ਕੁਰਾਲੀ ਕਤਲ ਕਾਂਡ ਮਾਮਲੇ ’ਚ ਪੁਲਿਸ ਨੇ ਮੁਲਜ਼ਮ ਕੀਤਾ ਗ੍ਰਿਫ਼ਤਾਰ
ਕੁਰਾਲੀ, 30 ਅਗਸਤ (ਹਿੰ.ਸ.)| ਕੁਰਾਲੀ ਸ਼ਹਿਰ ਵਿੱਚ 28 ਅਗਸਤ ਨੂੰ ਵਾਪਰੇ ਕਤਲ ਦੇ ਮਾਮਲੇ ਨੂੰ ਮੋਹਾਲੀ ਪੁਲਿਸ ਨੇ ਸੁਲਝਾਉਂਦਿਆਂ ਕਥਿਤ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਮੁਤਾਬਕ ਵਾਰਦਾਤ ਪਿੱਛੇ ਪਰਿਵਾਰਕ ਰਿਸ਼ਤੇ ਨੂੰ ਲੈ ਕੇ ਚੱਲ ਰਿਹਾ ਵਿਵਾਦ ਕਾਰਨ ਦੱਸਿਆ ਜਾ ਰਿਹਾ ਹੈ।ਐਸਐਸਪੀ ਮੋਹਾਲੀ ਹਰ
ਪੁਲਿਸ ਹਿਰਾਸਤ ’ਚ ਮੁਲਜ਼ਮ।


ਕੁਰਾਲੀ, 30 ਅਗਸਤ (ਹਿੰ.ਸ.)| ਕੁਰਾਲੀ ਸ਼ਹਿਰ ਵਿੱਚ 28 ਅਗਸਤ ਨੂੰ ਵਾਪਰੇ ਕਤਲ ਦੇ ਮਾਮਲੇ ਨੂੰ ਮੋਹਾਲੀ ਪੁਲਿਸ ਨੇ ਸੁਲਝਾਉਂਦਿਆਂ ਕਥਿਤ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਮੁਤਾਬਕ ਵਾਰਦਾਤ ਪਿੱਛੇ ਪਰਿਵਾਰਕ ਰਿਸ਼ਤੇ ਨੂੰ ਲੈ ਕੇ ਚੱਲ ਰਿਹਾ ਵਿਵਾਦ ਕਾਰਨ ਦੱਸਿਆ ਜਾ ਰਿਹਾ ਹੈ।ਐਸਐਸਪੀ ਮੋਹਾਲੀ ਹਰਮਨਦੀਪ ਸਿੰਘ ਹਾਂਸ ਨੇ ਦੱਸਿਆ ਕਿ 28 ਅਗਸਤ ਨੂੰ ਦੁਪਹਿਰ ਕਰੀਬ 12:30 ਵਜੇ ਕੁਰਾਲੀ ਦੇ ਵਾਰਡ ਨੰਬਰ 13, ਬਡਾਲੀ ਰੋਡ ’ਤੇ ਓਮ ਨਾਥ ਰਾਏ ਦੇ ਘਰ ਚਾਕੂ ਨਾਲ ਹਮਲਾ ਕੀਤਾ ਗਿਆ। ਹਮਲੇ ਵਿੱਚ ਉਸ ਦੀ ਪਤਨੀ ਸਰੋਜ ਦੇਵੀ (45) ਦੀ ਮੌਤ ਹੋ ਗਈ, ਜਦਕਿ ਓਮ ਨਾਥ ਵੀ ਪੇਟ ਵਿੱਚ ਚਾਕੂ ਲੱਗਣ ਕਾਰਨ ਗੰਭੀਰ ਜ਼ਖ਼ਮੀ ਹੋ ਗਿਆ। ਉਹ ਇਸ ਸਮੇਂ ਸਿਵਲ ਹਸਪਤਾਲ ਫੇਜ਼-6, ਮੋਹਾਲੀ ਵਿੱਚ ਇਲਾਜ ਅਧੀਨ ਹੈ।ਪੁਲਿਸ ਦੀ ਮੁੱਢਲੀ ਜਾਂਚ ਅਨੁਸਾਰ ਵਾਰਦਾਤ ਨੂੰ ਸੋਨੂੰ ਕੁਮਾਰ (25) ਵਾਸੀ ਕੁਰਾਲੀ ਵੱਲੋਂ ਅੰਜਾਮ ਦਿੱਤੇ ਜਾਣ ਦਾ ਦੋਸ਼ ਹੈ। ਪੁਲਿਸ ਮੁਤਾਬਕ ਸੋਨੂੰ ਦੀ ਭੈਣ ਓਮ ਨਾਥ ਦੇ ਪੁੱਤਰ ਬਿੱਟੂ ਨਾਲ ਆਪਣੀ ਮਰਜ਼ੀ ਨਾਲ ਵਿਆਹ ਕਰਵਾਉਣਾ ਚਾਹੁੰਦੀ ਸੀ, ਜਿਸ ਦਾ ਸੋਨੂੰ ਵਿਰੋਧ ਕਰ ਰਿਹਾ ਸੀ।ਪੁਲਿਸ ਅਨੁਸਾਰ ਜਦੋਂ ਸੋਨੂੰ ਨੂੰ ਪਤਾ ਲੱਗਾ ਕਿ ਉਸ ਦੀ ਭੈਣ ਬਿੱਟੂ ਨਾਲ ਵਿਆਹ ਕਰਵਾ ਰਹੀ ਹੈ ਤਾਂ ਉਹ ਗੁੱਸੇ ਵਿੱਚ ਚਾਕੂ ਲੈ ਕੇ ਓਮ ਨਾਥ ਦੇ ਘਰ ਪਹੁੰਚਿਆ। ਉੱਥੇ ਉਸ ਨੇ ਕਥਿਤ ਤੌਰ ’ਤੇ ਸਰੋਜ ਦੇਵੀ ’ਤੇ ਚਾਕੂ ਨਾਲ ਹਮਲਾ ਕੀਤਾ ਅਤੇ ਓਮ ਨਾਥ ਨੂੰ ਵੀ ਜ਼ਖ਼ਮੀ ਕਰ ਦਿੱਤਾ।ਜ਼ਖ਼ਮੀ ਓਮ ਨਾਥ ਦੇ ਬਿਆਨਾਂ ਦੇ ਆਧਾਰ ’ਤੇ ਥਾਣਾ ਸਿਟੀ ਕੁਰਾਲੀ ਵਿੱਚ ਕੇਸ ਦਰਜ ਕੀਤਾ ਗਿਆ। ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਐਸਪੀ (ਦਿਹਾਤੀ) ਜਸਪਿੰਦਰ ਸਿੰਘ ਦੀ ਨਿਗਰਾਨੀ ਅਤੇ ਡੀਐਸਪੀ ਹਰਕੀਰਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਇੰਸਪੈਕਟਰ ਹਰਸ਼ ਮੋਹਨ ਗੌਤਮ ਦੀ ਅਗਵਾਈ ਵਿੱਚ ਵਿਸ਼ੇਸ਼ ਪੁਲਿਸ ਟੀਮ ਬਣਾਈ ਗਈ।ਪੁਲਿਸ ਟੀਮ ਨੇ ਤੁਰੰਤ ਕਾਰਵਾਈ ਕਰਦਿਆਂ ਸੋਨੂੰ ਕੁਮਾਰ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲਿਸ ਮੁਤਾਬਕ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਲੈਣ ਦੀ ਕਾਰਵਾਈ ਕੀਤੀ ਜਾਵੇਗੀ। ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande