ਪੰਜਾਬ ਨੂੰ ਕੂੜਾ-ਕਰਕਟ ਮੁਕਤ ਬਣਾਉਣ ਦਾ ਟੀਚਾ: ਹਰਜੋਤ ਸਿੰਘ ਬੈਂਸ
ਨੰਗਲ, 30 ਅਗਸਤ (ਹਿੰ.ਸ.)| ਪੰਜਾਬ ਸਰਕਾਰ ਦੇ ‘ਮਿਸ਼ਨ ਕਲੀਨ ਪੰਜਾਬ’ ਤਹਿਤ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੂਬੇ ਭਰ ਵਿੱਚ 10 ਰੋਜ਼ਾ ਵਿਸ਼ੇਸ਼ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕੀਤੀ। 7 ਸਤੰਬਰ ਤੱਕ ਚੱਲਣ ਵਾਲੀ ਇਸ ਮੁਹਿੰਮ ਦੌਰਾਨ ਸ਼ਹਿਰਾਂ ਅਤੇ ਕਸਬਿਆਂ ਵਿੱਚ ਮੌਜੂਦ ਗਾਰਬੇਜ ਵੁਲਨੇਰੇਬਲ ਪ
ਮੰਤਰੀ ਹਰਜੋਤ ਸਿੰਘ ਬੈਂਸ


ਨੰਗਲ, 30 ਅਗਸਤ (ਹਿੰ.ਸ.)| ਪੰਜਾਬ ਸਰਕਾਰ ਦੇ ‘ਮਿਸ਼ਨ ਕਲੀਨ ਪੰਜਾਬ’ ਤਹਿਤ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੂਬੇ ਭਰ ਵਿੱਚ 10 ਰੋਜ਼ਾ ਵਿਸ਼ੇਸ਼ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕੀਤੀ। 7 ਸਤੰਬਰ ਤੱਕ ਚੱਲਣ ਵਾਲੀ ਇਸ ਮੁਹਿੰਮ ਦੌਰਾਨ ਸ਼ਹਿਰਾਂ ਅਤੇ ਕਸਬਿਆਂ ਵਿੱਚ ਮੌਜੂਦ ਗਾਰਬੇਜ ਵੁਲਨੇਰੇਬਲ ਪੁਆਇੰਟਸ ਨੂੰ ਖ਼ਤਮ ਕਰਨ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਗੁਰੂਆਂ ਅਤੇ ਸੰਤਾਂ ਦੀ ਪਵਿੱਤਰ ਧਰਤੀ ਹੈ ਅਤੇ ਇਸ ਨੂੰ ਸਾਫ਼-ਸੁਥਰਾ ਤੇ ਸੁੰਦਰ ਬਣਾਈ ਰੱਖਣਾ ਹਰ ਪੰਜਾਬੀ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਹ ਮੁਹਿੰਮ ਸਿਰਫ਼ ਸਰਕਾਰੀ ਪੱਧਰ ਤੱਕ ਸੀਮਤ ਨਹੀਂ ਰਹੇਗੀ, ਸਗੋਂ ਲੋਕਾਂ ਦੀ ਸਰਗਰਮ ਭਾਗੀਦਾਰੀ ਨਾਲ ਇਸ ਨੂੰ ਲੋਕ ਲਹਿਰ ਦਾ ਰੂਪ ਦਿੱਤਾ ਜਾਵੇਗਾ।ਉਨ੍ਹਾਂ ਦੱਸਿਆ ਕਿ ਮੁਹਿੰਮ ਦੌਰਾਨ ਵਿਧਾਇਕਾਂ, ਡਿਪਟੀ ਕਮਿਸ਼ਨਰਾਂ, ਨਗਰ ਨਿਗਮ ਕਮਿਸ਼ਨਰਾਂ, ਵਧੀਕ ਡਿਪਟੀ ਕਮਿਸ਼ਨਰਾਂ, ਕਾਰਜਕਾਰੀ ਅਧਿਕਾਰੀਆਂ, ਕੌਂਸਲਰਾਂ, ਗੈਰ-ਸਰਕਾਰੀ ਸੰਸਥਾਵਾਂ ਅਤੇ ਹੋਰ ਸਬੰਧਤ ਧਿਰਾਂ ਵੱਲੋਂ ਸਰਗਰਮੀ ਨਾਲ ਹਿੱਸਾ ਲਿਆ ਜਾਵੇਗਾ। ਅਧਿਕਾਰੀ ਅਤੇ ਜਨਤਕ ਨੁਮਾਇੰਦੇ ਮੈਦਾਨ ਵਿੱਚ ਰਹਿ ਕੇ ਕੂੜੇ ਵਾਲੀਆਂ ਥਾਵਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਖ਼ਤਮ ਕਰਨ ਲਈ ਕੰਮ ਕਰਨਗੇ।ਹਰਜੋਤ ਸਿੰਘ ਬੈਂਸ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਇਲਾਕਿਆਂ ਵਿੱਚ ਮੌਜੂਦ ਗਾਰਬੇਜ ਵੁਲਨੇਰੇਬਲ ਪੁਆਇੰਟਸ ਦੀਆਂ ਤਸਵੀਰਾਂ ਪੰਜਾਬ ਸਰਕਾਰ ਦੀ ਐਮ-ਸੇਵਾ ਐਪ ’ਤੇ ਅਪਲੋਡ ਕਰਨ। ਸ਼ਿਕਾਇਤ ਦਰਜ ਹੋਣ ਤੋਂ ਬਾਅਦ ਇੱਕ ਵਿਲੱਖਣ ਆਈਡੀ ਜਾਰੀ ਕੀਤੀ ਜਾਵੇਗੀ, ਜਿਸ ਰਾਹੀਂ ਲੋਕ ਆਪਣੀ ਸ਼ਿਕਾਇਤ ਦੀ ਸਥਿਤੀ ਨੂੰ ਟਰੈਕ ਕਰ ਸਕਣਗੇ।ਉਨ੍ਹਾਂ ਕਿਹਾ ਕਿ ਸਰਕਾਰ ਦਾ ਮਕਸਦ ਸਿਰਫ਼ ਕੂੜੇ ਦੇ ਢੇਰ ਹਟਾਉਣਾ ਨਹੀਂ, ਬਲਕਿ ਇਨ੍ਹਾਂ ਥਾਵਾਂ ’ਤੇ ਮੁੜ ਕੂੜਾ ਇਕੱਠਾ ਨਾ ਹੋਵੇ, ਇਸ ਲਈ ਸਥਾਈ ਹੱਲ ਯਕੀਨੀ ਬਣਾਉਣਾ ਹੈ।ਮੰਤਰੀ ਨੇ ਸਫ਼ਾਈ ਸੇਵਕਾਂ ਦੀ ਭੂਮਿਕਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹ ਸ਼ਹਿਰਾਂ ਅਤੇ ਕਸਬਿਆਂ ਨੂੰ ਸਾਫ਼ ਰੱਖਣ ਲਈ ਦਿਨ-ਰਾਤ ਮਿਹਨਤ ਕਰਦੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜਨਤਕ ਥਾਵਾਂ ’ਤੇ ਕੂੜਾ ਸੁੱਟਣ ਤੋਂ ਗੁਰੇਜ਼ ਕਰਨ ਅਤੇ ਸਫ਼ਾਈ ਸੇਵਕਾਂ ਦੀ ਮਿਹਨਤ ਨੂੰ ਵਿਅਰਥ ਨਾ ਜਾਣ ਦੇਣ। ਉਨ੍ਹਾਂ ਕਿਹਾ ਕਿ ਮੁਹਿੰਮ ਦੀ ਨਿਗਰਾਨੀ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਵਿੱਚ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਗਿਆ ਹੈ, ਜੋ ਜੀਵੀਪੀਐਸ ਦੀ ਪਛਾਣ ਕਰਕੇ ਉਨ੍ਹਾਂ ਨੂੰ ਖ਼ਤਮ ਕਰਨ ਦੇ ਨਾਲ-ਨਾਲ ਇਨ੍ਹਾਂ ਥਾਵਾਂ ’ਤੇ ਲਗਾਤਾਰ ਸਫ਼ਾਈ ਯਕੀਨੀ ਬਣਾਉਣ ਲਈ ਕੰਮ ਕਰਨਗੀਆਂ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande