70ਵੀਆਂ ਜ਼ਿਲ੍ਹਾ ਸਕੂਲ ਖੇਡਾਂ ਤਹਿਤ ਲੜਕਿਆਂ ਦੇ ਕ੍ਰਿਕਟ ਮੁਕਾਬਲੇ ਕਰਵਾਏ
ਅੰਡਰ-14 ਵਿੱਚ ਪਟਿਆਲਾ-1 ਨੇ ਪਹਿਲਾ ਸਥਾਨ ਹਾਸਲ ਕੀਤਾ; ਅੰਡਰ-19 ਵਿੱਚ ਵੱਖ-ਵੱਖ ਜੋਨਾਂ ਵਿਚਕਾਰ ਹੋਏ ਰੋਮਾਂਚਕ ਮੁਕਾਬਲੇਪਟਿਆਲਾ, 31 ਅਗਸਤ (ਹਿੰ.ਸ.)| 70ਵੀਆਂ ਜ਼ਿਲ੍ਹਾ ਸਕੂਲ ਖੇਡਾਂ ਤਹਿਤ ਲੜਕਿਆਂ ਦੇ ਅੰਡਰ-14 ਅਤੇ ਅੰਡਰ-19 ਕ੍ਰਿਕਟ ਮੁਕਾਬਲੇ ਬੁੱਢਾ ਦਲ ਸਪੋਰਟਸ ਕੰਪਲੈਕਸ, ਪਟਿਆਲਾ ਵਿਖੇ ਕਰਵਾਏ ਗਏ।
ਲੜਕਿਆਂ ਦੇ ਕ੍ਰਿਕਟ ਮੁਕਾਬਲੇ ਦੀ ਸ਼ੁਰੂਆਤ ਮੌਕੇ ਤਸਵੀਰ ਸਾਂਝੀ ਕਰਵਾਉਂਦੇ ਹੋਏ ਪ੍ਰਬੰਧਕ।


ਅੰਡਰ-14 ਵਿੱਚ ਪਟਿਆਲਾ-1 ਨੇ ਪਹਿਲਾ ਸਥਾਨ ਹਾਸਲ ਕੀਤਾ; ਅੰਡਰ-19 ਵਿੱਚ ਵੱਖ-ਵੱਖ ਜੋਨਾਂ ਵਿਚਕਾਰ ਹੋਏ ਰੋਮਾਂਚਕ ਮੁਕਾਬਲੇਪਟਿਆਲਾ, 31 ਅਗਸਤ (ਹਿੰ.ਸ.)| 70ਵੀਆਂ ਜ਼ਿਲ੍ਹਾ ਸਕੂਲ ਖੇਡਾਂ ਤਹਿਤ ਲੜਕਿਆਂ ਦੇ ਅੰਡਰ-14 ਅਤੇ ਅੰਡਰ-19 ਕ੍ਰਿਕਟ ਮੁਕਾਬਲੇ ਬੁੱਢਾ ਦਲ ਸਪੋਰਟਸ ਕੰਪਲੈਕਸ, ਪਟਿਆਲਾ ਵਿਖੇ ਕਰਵਾਏ ਗਏ। ਇਹ ਮੁਕਾਬਲੇ ਜ਼ਿਲ੍ਹਾ ਸਿੱਖਿਆ ਅਫਸਰ ਸ਼ਾਲੂ ਮਹਿਰਾ ਦੀ ਅਗਵਾਈ ਅਤੇ ਉਪ ਜ਼ਿਲ੍ਹਾ ਸਿੱਖਿਆ ਅਫਸਰ ਡਾ. ਰਵਿੰਦਰਪਾਲ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਰਵਾਏ ਗਏ।ਮੁਕਾਬਲਿਆਂ ਦੇ ਆਯੋਜਨ ਵਿੱਚ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ. ਦਲਜੀਤ ਸਿੰਘ ਅਤੇ ਜ਼ਿਲ੍ਹਾ ਸਕੂਲ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਵੱਲੋਂ ਤਾਲਮੇਲ ਕੀਤਾ ਗਿਆ। ਟੂਰਨਾਮੈਂਟ ਦੌਰਾਨ ਵੱਖ-ਵੱਖ ਸਕੂਲਾਂ ਅਤੇ ਜੋਨਾਂ ਦੇ ਖਿਡਾਰੀਆਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ।ਅੰਡਰ-14 ਵਰਗ ਦੇ ਮੁਕਾਬਲਿਆਂ ਵਿੱਚ ਪਟਿਆਲਾ-1 ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕੀਤਾ, ਜਦਕਿ ਰਾਜਪੁਰਾ ਨੇ ਦੂਜਾ ਅਤੇ ਪਟਿਆਲਾ-3 ਨੇ ਤੀਜਾ ਸਥਾਨ ਪ੍ਰਾਪਤ ਕੀਤਾ।ਅੰਡਰ-19 ਵਰਗ ਵਿੱਚ ਵੀ ਕਈ ਰੋਮਾਂਚਕ ਮੁਕਾਬਲੇ ਦੇਖਣ ਨੂੰ ਮਿਲੇ। ਘਨੌਰ ਨੇ ਪਾਤੜਾਂ ਨੂੰ, ਨਾਭਾ ਨੇ ਭਾਦਸੋ ਨੂੰ, ਸਮਾਣਾ ਨੇ ਭੁੰਨਰਹੇੜੀ ਨੂੰ, ਪਟਿਆਲਾ-2 ਨੇ ਨਾਭਾ ਜੋਨ ਨੂੰ ਅਤੇ ਪਟਿਆਲਾ-3 ਨੇ ਰਾਜਪੁਰਾ ਨੂੰ ਹਰਾ ਕੇ ਅਗਲੇ ਪੜਾਅ ਵੱਲ ਕਦਮ ਵਧਾਇਆ।ਮੁਕਾਬਲਿਆਂ ਦੌਰਾਨ ਖਿਡਾਰੀਆਂ ਵੱਲੋਂ ਬੱਲੇਬਾਜ਼ੀ ਅਤੇ ਗੇਂਦਬਾਜ਼ੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ। ਪ੍ਰਭਜੋਤ ਸਿੰਘ ਨੇ 24 ਦੌੜਾਂ ਅਤੇ ਗੌਰਵ ਸਿੰਘ ਨੇ 15 ਦੌੜਾਂ ਬਣਾਈਆਂ। ਗੇਂਦਬਾਜ਼ੀ ਵਿੱਚ ਪਰਾਗ ਨੇ ਇੱਕ ਅਤੇ ਭਗਤ ਨੇ ਦੋ ਵਿਕਟਾਂ ਹਾਸਲ ਕੀਤੀਆਂ।ਇਸ ਮੌਕੇ ਕ੍ਰਿਕਟ ਦੇ ਇੰਚਾਰਜ ਪ੍ਰਿੰਸੀਪਲ ਰਾਕੇਸ਼ ਬੱਬਰ, ਕਨਵੀਨਰ ਸਤਵਿੰਦਰ ਸਿੰਘ, ਕੋਚ ਪ੍ਰਵੀਨ ਕੁਮਾਰ, ਕੋਚ ਵਿਨੋਦ ਕੁਮਾਰ, ਹਰੀਸ਼ ਸਿੰਘ ਰਾਵਤ, ਸੁਰਿੰਦਰ ਪਾਲ ਸਿੰਘ ਐਸ.ਪੀ., ਅਮਨਦੀਪ ਸਿੰਘ, ਸੰਦੀਪ ਕੌਰ, ਵਿਕਾਸ ਜਿੰਦਲ, ਨਿਰਭੈ ਸਿੰਘ ਟੌਹੜਾ, ਨਵੀਨ ਕੁਮਾਰ, ਪਰਮਜੀਤ ਸਿੰਘ, ਜਸਵਿੰਦਰ ਸਿੰਘ, ਸੰਦੀਪ ਸਿੰਘ ਕ੍ਰਿਕਟ ਕੋਚ ਖੇਡ ਵਿਭਾਗ ਅਤੇ ਪ੍ਰੈਸ ਇੰਚਾਰਜ ਜਸਵਿੰਦਰ ਸਿੰਘ ਸਮੇਤ ਹੋਰ ਅਧਿਕਾਰੀ ਅਤੇ ਖੇਡ ਪ੍ਰੇਮੀ ਹਾਜ਼ਰ ਸਨ। ਖੇਡ ਅਧਿਕਾਰੀਆਂ ਨੇ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਵਿੱਚ ਖੇਡ ਭਾਵਨਾ ਪੈਦਾ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਆਪਣੀ ਪ੍ਰਤਿਭਾ ਨਿਖਾਰਨ ਲਈ ਵਧੀਆ ਮੰਚ ਪ੍ਰਦਾਨ ਕਰਦੇ ਹਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande