ਵਿਧਾਇਕ ਛੀਨਾ ਦੀ ਅਗਵਾਈ ’ਚ ਲੁਧਿਆਣਾ ਦੇ ਈਸ਼ਰ ਨਗਰ ’ਚ ਵਿਸ਼ੇਸ਼ ਸਫ਼ਾਈ ਅਭਿਆਨ
ਲੁਧਿਆਣਾ, 30 ਅਗਸਤ (ਹਿੰ.ਸ.)| ਪੰਜਾਬ ਨੂੰ ਸਾਫ਼-ਸੁਥਰਾ, ਹਰਾ-ਭਰਾ ਅਤੇ ਸੁੰਦਰ ਬਣਾਉਣ ਦੇ ਮਕਸਦ ਨਾਲ ਆਮ ਆਦਮੀ ਪਾਰਟੀ ਵੱਲੋਂ ਚਲਾਏ ਜਾ ਰਹੇ ‘ਕਲੀਨ ਪੰਜਾਬ–ਪ੍ਰਾਊਡ ਪੰਜਾਬ’ ਮਿਸ਼ਨ ਤਹਿਤ ਵਾਰਡ ਨੰਬਰ 38, ਹਲਕਾ ਲੁਧਿਆਣਾ ਦੱਖਣੀ ਦੇ ਈਸ਼ਰ ਨਗਰ ਵਿੱਚ ਵਿਸ਼ੇਸ਼ ਸਫ਼ਾਈ ਅਭਿਆਨ ਚਲਾਇਆ ਗਿਆ। ਅਭਿਆਨ ਦੀ ਅਗਵਾ
ਵਿਧਾਇਕ ਰਜਿੰਦਰਪਾਲ ਕੌਰ ਛੀਨਾ ਸਫਾਈ ਦੀ ਸ਼ੁਰੂਆਤ ਕਰਦੇ ਹੋਏ।


ਲੁਧਿਆਣਾ, 30 ਅਗਸਤ (ਹਿੰ.ਸ.)| ਪੰਜਾਬ ਨੂੰ ਸਾਫ਼-ਸੁਥਰਾ, ਹਰਾ-ਭਰਾ ਅਤੇ ਸੁੰਦਰ ਬਣਾਉਣ ਦੇ ਮਕਸਦ ਨਾਲ ਆਮ ਆਦਮੀ ਪਾਰਟੀ ਵੱਲੋਂ ਚਲਾਏ ਜਾ ਰਹੇ ‘ਕਲੀਨ ਪੰਜਾਬ–ਪ੍ਰਾਊਡ ਪੰਜਾਬ’ ਮਿਸ਼ਨ ਤਹਿਤ ਵਾਰਡ ਨੰਬਰ 38, ਹਲਕਾ ਲੁਧਿਆਣਾ ਦੱਖਣੀ ਦੇ ਈਸ਼ਰ ਨਗਰ ਵਿੱਚ ਵਿਸ਼ੇਸ਼ ਸਫ਼ਾਈ ਅਭਿਆਨ ਚਲਾਇਆ ਗਿਆ। ਅਭਿਆਨ ਦੀ ਅਗਵਾਈ ਵਿਧਾਇਕ ਰਜਿੰਦਰਪਾਲ ਕੌਰ ਛੀਨਾ ਨੇ ਕੀਤੀ।ਇਸ ਮੌਕੇ ‘ਆਪ’ ਆਗੂ ਹਰਪ੍ਰੀਤ ਸਿੰਘ ਛੀਨਾ ਨੇ ਵੀ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ। ਸਫ਼ਾਈ ਅਭਿਆਨ ਦੌਰਾਨ ਇਲਾਕੇ ਦੀਆਂ ਗਲੀਆਂ ਅਤੇ ਆਸ-ਪਾਸ ਦੇ ਸਥਾਨਾਂ ਦੀ ਸਫ਼ਾਈ ਕੀਤੀ ਗਈ। ਇਸ ਦੇ ਨਾਲ ਹੀ ਲੋਕਾਂ ਨੂੰ ਆਪਣੇ ਆਲੇ-ਦੁਆਲੇ ਸਫ਼ਾਈ ਬਣਾਈ ਰੱਖਣ ਲਈ ਜਾਗਰੂਕ ਕੀਤਾ ਗਿਆ।ਵਿਧਾਇਕ ਰਜਿੰਦਰਪਾਲ ਕੌਰ ਛੀਨਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਹੈ ਕਿ ਪੰਜਾਬ ਦੇ ਸ਼ਹਿਰ ਅਤੇ ਪਿੰਡ ਸਾਫ਼-ਸੁਥਰੇ ਹੋਣਗੇ ਤਾਂ ਸੂਬਾ ਹੋਰ ਤੇਜ਼ੀ ਨਾਲ ਤਰੱਕੀ ਕਰੇਗਾ। ਉਨ੍ਹਾਂ ਕਿਹਾ ਕਿ ਸਫ਼ਾਈ ਦਾ ਸਿੱਧਾ ਸਬੰਧ ਲੋਕਾਂ ਦੀ ਸਿਹਤ, ਵਾਤਾਵਰਣ ਅਤੇ ਪੰਜਾਬ ਦੇ ਭਵਿੱਖ ਨਾਲ ਹੈ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਇਸ ਸੋਚ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਲੁਧਿਆਣਾ ਵਾਸੀਆਂ ਨੂੰ ਅਪੀਲ ਕੀਤੀ ਕਿ ਸਰਕਾਰ ਦੇ ਨਾਲ-ਨਾਲ ਹਰ ਨਾਗਰਿਕ ਆਪਣੀ ਜ਼ਿੰਮੇਵਾਰੀ ਸਮਝਦਿਆਂ ਸਫ਼ਾਈ ਮੁਹਿੰਮਾਂ ਵਿੱਚ ਸਹਿਯੋਗ ਦੇਵੇ।ਵਿਧਾਇਕ ਛੀਨਾ ਨੇ ਕਿਹਾ ਕਿ ‘ਕਲੀਨ ਪੰਜਾਬ–ਪ੍ਰਾਊਡ ਪੰਜਾਬ’ ਸਿਰਫ਼ ਇੱਕ ਮੁਹਿੰਮ ਨਹੀਂ, ਸਗੋਂ ਸਾਫ਼ ਅਤੇ ਬਿਹਤਰ ਪੰਜਾਬ ਲਈ ਸਾਂਝੀ ਜ਼ਿੰਮੇਵਾਰੀ ਦਾ ਸੁਨੇਹਾ ਹੈ। ਉਨ੍ਹਾਂ ਲੋਕਾਂ ਨੂੰ ਗਿੱਲੇ ਅਤੇ ਸੁੱਕੇ ਕੂੜੇ ਨੂੰ ਵੱਖ-ਵੱਖ ਰੱਖਣ, ਜਨਤਕ ਥਾਵਾਂ ’ਤੇ ਕੂੜਾ ਨਾ ਸੁੱਟਣ ਅਤੇ ਸਫ਼ਾਈ ਕਰਮਚਾਰੀਆਂ ਦਾ ਸਹਿਯੋਗ ਕਰਨ ਦੀ ਅਪੀਲ ਕੀਤੀ।ਇਸ ਮੌਕੇ ਪਾਰਟੀ ਦੇ ਵੱਖ-ਵੱਖ ਆਗੂਆਂ ਅਤੇ ਵਰਕਰਾਂ ਤੋਂ ਇਲਾਵਾ ਸੈਨੇਟਰੀ ਇੰਚਾਰਜ ਅਤੇ ਇਲਾਕਾ ਨਿਵਾਸੀਆਂ ਨੇ ਵੀ ਸਫ਼ਾਈ ਅਭਿਆਨ ਵਿੱਚ ਹਿੱਸਾ ਲਿਆ। ਆਗੂਆਂ ਨੇ ਕਿਹਾ ਕਿ ਸਾਫ਼-ਸੁਥਰਾ ਇਲਾਕਾ ਬਣਾਉਣਾ ਕਿਸੇ ਇੱਕ ਵਿਅਕਤੀ ਦੀ ਨਹੀਂ, ਸਗੋਂ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande