ਅਤੇ ਸਕੂਨ ਦੇਣ ਵਾਲਾ ਅਨੁਭਵ ਰਿਹਾ। ਇਸ ਮੌਕੇ ਉਨ੍ਹਾਂ ਨੂੰ ਵੱਡੀ ਗਿਣਤੀ ਵਿੱਚ ਮੌਜੂਦ ਸ਼ਰਧਾਲੂਆਂ ਨੂੰ ਸੰਬੋਧਨ ਕਰਨ ਦਾ ਮੌਕਾ ਵੀ ਮਿਲਿਆ।

ਮੁੱਖ ਮੰਤਰੀ ਨੇ ਕਿਹਾ ਕਿ ਗੁਰੂਦੇਵ ਸ੍ਰੀ ਸ੍ਰੀ ਰਵੀ ਸ਼ੰਕਰ ਨਾਲ ਮੁਲਾਕਾਤ ਉਨ੍ਹਾਂ ਲਈ ਵਿਸ਼ੇਸ਼ ਅਨੁਭਵ ਸੀ। ਉਨ੍ਹਾਂ ਕਿਹਾ ਕਿ ਸਮਾਜਿਕ ਭਲਾਈ, ਸਿੱਖਿਆ, ਮਾਨਸਿਕ ਸ਼ਾਂਤੀ ਅਤੇ ਫ਼ਿਰਕੂ ਸਦਭਾਵਨਾ ਨੂੰ ਮਜ਼ਬੂਤ ਕਰਨ ਲਈ ਸਾਂਝੇ ਯਤਨਾਂ ਦੀ ਲੋੜ ਹੈ। ਉਨ੍ਹਾਂ ਗੁਰੂਦੇਵ ਵੱਲੋਂ ਨੌਜਵਾਨ ਪੀੜ੍ਹੀ ਨੂੰ ਪ੍ਰੇਰਿਤ ਕਰਨ ਅਤੇ ਸਹੀ ਦਿਸ਼ਾ ਦੇਣ ਲਈ ਕੀਤੇ ਜਾ ਰਹੇ ਯਤਨਾਂ ਦੀ ਵੀ ਸ਼ਲਾਘਾ ਕੀਤੀ।

ਭਗਵੰਤ ਮਾਨ ਨੇ ਪੰਜਾਬ ਦੀ ਸੱਭਿਆਚਾਰਕ ਵਿਰਾਸਤ ਅਤੇ ਦੇਸ਼ ਦੇ ਨਿਰਮਾਣ ਵਿੱਚ ਸੂਬੇ ਦੇ ਯੋਗਦਾਨ ਦਾ ਜ਼ਿਕਰ ਕਰਦਿਆਂ ਕਿਹਾ ਕਿ ਪੰਜਾਬ ਦੀ ਧਰਤੀ ਨੇ ਹਮੇਸ਼ਾ ਦੇਸ਼ ਦੀ ਸੁਰੱਖਿਆ ਅਤੇ ਏਕਤਾ ਲਈ ਮਹੱਤਵਪੂਰਨ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੀ ਬਹਾਦਰੀ, ਨਿਡਰਤਾ ਅਤੇ ਜੁਝਾਰੂ ਜਜ਼ਬੇ ਦੇ ਨਾਲ-ਨਾਲ ਧਰਮ ਨਿਰਪੱਖਤਾ ਅਤੇ ਸਭ ਨੂੰ ਨਾਲ ਲੈ ਕੇ ਚੱਲਣ ਦੀ ਭਾਵਨਾ ਸੂਬੇ ਦੀ ਵਿਸ਼ੇਸ਼ ਪਛਾਣ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵਿਕਾਸ ਦੇ ਨਾਲ-ਨਾਲ ਨੌਜਵਾਨਾਂ ਵਿੱਚ ਸਮਾਜਿਕ, ਨੈਤਿਕ ਅਤੇ ਰਾਸ਼ਟਰੀ ਮੁੱਲਾਂ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਪੰਜਾਬ ਅਤੇ ਦੇਸ਼ ਦਾ ਭਵਿੱਖ ਹਨ ਅਤੇ ਉਨ੍ਹਾਂ ਨੂੰ ਸਹੀ ਕਦਰਾਂ-ਕੀਮਤਾਂ ਨਾਲ ਜੋੜਨਾ ਮਜ਼ਬੂਤ ਸਮਾਜ ਦੀ ਨੀਂਹ ਲਈ ਜ਼ਰੂਰੀ ਹੈ।

ਉਨ੍ਹਾਂ ਜ਼ੋਰ ਦਿੱਤਾ ਕਿ ਫ਼ਿਰਕੂ ਸਦਭਾਵਨਾ, ਸ਼ਾਂਤਮਈ ਸਹਿ-ਹੋਂਦ, ਸਮਾਜਿਕ ਬਰਾਬਰੀ ਅਤੇ ਵਿਸ਼ਵਵਿਆਪੀ ਭਾਈਚਾਰੇ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਕਦਰਾਂ-ਕੀਮਤਾਂ ਰਾਹੀਂ ਇੱਕ ਸ਼ਾਂਤੀਪੂਰਨ, ਸਦਭਾਵਨਾਪੂਰਨ ਅਤੇ ਸਭ ਨੂੰ ਨਾਲ ਲੈ ਕੇ ਚੱਲਣ ਵਾਲੇ ਸਮਾਜ ਦਾ ਨਿਰਮਾਣ ਕੀਤਾ ਜਾ ਸਕਦਾ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande