ਜਲੰਧਰ ’ਚ ਪੈਸਿਆਂ ਦੇ ਵਿਵਾਦ ਨੂੰ ਲੈ ਕੇ ਪੁੱਤ ਨੇ ਪਤਨੀ ਤੇ ਦੋਸਤ ਨਾਲ ਮਿਲ ਕੇ ਕੀਤੀ ਪਿਤਾ ਦੀ ਹੱਤਿਆ
ਜਲੰਧਰ, 30 ਅਗਸਤ (ਹਿੰ.ਸ.)| ਜਲੰਧਰ ਦੇ ਹਰਗੋਬਿੰਦ ਨਗਰ ਵਿੱਚ ਦੇਰ ਰਾਤ ਪੈਸਿਆਂ ਦੇ ਵਿਵਾਦ ਨੂੰ ਲੈ ਕੇ ਇੱਕ ਪੁੱਤ ਨੇ ਆਪਣੀ ਪਤਨੀ ਅਤੇ ਦੋਸਤ ਨਾਲ ਮਿਲ ਕੇ ਪਿਤਾ ’ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ। ਗੰਭੀਰ ਸੱਟ ਲੱਗਣ ਕਾਰਨ ਪਿਤਾ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਹਰਗੋਬਿੰਦ ਨਗਰ ਵਾਸੀ ਦਲਜੀਤ
ਜਲੰਧਰ ’ਚ ਪੈਸਿਆਂ ਦੇ ਵਿਵਾਦ ਨੂੰ ਲੈ ਕੇ ਪੁੱਤ ਨੇ ਪਤਨੀ ਤੇ ਦੋਸਤ ਨਾਲ ਮਿਲ ਕੇ ਕੀਤੀ ਪਿਤਾ ਦੀ ਹੱਤਿਆ


ਜਲੰਧਰ, 30 ਅਗਸਤ (ਹਿੰ.ਸ.)| ਜਲੰਧਰ ਦੇ ਹਰਗੋਬਿੰਦ ਨਗਰ ਵਿੱਚ ਦੇਰ ਰਾਤ ਪੈਸਿਆਂ ਦੇ ਵਿਵਾਦ ਨੂੰ ਲੈ ਕੇ ਇੱਕ ਪੁੱਤ ਨੇ ਆਪਣੀ ਪਤਨੀ ਅਤੇ ਦੋਸਤ ਨਾਲ ਮਿਲ ਕੇ ਪਿਤਾ ’ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ। ਗੰਭੀਰ ਸੱਟ ਲੱਗਣ ਕਾਰਨ ਪਿਤਾ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਹਰਗੋਬਿੰਦ ਨਗਰ ਵਾਸੀ ਦਲਜੀਤ ਸਿੰਘ ਪੁੱਤਰ ਫਕੀਰ ਸਿੰਘ ਵਜੋਂ ਹੋਈ ਹੈ। ਉਹ ਇੱਕ ਫੈਕਟਰੀ ਵਿੱਚ ਸੁਰੱਖਿਆ ਗਾਰਡ ਵਜੋਂ ਕੰਮ ਕਰਦੇ ਸਨ।ਜਾਣਕਾਰੀ ਮੁਤਾਬਕ ਦਲਜੀਤ ਸਿੰਘ ਦਾ ਪੁੱਤ ਸੁਖਪਾਲ ਸਿੰਘ ਨੇ ਰੂਹੀ ਨਾਲ ਪ੍ਰੇਮ ਵਿਆਹ ਕੀਤਾ ਸੀ। ਦੱਸਿਆ ਜਾ ਰਿਹਾ ਹੈ ਕਿ ਦਲਜੀਤ ਸਿੰਘ ਇਸ ਵਿਆਹ ਦੇ ਖ਼ਿਲਾਫ਼ ਸਨ ਅਤੇ ਉਨ੍ਹਾਂ ਨੇ ਆਪਣੇ ਪੁੱਤ ਨੂੰ ਘਰੋਂ ਕੱਢ ਦਿੱਤਾ ਸੀ। ਇਸ ਤੋਂ ਬਾਅਦ ਸੁਖਪਾਲ ਆਪਣੀ ਪਤਨੀ ਨਾਲ ਹਰਗੋਬਿੰਦ ਨਗਰ ਵਿੱਚ ਕਿਰਾਏ ਦੇ ਮਕਾਨ ਵਿੱਚ ਰਹਿਣ ਲੱਗ ਪਿਆ। ਸੁਖਪਾਲ ਪਹਿਲਾਂ ਦੁਬਈ ਵਿੱਚ ਰਹਿ ਚੁੱਕਾ ਹੈ ਅਤੇ ਕੁਝ ਸਮਾਂ ਪਹਿਲਾਂ ਹੀ ਵਾਪਸ ਆਇਆ ਸੀ।ਦੱਸਿਆ ਜਾ ਰਿਹਾ ਹੈ ਕਿ ਇਨ੍ਹੀਂ ਦਿਨੀਂ ਉਸ ਦੀ ਆਰਥਿਕ ਹਾਲਤ ਠੀਕ ਨਹੀਂ ਸੀ। ਉਹ ਅਕਸਰ ਆਪਣੇ ਪਿਤਾ ਤੋਂ ਪੈਸੇ ਮੰਗਦਾ ਸੀ, ਪਰ ਦਲਜੀਤ ਸਿੰਘ ਪੈਸੇ ਦੇਣ ਤੋਂ ਇਨਕਾਰ ਕਰ ਦਿੰਦੇ ਸਨ। ਬੀਤੀ ਰਾਤ ਸੁਖਪਾਲ ਆਪਣੀ ਪਤਨੀ ਰੂਹੀ ਅਤੇ ਇੱਕ ਦੋਸਤ ਨਾਲ ਪਿਤਾ ਦੇ ਘਰ ਪਹੁੰਚਿਆ ਅਤੇ ਪੈਸਿਆਂ ਦੀ ਮੰਗ ਕੀਤੀ। ਇਸ ਦੌਰਾਨ ਦੋਵਾਂ ਧਿਰਾਂ ਵਿਚਕਾਰ ਵਿਵਾਦ ਹੋ ਗਿਆ ਅਤੇ ਮੁਲਜ਼ਮਾਂ ਨੇ ਦਲਜੀਤ ਸਿੰਘ ਦੇ ਸਿਰ ’ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ। ਗੰਭੀਰ ਸੱਟਾਂ ਕਾਰਨ ਉਨ੍ਹਾਂ ਦੀ ਮੌਤ ਹੋ ਗਈ।ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਨੰਬਰ-8 ਦੇ ਇੰਚਾਰਜਇੰਸਪੈਕਟਰ ਸਾਹਿਲ ਚੌਧਰੀਪੁਲਿਸ ਟੀਮ ਸਮੇਤ ਮੌਕੇ ’ਤੇ ਪਹੁੰਚੇ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ। ਪੁਲਿਸ ਨੇਧਾਰਾ 103 ਅਤੇ 103(5) ਬੀਐਨਐਸਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande