ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਗਿਲਵਾਲੀ ਗੇਟ ਵਿਖੇ ਨਵੀਂ ਬਣੀ ਲਾਇਬ੍ਰੇਰੀ ਦਾ ਕੀਤਾ ਉਦਘਾਟਨ
ਲਾਇਬ੍ਰੇਰੀ ਦਾ ਨਾਮ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਦੇ ਨਾਮ ’ਤੇ ਰੱਖਿਆ ਜਾਵੇਗਾ: ਡਾ. ਇੰਦਰਬੀਰ ਸਿੰਘ ਨਿੱਝਰ ਅੰਮ੍ਰਿਤਸਰ, 30 ਅਗਸਤ (ਹਿੰ.ਸ.)| ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਦੇ ਗਿਲਵਾਲੀ ਗੇਟ ਇਲਾਕੇ ਵਿੱਚ ਲਗਭਗ 64 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਨਵੀਂ ਲਾਇਬ੍ਰੇਰੀ ਦਾ ਉਦਘਾਟਨ
ਲਾਇਬ੍ਰੇਰੀ ਦੇ ਉਦਘਾਟਨ ਸਮਾਗਮ ਦੌਰਾਨ ਸੰਬੋਧਨ ਕਰਦੇ ਹੋਏ ਵਿਧਾਇਕ ਡਾ. ਇੰਦਰਬੀਰ ਸਿੰਘ।


ਲਾਇਬ੍ਰੇਰੀ ਦਾ ਨਾਮ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਦੇ ਨਾਮ ’ਤੇ ਰੱਖਿਆ ਜਾਵੇਗਾ: ਡਾ. ਇੰਦਰਬੀਰ ਸਿੰਘ ਨਿੱਝਰ

ਅੰਮ੍ਰਿਤਸਰ, 30 ਅਗਸਤ (ਹਿੰ.ਸ.)| ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਦੇ ਗਿਲਵਾਲੀ ਗੇਟ ਇਲਾਕੇ ਵਿੱਚ ਲਗਭਗ 64 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਨਵੀਂ ਲਾਇਬ੍ਰੇਰੀ ਦਾ ਉਦਘਾਟਨ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਵੱਲੋਂ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦਲਵਿੰਦਰਜੀਤ ਸਿੰਘ ਵੀ ਮੌਜੂਦ ਰਹੇ।

ਉਦਘਾਟਨ ਮੌਕੇ ਡਾ. ਨਿੱਝਰ ਨੇ ਐਲਾਨ ਕੀਤਾ ਕਿ ਇਸ ਲਾਇਬ੍ਰੇਰੀ ਦਾ ਨਾਮ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਦੇ ਨਾਮ ’ਤੇ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਲਾਇਬ੍ਰੇਰੀਆਂ ਪੁਸਤਕ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਨੌਜਵਾਨਾਂ ਨੂੰ ਗਿਆਨ ਹਾਸਲ ਕਰਨ ਲਈ ਬਿਹਤਰ ਮਾਹੌਲ ਪ੍ਰਦਾਨ ਕਰਦੀਆਂ ਹਨ।

ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਅਤੇ ਵਿਦਿਆਰਥੀਆਂ ਨੂੰ ਪੜ੍ਹਾਈ ਲਈ ਵਧੀਆ ਸਹੂਲਤਾਂ ਦੇਣ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਗਿਲਵਾਲੀ ਗੇਟ ਦੀ ਇਹ ਲਾਇਬ੍ਰੇਰੀ ਇਲਾਕੇ ਦੇ ਵਿਦਿਆਰਥੀਆਂ, ਬੱਚਿਆਂ ਅਤੇ ਨੌਜਵਾਨਾਂ ਲਈ ਲਾਹੇਵੰਦ ਸਾਬਤ ਹੋਵੇਗੀ। ਡਾ. ਨਿੱਝਰ ਨੇ ਦੱਸਿਆ ਕਿ ਲਾਇਬ੍ਰੇਰੀ ਵਿੱਚ ਬੱਚਿਆਂ ਅਤੇ ਨੌਜਵਾਨਾਂ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਗਿਆਨਵਰਧਕ ਅਤੇ ਲਾਭਦਾਇਕ ਕਿਤਾਬਾਂ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਲਾਇਬ੍ਰੇਰੀ ਨੂੰ ਹੋਰ ਬਿਹਤਰ ਬਣਾਉਣ ਲਈ ਇੱਥੇ ਲਗਾਏ ਗਏ ਸੁਝਾਅ ਬਾਕਸ ਰਾਹੀਂ ਇਲਾਕਾ ਵਾਸੀਆਂ ਵੱਲੋਂ ਦਿੱਤੇ ਸੁਝਾਵਾਂ ਨੂੰ ਵੀ ਧਿਆਨ ਵਿੱਚ ਰੱਖਿਆ ਜਾਵੇਗਾ।

ਇਸ ਮੌਕੇ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਲਾਇਬ੍ਰੇਰੀ ਦੀ ਦੇਖਭਾਲ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਲਾਇਬ੍ਰੇਰੀ ਵਿੱਚ 10 ਕੰਪਿਊਟਰ ਵੀ ਸਥਾਪਿਤ ਕੀਤੇ ਜਾਣਗੇ, ਜਿਸ ਨਾਲ ਵਿਦਿਆਰਥੀਆਂ ਨੂੰ ਡਿਜੀਟਲ ਸਿੱਖਿਆ ਅਤੇ ਆਨਲਾਈਨ ਅਧਿਐਨ ਦੀਆਂ ਸਹੂਲਤਾਂ ਮਿਲ ਸਕਣਗੀਆਂ।

ਉਨ੍ਹਾਂ ਕਿਹਾ ਕਿ ਲਾਇਬ੍ਰੇਰੀਆਂ ਇੱਕ ਪੜ੍ਹੇ-ਲਿਖੇ ਅਤੇ ਜਾਗਰੂਕ ਸਮਾਜ ਦੀ ਨੀਂਹ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ ਅਤੇ ਨੌਜਵਾਨਾਂ ਨੂੰ ਸਿੱਖਿਆ ਨਾਲ ਜੋੜਨ ਲਈ ਅਜਿਹੀਆਂ ਸਹੂਲਤਾਂ ਬੇਹੱਦ ਮਹੱਤਵਪੂਰਨ ਹਨ। ਇਸ ਮੌਕੇ ਰੈੱਡ ਕਰਾਸ ਸੁਸਾਇਟੀ ਦੇ ਸਕੱਤਰ ਸੈਮਸਨ ਮਸੀਹ, ਕੌਂਸਲਰ ਰਿਤੂ ਗਿੱਲ, ਡਾ. ਨਿੱਝਰ ਦੇ ਓਐਸਡੀ ਮਨਪ੍ਰੀਤ ਸਿੰਘ, ਬੰਟੀ ਪਹਿਲਵਾਨ ਸਮੇਤ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਅਤੇ ਹੋਰ ਪਤਵੰਤੇ ਹਾਜ਼ਰ ਸਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande